ਚੰਡੀਗੜ੍ਹ: ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 157 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਿਸ ਨਾਲ ਵੀਰਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4,46, 84,659 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 1,862 ਹੋ ਗਏ ਹਨ।
ਇਹ ਵੀ ਪੜ੍ਹੋ: Daily Love Rashifal: ਜਾਣੋ ਕਿਹੜੀ ਰਾਸ਼ੀ ਵਾਲੇ ਰਹਿਣਗੇ ਉਦਾਸ ਤੇ ਖੁਸ਼, ਪੜ੍ਹੋ ਅੱਜ ਦਾ ਲਵ ਰਾਸ਼ੀਫਲ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਰਿਪੋਰਟ ਮੁਤਾਬਕ, ਬੁੱਧਵਾਰ ਨੂੰ ਰੋਜ਼ਾਨਾ ਲਾਗ ਦਰ 0.12 ਫੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ ਲਾਗ ਦਰ 0.10 ਫੀਸਦੀ ਦਰਜ ਕੀਤੀ ਗਈ ਹੈ। ਐਕਟਿਵ ਕੇਸਾਂ ਦੀ ਕੁੱਲ 0.01 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਹੈ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਰਵਰੀ ਰੇਟ 99 ਫੀਸਦੀ ਦਰਜ : ਸਿਹਤ ਮੰਤਰਾਲੇ ਮੁਤਾਬਕ ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 98.81 ਫੀਸਦੀ ਰਿਕਰਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4,41,52,039 ਹੋ ਗਈ ਹੈ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 06 ਨਵੇਂ ਮਾਮਲੇ ਦਰਜ ਹੋਏ ਹਨ। ਇਸ ਵਿੱਚ ਹੁਸ਼ਿਆਰਪੁਰ ਤੋਂ 3, ਮਾਨਸਾ ਤੋਂ 1 ਅਤੇ ਤਰਨ ਤਾਰਨ ਤੋਂ 2 ਮਾਮਲੇ ਸਾਹਮਣੇ ਆਏ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੁੱਲ 22 ਐਕਟਿਵ ਮਾਮਲੇ ਦਰਜ ਕੀਤੇ ਗਏ।
ਇਹ ਵੀ ਪੜ੍ਹੋ: Today Hukamnama: ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