ਚੰਡੀਗੜ੍ਹ: ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 122 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 4074 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1275 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 99 ਲੋਕਾਂ ਦੀ ਮੌਤ ਹੋਈ ਹੈ।
ਇਨ੍ਹਾਂ 122 ਨਵੇਂ ਮਾਮਲਿਆਂ ਵਿੱਚੋਂ 4 ਅੰਮ੍ਰਿਤਸਰ, 4 ਮੋਹਾਲੀ, 6 ਜਲੰਧਰ, 3 ਪਟਿਆਲਾ, 2 ਸਗੰਰੂਰ, 54 ਲੁਧਿਆਣਾ, 1 ਫ਼ਰੀਦਕੋਟ, 6 ਫਾਜ਼ਿਲਕਾ, 2 ਮੁਕਤਸਰ, 7 ਹੁਸ਼ਿਆਰਪੁਰ, 05 ਰੋਪੜ, 02 ਐਸਬੀਐਸ ਨਗਰ, 5 ਗੁਰਦਾਸਪੁਰ, 16 ਪਠਾਨਕੋਟ, 1 ਤਰਨ ਤਾਰਨ, 1 ਫਤਿਹਗੜ੍ਹ ਸਾਹਿਬ, 3 ਕਪੂਰਥਲਾ ਤੋਂ ਮਾਮਲੇ ਸਾਹਮਣੇ ਆਏ ਹਨ।
ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 4074 ਮਰੀਜ਼ਾਂ ਵਿੱਚੋਂ 2700 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 1275 ਐਕਟਿਵ ਮਾਮਲੇ ਹਨ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 2,40,803 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 4074 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।