ETV Bharat / state

ਸਿੱਧੂ ਮੂਸੇਵਾਲਾ ਦੇ ਨਵੇਂ ਗੀਤ 'ਸੰਜੂ' ਨੂੰ ਲੈ ਕੇ ਕ੍ਰਾਈਮ ਬ੍ਰਾਂਚ ਨੇ ਦਰਜ ਕੀਤਾ ਮਾਮਲਾ - ਪੰਜਾਬ ਏ.ਡੀ.ਜੀ.ਪੀ. ਅਰਪਿਤ ਸ਼ੁਕਲਾ

ਕ੍ਰਾਈਮ ਬ੍ਰਾਂਚ ਨੇ ਮੂਸੇਵਾਲਾ ਦੇ ਨਵੇਂ ਗਾਣੇ "ਸੰਜੂ" 'ਚ ਹਿੰਸਾ ਅਤੇ ਬੰਦੂਕ ਦੇ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਦੇ ਦੋਸ਼ ਵਿੱਚ ਸਿੱਧੂ ਖਿਲਾਫ ਇੱਕ ਹੋਰ ਮਾਮਲਾ ਦਰਜ ਕੀਤਾ ਹੈ। ਗਾਣੇ ਵਿੱਚ ਮੂਸੇਵਾਲਾ ਨੇ ਆਪਣੀ ਨਿਊਜ਼ ਕਲਿੱਪ ਦੀ ਬਾਲੀਵੁੱਡ ਅਦਾਕਾਰ ਸੰਜੇ ਦੱਤ ਦੇ ਜੁਰਮਾਂ ਲਈ ਦੋਸ਼ੀ ਠਹਿਰਾਏ ਜਾਣ ਅਤੇ ਸਜ਼ਾ ਸੁਣਾਏ ਜਾਣ ਦੀਆਂ ਖ਼ਬਰਾਂ ਨਾਲ ਤੁਲਨਾ ਕੀਤੀ ਗਈ ਹੈ।

ਕ੍ਰਾਈਮ ਬ੍ਰਾਂਚ ਨੇ ਸਿੱਧੂ ਮੌਸਵਾਲਾ ਖਿਲਾਫ ਉਸਦੇ ਨਵੇਂ ਗੀਤ 'ਸੰਜੂ' ਲਈ ਮਾਮਲਾ ਕੀਤਾ ਦਰਜ

author img

By

Published : Jul 20, 2020, 12:19 PM IST

ਚੰਡੀਗੜ੍ਹ: ਪੰਜਾਬ ਪੁਲਿਸ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਆਰਮਜ਼ ਐਕਟ ਦੇ ਮਾਮਲੇ ਵਿੱਚ ਮਿਲੀ ਅਗਾਊਂ ਜ਼ਮਾਨਤ ਰੱਦ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਜਾ ਰਹੀ ਹੈ। ਹੁਣ ਕ੍ਰਾਈਮ ਬ੍ਰਾਂਚ ਨੇ ਮੂਸੇਵਾਲਾ ਦੇ ਨਵੇਂ ਗਾਣੇ "ਸੰਜੂ" 'ਚ ਹਿੰਸਾ ਅਤੇ ਬੰਦੂਕ ਦੇ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਦੇ ਦੋਸ਼ ਵਿੱਚ ਸਿੱਧੂ ਖਿਲਾਫ ਇੱਕ ਹੋਰ ਮਾਮਲਾ ਦਰਜ ਕੀਤਾ ਹੈ।

ਮਾਮਲੇ ਦੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਏਡੀਜੀਪੀ ਅਤੇ ਡਾਇਰੈਕਟਰ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਮਿਲੀ ਜਾਣਕਾਰੀ ਦੇ ਅਧਾਰ 'ਤੇ ਮੁਹਾਲੀ ਵਿਖੇ ਗਾਇਕ ਖਿਲਾਫ ਉਸ ਦੇ ਗਾਣੇ "ਸੰਜੂ" ਲਈ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗਾਣੇ 'ਚ ਹਥਿਆਰਾਂ ਦੀ ਵਰਤੋਂ, ਵੱਖ-ਵੱਖ ਐਫਆਈਆਰਜ਼ ਬਾਰੇ ਸ਼ੇਖੀ ਮਾਰਨਾ ਸ਼ਾਮਲ ਹੈ। ਏਡੀਜੀਪੀ ਨੇ ਕਿਹਾ ਕਿ ਪੁਲਿਸ ਛੇਤੀ ਹੀ ਹਾਈ ਕੋਰਟ ਵੱਲੋਂ ਮੂਸੇਵਾਲਾ ਨੂੰ ਦਿੱਤੀ ਗਈ ਅਗਾਊਂ ਜ਼ਮਾਨਤ ਰੱਦ ਕਰਨ ਲਈ ਪਟੀਸ਼ਨ ਦਰਜ ਕਰੇਗੀ।

ਸ਼ੁਕਲਾ ਨੇ ਕਿਹਾ ਕਿ ਇਹ ਤਸਦੀਕ ਹੋ ਗਿਆ ਹੈ ਕਿ “ਸੰਜੂ” ਗਾਣਾ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ ਤੋਂ ਅਪਲੋਡ ਕੀਤਾ ਗਿਆ ਸੀ। ਗਾਣੇ ਵਿੱਚ ਮੂਸੇਵਾਲਾ ਨੇ ਉਸ ਦੇ ਖਿਲਾਫ ਆਰਮਜ਼ ਐਕਟ ਤਹਿਤ ਦਰਜ ਕੀਤੇ ਕੇਸ ਦਾ ਸਪੱਸ਼ਟ ਹਵਾਲਾ ਦਿੱਤਾ ਹੈ ਅਤੇ ਵੀਡੀਓ ਦੀ ਸ਼ੁਰੂਆਤ ਉਸ ਦੀ ਇੱਕ ਨਿਊਜ਼-ਕਲਿੱਪ ਤੋਂ ਹੋਈ ਹੈ ਜਿਸ ਵਿੱਚ ਪੁਲਿਸ ਨੇ ਇੱਕ ਏਕੇ-47 ਰਾਈਫਲ ਦੀ ਅਣਅਧਿਕਾਰਤ ਵਰਤੋਂ ਲਈ ਉਕਤ ਮਾਮਲੇ ਵਿੱਚ ਉਸ ਵਿਰੁੱਧ ਕੇਸ ਦਰਜ ਕੀਤਾ ਸੀ।

ਵੀਡੀਓ ਵਿੱਚ ਮੂਸੇਵਾਲਾ ਦੀ ਨਿਊਜ਼ ਕਲਿੱਪ ਦੀ ਬਾਲੀਵੁੱਡ ਅਦਾਕਾਰ ਸੰਜੇ ਦੱਤ ਦੀਆਂ ਅਜਿਹੀਆਂ ਜੁਰਮਾਂ ਲਈ ਦੋਸ਼ੀ ਠਹਿਰਾਏ ਜਾਣ ਅਤੇ ਸਜ਼ਾ ਸੁਣਾਈ ਜਾਣ ਦੀਆਂ ਖ਼ਬਰਾਂ ਨਾਲ ਤੁਲਨਾ ਕੀਤੀ ਗਈ ਹੈ। ਸ਼ੁਕਲਾ ਨੇ ਕਿਹਾ ਕਿ ਅਜਿਹੇ ਗਾਣੇ ਦੇ ਬੋਲ, ਗ਼ੈਰ-ਕਨੂੰਨੀ ਹਥਿਆਰਾਂ ਦੇ ਕਬਜ਼ੇ ਅਤੇ ਵਰਤੋਂ ਨੂੰ ਉਤਸ਼ਾਹਤ ਕਰਦੇ ਹਨ ਅਤੇ ਇਸ ਦੀ ਵਡਿਆਈ ਕਰਦੇ ਹਨ, ਅਤੇ ਐਫਆਈਆਰ ਦਰਜ ਹੋਣ ਨੂੰ ਇੱਕ ‘ਮਰਦਾਨਗੀ’ ਦੀ ਨਿਸ਼ਾਨੀ ਵਜੋਂ ਲੈ ਕੇ ਮਾਣ ਮਹਿਸੂਸ ਕਰਦੇ ਹਨ।

ਸ਼ੁਕਲਾ ਨੇ ਕਿਹਾ ਕਿ ਮੂਸੇਵਾਲਾ 'ਤੇ ਪਹਿਲਾਂ ਇਸੇ ਸਾਲ 1 ਫਰਵਰੀ ਨੂੰ ਮਾਨਸਾ ਪੁਲਿਸ ਨੇ ਇਸੇ ਤਰ੍ਹਾਂ ਦੇ ਅਪਰਾਧ ਲਈ ਮੁਕੱਦਮਾ ਦਰਜ ਕੀਤਾ ਸੀ। 4 ਮਈ ਨੂੰ ਬਰਨਾਲਾ ਪੁਲਿਸ ਵੱਲੋਂ ਆਪਦਾ ਪ੍ਰਬੰਧਨ ਅਤੇ ਅਸਲਾ ਐਕਟ ਅਧੀਨ ਵੱਖ-ਵੱਖ ਅਪਰਾਧਾਂ ਲਈ ਮੁਕੱਦਮਾ ਦਰਜ ਕੀਤਾ ਗਿਆ ਸੀ, ਜਦੋਂ ਉਸ ਦੇ ਕਰਫਿਊ ਦੌਰਾਨ ਫਾਇਰਿੰਗ ਰੇਂਜ 'ਤੇ ਇਕ ਏਕੇ- 47 ਰਾਈਫਲ ਚਲਾਉਣ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ।

ਸ਼ੁਕਲਾ ਨੇ ਕਿਹਾ ਕਿ ਉਸ ਦਾ ਤਾਜ਼ਾ ਕੰਮ ਸਪਸ਼ਟ ਤੌਰ 'ਤੇ ਨਾ ਸਿਰਫ ਮਖੌਲ ਉਡਾਉਣਾ ਅਤੇ ਪੁਲਿਸ ਅਤੇ ਨਿਆਂ ਪਾਲਿਕਾ ਨੂੰ ਕਮਜ਼ੋਰ ਕਰਨਾ ਹੈ, ਬਲਕਿ ਇਹ ਵੀ ਦਰਸਾਉਂਦਾ ਹੈ ਕਿ ਗਾਇਕ ਅਯੋਗ ਹੈ ਅਤੇ ਵਾਰ-ਵਾਰ ਇਸ ਤਰ੍ਹਾਂ ਦੇ ਅਪਰਾਧ ਕਰਦਾ ਆਇਆ ਹੈ। ਏਡੀਜੀਪੀ ਨੇ ਅੱਗੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਹਿਲਾਂ ਹੀ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪੁਲਿਸ ਡਾਇਰੈਕਟਰ ਜਨਰਲ ਨੂੰ ਨਿਰਦੇਸ਼ ਦਿੱਤੇ ਸਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸ਼ਰਾਬ, ਨਸ਼ੇ ਅਤੇ ਹਿੰਸਾ ਦੀ ਵਡਿਆਈ ਕਰਨ ਵਾਲੇ ਕੋਈ ਵੀ ਗਾਣੇ ਲਾਈਵ ਸ਼ੋਅਜ਼ ਵਿੱਚ ਵੀ ਨਾ ਵਜਾਏ ਜਾਣ।

ਇੱਥੋਂ ਤੱਕ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਗੀਤਾਂ ਵਿੱਚ ਹਿੰਸਾ ਅਤੇ ਬੰਦੂਕ ਦੇ ਸਭਿਆਚਾਰ ਦੇ ਪ੍ਰਸਾਰ 'ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ ਅਤੇ ਸੂਬਾ ਪੁਲਿਸ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਅਜਿਹੇ ਗਾਇਕਾਂ ਪ੍ਰਤੀ ਕੋਈ ਢਿੱਲ ਜਾਂ ਰਿਆਇਤ ਨਾ ਦਿਖਾਈ ਜਾਵੇ, ਜਿਹੜੇ ਨਿਰਦੋਸ਼ ਨੌਜਵਾਨਾਂ ਨੂੰ ਹਿੰਸਾ ਅਤੇ ਗੁੰਡਾਗਰਦੀ ਦੇ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕਰਦੇ ਹਨ।

ਸ਼ੁਕਲਾ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਮੂਸੇਵਾਲਾ ਆਪਣੇ ਤਾਜ਼ੇ ਗਾਣੇ ਨਾਲ ਜਾਣ-ਬੁੱਝ ਕੇ ਏਕੇ-47 ਰਾਈਫਲਾਂ ਅਤੇ ਹੋਰ ਹਥਿਆਰਾਂ ਦੀ ਵਰਤੋਂ ਦੀ ਵਡਿਆਈ ਕਰਦਿਆਂ ਸਰਹੱਦੀ ਸੂਬੇ ਦੇ ਨੌਜਵਾਨਾਂ ਨੂੰ ਭੜਕਾਉਣਾ ਅਤੇ ਗੁੰਮਰਾਹ ਕਰਨਾ ਚਾਹੁੰਦਾ ਹੈ, ਜਿਸ ਨੇ 80 ਅਤੇ 90 ਦੇ ਦਹਾਕੇ ਵਿੱਚ ਅੱਤਵਾਦ ਦਾ ਪ੍ਰਭਾਵ ਪਾਇਆ ਹੈ। ਉਨ੍ਹਾਂ ਦੱਸਿਆ ਕਿ ਮੂਸੇਵਾਲਾ ਖ਼ਿਲਾਫ਼ ਪੀਐਸ ਸਟੇਟ ਕ੍ਰਾਈਮ ਪੰਜਾਬ, ਫੇਜ਼ 4 ਮੁਹਾਲੀ ਵਿਖੇ 188/294/504/120-ਬੀ ਆਈਪੀਸੀ ਅਧੀਨ ਦਰਜ ਕੀਤਾ ਗਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.