ETV Bharat / state

ਚੋਣਾਂ 'ਚ ਉੱਤਰੀਆਂ ਪਾਰਟੀਆਂ ਦੇ ਉਮੀਦਵਾਰਾਂ 'ਤੇ ਅਪਰਾਧਿਕ ਮਾਮਲੇ, ਜਾਣੋ ਕੌਣ ਨੇ ਇਹ ਉਮੀਦਵਾਰ - Elections 2022

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਸਿਆਸੀ ਪਾਰਟੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਉਮੀਦਵਾਰਾਂ ਜਿਨ੍ਹਾਂ ਦੇ ਖਿਲਾਫ ਅਪਰਾਧਿਕ ਮਾਮਲੇ ਦਰਜ ਹਨ, ਉਨ੍ਹਾਂ ਦੀ ਜਾਣਕਾਰੀ ਆਪਣੀ ਵੈੱਬਸਾਈਟ ਅਤੇ ਅਖ਼ਬਾਰਾਂ ਵਿਚ ਦੇਣ। ਚੋਣ ਕਮਿਸ਼ਨ ਵਲੋਂ ਸਿਆਸੀ ਪਾਰਟੀਆਂ ਨੂੰ ਸੁਨਿਸ਼ਚਿਤ ਕਰਨ ਦੇ ਲਈ ਕਿਹਾ ਗਿਆ ਹੈ ਕਿ ਇਹ ਜਾਣਕਾਰੀ ਦਿੱਤੀ ਜਾਵੇ।

ਪੰਜਾਬ ਵਿਧਾਨ ਸਭਾ ਚੋਣਾਂ 2022: ਚੋਣਾਂ 'ਚ ਉੱਤਰੀਆਂ ਪਾਰਟੀਆਂ ਦੇ ਉਮੀਦਵਾਰਾਂ 'ਤੇ ਅਪਰਾਧਿਕ ਮਾਮਲੇ, ਜਾਣੋ ਕੌਣ ਕੌਣ ਨੇ ਇਹ ਉਮੀਦਵਾਰ

author img

By

Published : Feb 1, 2022, 3:33 PM IST

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਸਿਆਸੀ ਪਾਰਟੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਉਮੀਦਵਾਰਾਂ ਜਿਨ੍ਹਾਂ ਦੇ ਖਿਲਾਫ ਅਪਰਾਧਿਕ ਮਾਮਲੇ ਦਰਜ ਹਨ, ਉਨ੍ਹਾਂ ਦੀ ਜਾਣਕਾਰੀ ਆਪਣੀ ਵੈੱਬਸਾਈਟ ਅਤੇ ਅਖ਼ਬਾਰਾਂ ਵਿਚ ਦੇਣ। ਚੋਣ ਕਮਿਸ਼ਨ ਵਲੋਂ ਸਿਆਸੀ ਪਾਰਟੀਆਂ ਨੂੰ ਸੁਨਿਸ਼ਚਿਤ ਕਰਨ ਦੇ ਲਈ ਕਿਹਾ ਗਿਆ ਹੈ ਕਿ ਇਹ ਜਾਣਕਾਰੀ ਦਿੱਤੀ ਜਾਵੇ।

ਜਿਨ੍ਹਾਂ ਦੇ ਖਿਲਾਫ ਅਪਰਾਧਿਕ ਮਾਮਲੇ ਚੱਲ ਰਹੇ ਹਨ ਉਨ੍ਹਾਂ ਨੂੰ ਟਿਕਟ ਕਿਉਂ ਦਿੱਤੀ ਗਈ। ਤਿੰਨ ਆਦੇਸ਼ਾਂ ਨੂੰ ਵੇਖਦੇ ਹੋਏ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਜਾਣਕਾਰੀ ਸਾਂਝੀ ਕੀਤੀ ਸੀ, ਜਿਸ ਵਿਚ ਉਨ੍ਹਾਂ ਨੇ ਦੱਸਿਆ ਸੀ ਕਿ ਉਨ੍ਹਾਂ ਦੇ 32 ਉਮੀਦਵਾਰਾਂ 'ਤੇ ਅਪਰਾਧਿਕ ਮਾਮਲੇ ਦਰਜ ਹਨ।

