ਚੰਡੀਗੜ੍ਹ:ਪੰਜਾਬ ਸਾਂਸਦਾ ਨੇ ਬੁੱਧਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਤੇ ਪੰਜਾਬ ਪ੍ਰਤੀ ਉਨ੍ਹਾਂ ਦੀ ਸੁਚਾਰੂ ਸੋਚ ‘ਤੇ ਪੂਰਾ ਵਿਸ਼ਵਾਸ ਹੈ ਤੇ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਚੱਲ ਰਹੇ ਮੌਜੂਦਾ ਵਿਕਾਸ ਏਜੰਡਿਆਂ ਨਾਲ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਿਲ ਕਰੇਗੀ। ਪਟਿਆਲਾ ਤੋਂ ਸਾਂਸਦ ਪਰਨੀਤ ਕੌਰ, ਖਡੂਰ ਸਾਹਿਬ ਤੋਂ ਸਾਂਸਦ ਜਸਬੀਰ ਸਿੰਘ ਗਿੱਲ, ਜਲੰਧਰ ਤੋਂ ਸਾਂਸਦ ਸੰਤੋਖ ਸਿੰਘ ਚੌਧਰੀ, ਫ਼ਤਹਿਗੜ੍ਹ ਸਾਹਿਬ ਤੋਂ ਸਾਂਸਦ ਡਾ. ਅਮਰ ਸਿੰਘ ਤੇ ਫਰੀਦਕੋਟ ਤੋਂ ਸਾਂਸਦ ਮੁਹੰਮਦ ਸਦੀਕ ਜੋ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਆਏ ਸਨ ਨੇ ਕਿਹਾ ਕਿ ਉਹ ਇੱਥੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਸਬੰਧੀ ਵਿਚਾਰ ਵਟਾਂਦਰਾ ਕਰਨ ਆਏ ਸਨ ਤੇ ਪੰਜਾਬ ਵਾਸੀ ਸਿਰਫ਼ ਤੇ ਸਿਰਫ਼ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਅਗਲੀ ਵਾਰ ਆਪਣਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ।
![ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ](https://etvbharatimages.akamaized.net/etvbharat/prod-images/pb-cha-cm-meet-mp-7208839_09062021213650_0906f_1623254810_344.jpg)
![ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ](https://etvbharatimages.akamaized.net/etvbharat/prod-images/pb-cha-cm-meet-mp-7208839_09062021213650_0906f_1623254810_854.jpg)
ਇਹ ਵੀ ਪੜੋ:2022 ਦੀਆਂ ਚੋਣਾਂ : ਅਕਾਲੀ ਦਲ ਤੇ ਬੀਐੱਸਪੀ ਦਾ ਗਠਜੋੜ !
![ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ](https://etvbharatimages.akamaized.net/etvbharat/prod-images/pb-cha-cm-statrgy-7208839_09062021205312_0906f_1623252192_842.jpg)
ਸਾਂਸਦਾ ਮੁਤਾਬਕ ਅਗਾਮੀ ਚੋਣਾਂ ਕਾਂਗਰਸ ਪਾਰਟੀ ਇਕਜੁੱਟ ਹੋ ਕੇ ਲੜੇਗੀ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਅਤੇ ਨੀਤੀਆਂ ਨੂੰ ਜ਼ਮੀਨੀ ਪੱਧਰ 'ਤੇ ਵਧੇਰੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ।