ETV Bharat / state

ਦਿੱਲੀ ਅਤੇ ਰਾਜਸਥਾਨ 'ਚ ਆਏ ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਹੋਇਆ ਚੌਕਸ: ਸਿੱਧੂ

author img

By

Published : Mar 3, 2020, 8:37 PM IST

ਦਿੱਲੀ ਅਤੇ ਰਾਜਸਥਾਨ ਦੇ ਵਿੱਚ ਇੱਕ ਕੋਰੋਨਾ ਦੇ ਮਰੀਜ਼ ਮਿਲਣ ਤੋਂ ਬਾਅਦ ਪੰਜਾਬ ਦੇ ਵਿੱਚ ਵੀ ਟੀਮਾਂ ਨੂੰ ਅਲਰਟ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਏਅਰਪੋਰਟ ਤੋਂ ਲੈ ਕੇ ਹਰ ਵੋਟਰ ਏਰੀਏ ਵਿਚ ਮੈਡੀਕਲ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ।

ਦਿੱਲੀ ਅਤੇ ਰਾਜਸਥਾਨ 'ਚ ਕਰੋਨਾ
ਦਿੱਲੀ ਅਤੇ ਰਾਜਸਥਾਨ 'ਚ ਕਰੋਨਾ

ਚੰਡੀਗੜ੍ਹ: ਦਿੱਲੀ ਅਤੇ ਰਾਜਸਥਾਨ ਦੇ ਵਿੱਚ ਇੱਕ ਕਰੋਨਾ ਦੇ ਮਰੀਜ਼ ਮਿਲਣ ਤੋਂ ਬਾਅਦ ਪੰਜਾਬ ਦੇ ਵਿੱਚ ਵੀ ਟੀਮਾਂ ਨੂੰ ਅਲਰਟ ਕਰ ਦਿੱਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਏਅਰਪੋਰਟ ਤੋਂ ਲੈ ਕੇ ਹਰ ਵੋਟਰ ਏਰੀਏ ਵਿਚ ਮੈਡੀਕਲ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ।

ਵੇਖੋ ਵੀਡੀਓ

ਇਸ ਦੇ ਨਾਲ ਹੀ ਜਦੋ ਬਲਬੀਰ ਸਿੰਘ ਸਿੱਧੂ ਤੋਂ ਪੱਤਰਕਾਰਾਂ ਨੇ ਪੁੱਛਿਆ ਕਿ ਪਾਕਿਸਤਾਨ ਦੇ ਵਿੱਚ ਕਰੋਨਾ ਵਾਇਰਸ ਦੇ ਮਰੀਜ਼ ਮਿਲਣ ਤੋਂ ਬਾਅਦ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਪੰਜਾਬ ਸਰਕਾਰ ਵੱਲੋਂ ਕੀ ਪ੍ਰਬੰਧ ਕੀਤੇ ਗਏ ਹਨ ਤਾਂ ਉਸ ਬਾਰੇ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਵੈਸੇ ਤਾਂ ਪੰਜਾਬੀ ਜ਼ਿਆਦਾ ਟ੍ਰੈਵਲ ਕਰਦੇ ਹਨ ਪਰ ਉਹ ਵੀ ਧਿਆਨ ਰੱਖਣ ਪਰ ਸਰਕਾਰ ਵੱਲੋਂ ਵੀ ਮੈਡੀਕਲ ਟੀਮਾਂ ਹਰ ਜਗ੍ਹਾ 'ਤੇ ਤੈਨਾਤ ਕਰ ਦਿੱਤੀਆਂ ਗਈਆਂ ਹਨ।

ਕੋਰੋਨਾ ਵਾਇਰਸ ਦਾ ਕਹਿਰ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਦੁਨੀਆ ਭਰ ਵਿਚ ਹਜ਼ਾਰਾਂ ਲੋਕਾਂ ਨੂੰ ਅਪਣਾ ਸ਼ਿਕਾਰ ਬਣਾ ਚੁੱਕੇ ਇਸ ਜਾਨ ਲੇਵਾ ਵਾਇਰਸ ਨੂੰ ਲੈ ਕੇ ਵਿਸ਼ਵ ਸਿਹਤ ਸੰਗਠਨ ਨੇ ਵੀ ਸਾਰੇ ਦੇਸ਼ਾਂ ਨੂੰ ਚਿਤਾਵਨੀ ਦਿੰਦੇ ਹੋਏ ਤਿਆਰ ਰਹਿਣ ਲਈ ਕਿਹਾ ਹੈ।

ਇਹ ਵੀ ਪੜੋ: ਪੰਜਾਬ ਬਜਟ ਸੈਸ਼ਨ: ਕਾਂਗਰਸੀ ਵਿਧਾਇਕਾਂ ਨੇ ਆਪਣੀ ਹੀ ਸਰਕਾਰ ਨੂੰ ਘੇਰਿਆ

ਭਾਰਤ ਵਿਚ ਵੀ ਕੋਰੋਨਾ ਵਾਇਰਸ ਕਾਰਨ ਪੀੜਤ 3 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕੇਰਲ ਦੇ 3 ਲੋਕ ਇਸ ਵਾਇਰਸ ਨਾਲ ਪੀੜਤ ਸੀ। ਹਾਲਾਂਕਿ ਉਹ ਤਿੰਨੋਂ ਹੀ ਖ਼ਤਰੇ ਤੋਂ ਬਾਹਰ ਦੱਸੇ ਜਾ ਰਹੇ ਹਨ ਅਤੇ ਉਨ੍ਹਾਂ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਸਾਹਮਣੇ ਆਏ 3 ਨਵੇਂ ਮਾਮਲਿਆ ਵਿਚੋ ਇੱਕ ਵਿਅਕਤੀ ਰਾਜਧਾਨੀ ਦਿੱਲੀ ਤੋਂ ਹੈ ਤੇ ਦੂਜਾ ਕੇਸ ਤੇਲੰਗਾਨਾ ਵਿਚ ਮਿਲਿਆ ਹੈ। ਜਦ ਕਿ ਤੀਜੇ ਬਾਰੇ ਰਾਜਸਥਾਨ ਦੇ ਸਿਹਤ ਮੰਤਰੀ ਰਘੂ ਸ਼ਰਮਾ ਨੇ ਪੁਸ਼ਟੀ ਕੀਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.