ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ 85 ਰੁਪਏ ਪ੍ਰਤੀ ਕੁਇੰਟਲ ਦੇ ਨਿਗੁਣੇ ਵਾਧੇ ਨੂੰ ਨਾ ਕਾਫੀ ਦੱਸਦਿਆਂ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਾਮੂਲੀ ਵਾਧੇ ਨਾਲ ਖੇਤੀ ਲਾਗਤਾਂ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਦੀ ਭਰਪਾਈ ਵੀ ਨਹੀਂ ਹੋਣੀ।
-
Chief Minister @capt_amarinder Singh rejected as inadequate the paltry ₹85 per quintal hike in #wheat #MSP announced by the Centre, saying it was not enough to even meet the increase in agricultural input costs.
— CMO Punjab (@CMOPb) October 23, 2019 " class="align-text-top noRightClick twitterSection" data="
">Chief Minister @capt_amarinder Singh rejected as inadequate the paltry ₹85 per quintal hike in #wheat #MSP announced by the Centre, saying it was not enough to even meet the increase in agricultural input costs.
— CMO Punjab (@CMOPb) October 23, 2019Chief Minister @capt_amarinder Singh rejected as inadequate the paltry ₹85 per quintal hike in #wheat #MSP announced by the Centre, saying it was not enough to even meet the increase in agricultural input costs.
— CMO Punjab (@CMOPb) October 23, 2019
ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨੂੰ ਖਾਨਾਪੂਰਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਧੇ ਨਾਲ ਕਿਸਾਨਾਂ ਦੀਆਂ ਵੱਡੀਆਂ ਸਮੱਸਿਆਵਾਂ ਦਾ ਹੱਲ ਹੋਣਾ ਤਾਂ ਇਕ ਪਾਸੇ ਰਿਹਾ, ਇਸ ਨਾਲ ਸੰਕਟ ’ਚ ਡੁੱਬੀ ਕਿਸਾਨੀ ਨੂੰ ਅੰਤਰਿਮ ਰਾਹਤ ਮਿਲਣ ਦੀ ਵੀ ਕੋਈ ਉਮੀਦ ਨਜ਼ਰ ਨਹੀਂ ਆਉਂਦੀ।
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਐਲਾਨ ਨਾ ਕਰਨ ’ਤੇ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਫ਼ਸਲ ਵੱਢਣ ਤੋਂ ਬਾਅਦ ਪਰਾਲੀ ਦਾ ਨਿਪਟਾਰਾ ਕਰਨ ਲਈ ਇਹ ਬੋਨਸ ਦੇਣ ਦੀ ਮੰਗ ਵਾਰ-ਵਾਰ ਉਠਾਈ ਸੀ, ਜਿਸ ਨੂੰ ਕੇਂਦਰ ਨੇ ਕੋਈ ਹੁੰਗਾਰਾ ਨਹੀਂ ਦਿੱਤਾ।
ਉਨ੍ਹਾਂ ਕਿਹਾ ਕਿ ਇੱਥੋਂ ਪਤਾ ਲੱਗਦਾ ਹੈ ਕਿ ਮੋਦੀ ਸਰਕਾਰ ਕਿਸਾਨਾਂ ਦਾ ਭਲਾ ਕਰਨ ਵਿੱਚ ਬਿਲਕੁਲ ਸੰਜੀਦਾ ਨਹੀਂ, ਜਦਕਿ ਮੁਲਕ ਭਰ ਦੇ ਕਿਸਾਨ ਬਹੁਤ ਮਾੜੀ ਸਥਿਤੀ ਵਿੱਚੋਂ ਗੁਜ਼ਰ ਰਹੇ ਹਨ ਅਤੇ ਇੱਥੋਂ ਤੱਕ ਕਿ ਕਈ ਕਿਸਾਨਾਂ ਨੇ ਖੁਦਕੁਸ਼ੀ ਦਾ ਰਾਹ ਵੀ ਅਪਨਾ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਣਕ ਦੇ ਭਾਅ ਵਿੱਚ ਕੀਤੇ ਤਾਜ਼ਾ ਵਾਧੇ ਨਾਲ ਸੂਬਾ ਸਰਕਾਰ ਵੱਲੋਂ ਕੀਤੀ ਗਈ ਮੰਗ ਦੀ ਪੂਰਤੀ ਨਹੀਂ ਕੀਤੀ ਗਈ।