ਚੰਡੀਗੜ੍ਹ : ਦਿੱਲੀ ਦੀ ਲੀਡਰਸ਼ਿਪ ਵੱਲੋਂ ਧਰਨੇ 'ਤੇ ਬੈਠੇ ਕਿਸਾਨਾਂ ਲਈ ਸਿੰਧੂ ਬਾਰਡਰ 'ਤੇ ਪਾਣੀ ਦੀ ਸਹੂਲਤ ਲਈ ਟੈਂਕਰ ਭੇਜੇ ਗਏ। ਇਸ ਦੌਰਾਨ ਦਿੱਲੀ ਪੁਲਿਸ ਵੱਲੋਂ ਰਸਤੇ ਵਿੱਚ ਹੀ ਰੋਕ ਲਏ ਗਏ ਜਿਸ ਬਾਬਤ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਕਿਸਾਨ ਅੰਦੋਲਨ ਲਈ ਪਾਣੀ ਦੀ ਵਿਵਸਥਾ ਐਂਬੂਲੈਂਸ ਦੀ ਸਰਵਿਸ ਸਣੇ ਤਮਾਮ ਜਰੂਰਤਾਂ ਦੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਸਨ ਜੋ ਕਿ ਦਿੱਲੀ ਪੁਲਿਸ ਵੱਲੋਂ ਰੋਕ ਲਾ ਦਿੱਤੀ ਗਈ ਹੈ।
ਅਕਾਲੀ ਦਲ ਤੇ ਆੜੇ ਹੱਥੀ ਲੈਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਕਾਲੇ ਕਾਨੂੰਨ ਦੇ ਜਨਮਦਾਤਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦਾ ਪਰਿਵਾਰ ਹੈ ਪਹਿਲਾਂ ਨਵੇਂ ਖੇਤੀ ਬਿੱਲ ਦੇ ਸਮਰਥਨ ਵਿੱਚ ਵੋਟ ਕਰ ਨਵੇਂ ਖੇਤੀ ਕਾਨੂੰਨਾਂ ਦੇ ਫਾਇਦੇ ਗਿਣਾਉਂਦੇ ਸੀ।
ਉਨ੍ਹਾਂ ਇਹ ਵੀ ਕਿਹਾ ਕਿ ਜੋ ਤਸਵੀਰਾਂ ਕਾਂਗਰਸ ਪਾਰਟੀ ਵੱਲੋਂ ਅਮਰੀਕ ਸਿੰਘ ਮਿੱਕੀ ਦੀਆਂ ਤਸਵੀਰਾਂ ਜਨਤਕ ਕੀਤੀਆਂ ਗਈਆਂ ਉਸਦਾ ਆਮ ਆਦਮੀ ਪਾਰਟਾ ਨਾਲ ਕੋਈ ਸਬੰਧ ਨਹੀਂ ਹੈ। ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਹੀ ਅਜਿਹੇ ਹੱਥਕੰਡੇ ਅਪਣਾ ਰਹੀ ਹੈ ਜਿਸ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਸਕੇ ਤੇ ਏਜੰਸੀਆਂ ਦਾ ਇਸਤੇਮਾਲ ਕਰ ਭਾਜਪਾ ਸਰਕਾਰ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ।