ETV Bharat / state

ਕੋਵਿਡ-19: ਮੁੱਖ ਮੰਤਰੀ ਰਾਹਤ ਫੰਡ ’ਚ ਜੇਲ੍ਹ ਵਿਭਾਗ ਪਾਵੇਗਾ 37 ਲੱਖ ਰੁਪਏ

ਕੋਵਿਡ-19 ਮਹਾਂਮਾਰੀ ਦੇ ਸੰਕਟ ਅਤੇ ਕਰਫਿਊ, ਲੌਕਡਾਊਨ ਦੀਆਂ ਬੰਦਸ਼ਾਂ ਕਾਰਨ ਸੂਬੇ ਦੀ ਆਰਥਿਕਤ ਨੂੰ ਲੱਗੀ ਢਾਹ ਦੇ ਚੱਲਦਿਆਂ ਜੇਲ ਵਿਭਾਗ ਨੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ 37 ਲੱਖ ਰੁਪਏ ਦੇ ਕਰੀਬ ਰਾਸ਼ੀ ਦਾਨ ਕਰਨ ਦਾ ਫੈਸਲਾ ਕੀਤਾ।

ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ
ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ
author img

By

Published : Apr 11, 2020, 8:30 AM IST

ਚੰਡੀਗੜ੍ਹ :ਕੋਵਿਡ-19 ਮਹਾਂਮਾਰੀ ਦੇ ਸੰਕਟ ਅਤੇ ਕਰਫਿਊ, ਲੌਕਡਾਊਨ ਦੀਆਂ ਬੰਦਸ਼ਾਂ ਕਾਰਨ ਸੂਬੇ ਦੀ ਆਰਥਿਕਤ ਨੂੰ ਲੱਗੀ ਢਾਹ ਦੇ ਚੱਲਦਿਆਂ ਜੇਲ ਵਿਭਾਗ ਨੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ 37 ਲੱਖ ਰੁਪਏ ਦੇ ਕਰੀਬ ਰਾਸ਼ੀ ਦਾਨ ਕਰਨ ਦਾ ਫੈਸਲਾ ਕੀਤਾ।

  • We salute the humanitarian gesture of the Jail Department which has decided to donate Rs 37 lakh towards the Chief Minister Covid Relief Fund, all the officers and employees of the Jail department have voluntarily decided to donate one day salary for relief work in the pandemic. pic.twitter.com/Ouh5P62s0c

    — Sukhjinder Singh Randhawa (@Sukhjinder_INC) April 10, 2020 " class="align-text-top noRightClick twitterSection" data=" ">

ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਦੇਣ ਅਤੇ ਕੋਵਿਡ-19 ਨਾਲ ਨਜਿੱਠਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਜੇਲ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਵੈ ਇੱਛਾ ਨਾਲ ਆਪਣੀ ਇਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਲਈ ਦਾਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ 37 ਲੱਖ ਰੁਪਏ ਦੇ ਕਰੀਬ ਬਣਦੀ ਹੈ ਜਿਸ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚ ਪਾਇਆ ਜਾਵੇਗਾ।

ਰੰਧਾਵਾ ਨੇ ਜੇਲ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਇਸ ਨੇਕ ਉਪਰਾਲੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਸੰਕਟ ਦੀ ਘੜੀ ਵਿੱਚ ਉਨ੍ਹਾਂ ਵੱਲੋਂ ਪਾਇਆ ਇਹ ਯੋਗਦਾਨ ਸੂਬਾ ਵਾਸੀ ਕਦੇ ਨਹੀਂ ਭੁੱਲਣਗੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਸਾਰੇ ਕਰਮੀ ਜਿੱਥੇ ਇਸ ਸੰਕਟ ਦੇ ਚੱਲਦਿਆਂ ਆਪਣੀ ਸਰਕਾਰੀ ਡਿਊਟੀ ਵੀ ਤਨਦੇਹੀ ਨਾਲ ਨਿਭਾ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.