ਚੰਡੀਗੜ੍ਹ ਡੈਸਕ : ਫਾਈਨੈਂਸ਼ੀਅਲ ਟਾਈਮਜ਼ ਨੇ ਆਪਣੀ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਹੈ ਕਿ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਅਮਰੀਕਾ ਵਿੱਚ ਸਾਜ਼ਿਸ਼ ਰਚੀ ਗਈ ਸੀ। ਹਾਲਾਂਕਿ ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਸਨੂੰ ਅਮਰੀਕਾ ਨੇ ਅਸਫਲ ਕੀਤਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਅਮਰੀਕਾ ਨੇ ਇਹ ਮਾਮਲਾ ਭਾਰਤ ਸਰਕਾਰ ਕੋਲ ਵੀ ਚੁੱਕਿਆ ਹੈ। ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੂੰ ਲੈ ਕੇ ਇਹ ਵੱਡੀ ਖਬਰ ਸਾਹਮਣੇ ਆਉਣ ਤੋਂ ਬਾਅਦ ਲਗਾਤਾਰ ਚਰਚਾ ਹੋ ਰਹੀ ਹੈ।
ਭਾਰਤੀ ਦੀ ਸਰਕਾਰ ਨੂੰ ਕਰਵਾਇਆ ਜਾਣੂੰ : ਜਾਣਕਾਰੀ ਮੁਤਾਬਿਕ ਇਸ ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੈਨੇਡੀਅਨ ਸਿੱਖ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਅਮਰੀਕਾ ਨੇ ਆਪਣੇ ਕੁਝ ਸਹਿਯੋਗੀਆਂ ਨੂੰ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਬਾਰੇ ਇਤਲਾਹ ਕੀਤੀ ਸੀ। ਸਤੰਬਰ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦਾ ਹੱਥ ਹੋਣ ਦਾ ਇਲਜਾਮ ਵੀ ਲਗਾਇਆ ਸੀ। ਅਮਰੀਕੀ ਸਰਕਾਰ ਨੇ ਪੰਨੂ ਦੇ ਕਤਲ ਦੀ ਸਾਜ਼ਿਸ਼ ਦਾ ਮੁੱਦਾ ਭਾਰਤ ਸਰਕਾਰ ਕੋਲ ਉਠਾਇਆ ਸੀ ਪਰ ਭਾਰਤ ਸਰਕਾਰ ਵੱਲੋਂ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਭਾਰਤ ਸਰਕਾਰ ਵੱਲੋਂ ਸਿੱਖ ਫਾਰ ਜਸਟਿਸ ਨੂੰ ਅੱਤਵਾਦੀ ਸੰਗਠਨ ਐਲਾਨ ਕੀਤਾ ਗਿਆ ਹੈ।
- ਜੱਜ ਵਜੋਂ 2 ਸਿੱਖ ਵਕੀਲਾਂ ਦੀ ਨਿਯੁਕਤੀ ਨਾ ਕੀਤੇ ਜਾਣ ‘ਤੇ ਭੜਕੇ ਜਥੇਦਾਰ, ਕਿਹਾ- ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਣ ਬਰਾਬਰ ਘਟਨਾ
- Police Action Against Terror Module: ਅੱਤਵਾਦੀ ਮਾਡਿਊਲ ਦਾ ਪੰਜਾਬ ਪੁਲਿਸ ਨੇ ਕੀਤਾ ਪਰਦਾਫਾਸ਼, ਹਥਿਆਰਾਂ ਸਣੇ ਤਿੰਨ ਕੀਤੇ ਕਾਬੂ
- NIA Raid In Punjab: ਖਾਲਿਸਤਾਨੀ ਨੈੱਟਵਰਕ ਨੂੰ ਤੋੜਨ ਲਈ NIA ਨੇ ਪੰਜਾਬ 'ਚ ਨੱਪੀ ਪੈੜ, ਮੋਗਾ ਅਤੇ ਖੰਨਾ ਸਮੇਤ ਕਈ ਥਾਵਾਂ 'ਤੇ ਮਾਰੀ ਰੇਡ
ਮੀਡੀਆ ਰਿਪੋਰਟਾਂ ਅਨੁਸਾਰ ਇਸ ਮਾਮਲੇ ਨਾਲ ਸਬੰਧਤ ਇਕ ਵਿਅਕਤੀ ਨੇ ਆਪਣੀ ਪਛਾਣ ਨਾ ਦੱਸਣ ਦੀ ਸ਼ਰਤ 'ਤੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੂਨ ਮਹੀਨੇ ਅਮਰੀਕਾ ਦੌਰੇ ਤੋਂ ਬਾਅਦ ਅਮਰੀਕਾ ਨੇ ਇਹ ਮਾਮਲਾ ਭਾਰਤ ਨਾਲ ਸਾਂਝਾ ਕੀਤਾ ਸੀ। ਦੂਜੇ ਪਾਸੇ ਪੰਨੂ ਨੇ ਵੀ ਇਸ ਮਾਮਲੇ 'ਤੇ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ ਹੈ। ਇਹ ਵੀ ਯਾਦ ਰਹੇ ਕਿ ਹਰਦੀਪ ਨਿੱਝਰ ਦੀ ਮੌਤ ਤੋਂ ਬਾਅਦ ਕੈਨੇਡਾ ਤੇ ਭਾਰਤ ਦੇ ਸਬੰਧ ਵੀ ਸੁਖਾਵੇਂ ਨਹੀਂ ਹਨ।