ਸ਼੍ਰੋਮਣੀ ਅਕਾਲੀ ਦਲ ਦੇ 62 ਉਮੀਦਵਾਰਾਂ, ਭਾਜਪਾ ਦੇ 6 ਦੇ ਖਿਲਾਫ਼ ਮਾਮਲੇ ਦਰਜ ਹਨ ਅਤੇ ਹੁਣ ਪੰਜਾਬ ਕਾਂਗਰਸ ਵੱਲੋਂ ਵੀ ਆਪਣੇ ਉਮੀਦਵਾਰਾਂ ਦੀ ਜਾਣਕਾਰੀ ਦਿੱਤੀ ਗਈ ਹੈ ਜਿਸ ਵਿਚ 12 ਉਮੀਦਵਾਰਾਂ ਦੇ ਨਾਮ ਸ਼ਾਮਿਲ ਹਨ, ਜਿਨ੍ਹਾਂ ਦੇ ਖਿਲਾਫ਼ ਅਪਰਾਧਿਕ ਮਾਮਲੇ ਦਰਜ ਹਨ।

ਚੋਣ ਕਮਿਸ਼ਨ ਵੱਲੋਂ ਸਿਆਸੀ ਪਾਰਟੀਆਂ ਨੂੰ ਆਦੇਸ਼ ਦਿੱਤੇ ਗਏ ਉਸ ਵਿੱਚ ਚੋਣ ਜ਼ਾਬਤਾ ਲੱਗਣ ਤੋਂ 48 ਘੰਟਿਆਂ ਵਿੱਚ ਸਿਆਸੀ ਪਾਰਟੀਆਂ ਨੂੰ ਆਪਣੇ ਉਮੀਦਵਾਰਾਂ ਦੇ ਅਪਰਾਧਿਕ ਰਿਕਾਰਡ ਦੀ ਸਾਰੀ ਜਾਣਕਾਰੀ ਆਪਣੀ ਵੈੱਬਸਾਈਟ ਪ੍ਰਿੰਟ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਦੇਣ ਦੇ ਆਦੇਸ਼ ਦਿੱਤੇ ਗਏ ਹਨ।

ਕਈ ਦਿੱਗਜਾਂ 'ਤੇ ਖ਼ਿਲਾਫ਼ ਮਾਮਲੇ ਦਰਜ

ਪੰਜਾਬ ਵਿਧਾਨ ਸਭਾ ਚੋਣਾਂ ਦੇ ਵਿੱਚ ਵੱਖ ਵੱਖ ਪਾਰਟੀਆਂ ਦੇ ਉਮੀਦਵਾਰ ਚੋਣ ਲੜ ਰਹੇ ਹਨ ਪਰ ਇਨ੍ਹਾਂ ਵਿੱਚੋਂ ਕਈਆਂ ਦੇ ਖਿਲਾਫ਼ ਵੱਖ ਵੱਖ ਥਾਣਿਆਂ ਦੇ ਵਿੱਚ ਮਾਮਲੇ ਦਰਜ ਹਨ ਅਤੇ ਕਈਆਂ ਉੱਤੇ ਮਾਮਲੇ ਕੋਰਟ ਵਿਚ ਚੱਲ ਰਹੇ ਹਨ। ਕਈ ਵੱਡੇ ਨਾਮ ਅਤੇ ਦਿੱਗਜ ਸਿਆਸਤਦਾਨਾਂ ਦੇ ਖ਼ਿਲਾਫ਼ ਕਈ ਅਪਰਾਧਿਕ ਮਾਮਲੇ ਦਰਜ ਹਨ।

ਬਿਕਰਮ ਮਜੀਠੀਆ ਦੇ ਖਿਲਾਫ਼ 6 ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਖਿਲਾਫ਼ ਇੱਕ ਮਾਮਲਾ ਦਰਜ

ਅਕਾਲੀ ਦਲ ਤੋਂ ਬਿਕਰਮ ਮਜੀਠੀਆ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖ਼ਿਲਾਫ਼ ਮਾਮਲੇ ਦਰਜ ਹਨ। ਹਾਲਾਂਕਿ 117 ਉਮੀਦਵਾਰਾਂ ਵਿੱਚੋਂ ਸਭ ਤੋਂ ਜ਼ਿਆਦਾ 62 ਉਮੀਦਵਾਰ ਅਕਾਲੀ ਦਲ ਦੇ ਅਜਿਹੇ ਹਨ, ਜਿਨ੍ਹਾਂ ਦੇ ਖ਼ਿਲਾਫ਼ ਵੱਖ ਵੱਖ ਮਾਮਲੇ ਦਰਜ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਅੰਮ੍ਰਿਤਸਰ ਈਸਟ ਅਤੇ ਮਜੀਠਾ ਤੋਂ ਉਮੀਦਵਾਰ ਬਿਕਰਮ ਮਜੀਠੀਆ ਦੇ ਖਿਲਾਫ਼ ਛੇ ਐਫਆਈਆਰ ਦੇ ਤਹਿਤ ਮਾਮਲੇ ਕੋਰਟਾਂ ਵਿੱਚ ਚੱਲ ਰਹੇ ਹਨ ਅਤੇ ਪਾਰਟੀ ਵੱਲੋਂ ਉਨ੍ਹਾਂ ਨੂੰ ਕਿਉਂ ਚੁਣਿਆ ਗਿਆ ਹੈ, ਇਸ ਸਵਾਲ ਦੇ ਜਵਾਬ ਵਿਚ ਪਾਰਟੀ ਨੇ ਲਿਖਿਆ ਹੈ ਕਿ ਉਹ ਪਾਰਟੀ ਦੀ ਵਿਚਾਰਧਾਰਾ ਦੇ ਪ੍ਰਤੀ ਪੂਰੀ ਇਮਾਨਦਾਰੀ ਦੇ ਨਾਲ ਕੰਮ ਕਰਦੇ ਆਏ ਹਨ ਉਹ ਇਕ ਈਮਾਨਦਾਰ ਨੇਤਾ ਹਨ ਜੋ ਕਿ ਪੜ੍ਹੇ ਲਿਖੇ ਵੀ ਹਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਹਲਕੇ ਦੀ ਜਾਣਕਾਰੀ ਵੀ ਹੈ ਅਤੇ ਸਮਾਜ ਦੀ ਬਿਹਤਰੀ ਦੇ ਲਈ ਉਹ ਕੰਮ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਹੋਣ ਦਾ ਤਜ਼ਰਬਾ ਵੀ ਹੈ।

ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਲੰਬੀ ਤੋਂ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਦੇ ਖ਼ਿਲਾਫ਼ ਹੁਸ਼ਿਆਰਪੁਰ ਵਿਚ ਇਕ ਮਾਮਲਾ ਚੱਲ ਰਿਹਾ ਹੈ। ਉਨ੍ਹਾਂ ਨੂੰ ਚੁਣਨ ਅਤੇ ਅਕਾਲੀ ਦਲ ਨੇ ਕਿਹਾ ਹੈ ਕਿ ਕਿਉਂਕਿ ਉਹ ਪਹਿਲੇ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਬਾਰੇ ਸਾਰੀ ਜਾਣਕਾਰੀ ਹੈ ਤੇ ਲੋਕਾਂ ਦੇ ਵਿਚ ਉਨ੍ਹਾਂ ਦੀ ਕਾਫ਼ੀ ਪ੍ਰਸਿੱਧ ਹੈ ਇਸ ਕਰਕੇ ਉਨ੍ਹਾਂ ਨੂੰ ਚੁਣਿਆ ਗਿਆ ਹੈ।

ਭਾਜਪਾ ਦੇ 6 ਉਮੀਦਵਾਰਾਂ ਖ਼ਿਲਾਫ਼ ਮਾਮਲੇ ਦਰਜ

ਚੋਣ ਕਮਿਸ਼ਨ ਨੂੰ ਦਿੱਤੀ ਜਾਣਕਾਰੀ ਦੇ ਮੁਤਾਬਿਕ ਭਾਰਤੀ ਜਨਤਾ ਪਾਰਟੀ ਦੇ ਛੇ ਉਮੀਦਵਾਰ ਜਿਨ੍ਹਾਂ ਵਿੱਚੋਂ

  • ਫਗਵਾੜਾ ਤੋਂ ਵਿਜੇ ਸਾਂਪਲਾ
  • ਬਾਬਾ ਬਕਾਲਾ ਤੋਂ ਮਨਜੀਤ ਸਿੰਘ ਮਾਨਸਾ
  • ਲੁਧਿਆਣਾ ਨੌਰਥ ਤੋਂ ਪ੍ਰਵੀਨ ਬੰਸਲ
  • ਬਰਵਾਲਾ ਤੋਂ ਧੀਰਜ ਕੁਮਾਰ
  • ਸ਼ਾਹਕੋਟ ਤੋਂ ਨਰਿੰਦਰਪਾਲ ਸਿੰਘ ਚੰਦੀ
  • ਨਾਭਾ ਤੋਂ ਗੁਰਪ੍ਰੀਤ ਸਿੰਘ ਸ਼ਾਹਪੁਰ ਦੇ ਖ਼ਿਲਾਫ਼ ਵੱਖ ਵੱਖ ਮਾਮਲੇ ਦਰਜ ਹਨ।

ਇਨ੍ਹਾਂ ਵਿੱਚੋਂ ਵਿਜੇ ਸਾਂਪਲਾ ਵੱਡਾ ਨਾਮ ਹਨ ਜੋ ਕਿ ਮਾਈਨੌਰਿਟੀ ਕਮਿਸ਼ਨ ਦੇ ਚੇਅਰਮੈਨ ਹੈ। ਪਾਰਟੀ ਨੇ ਉਨ੍ਹਾਂ ਨੂੰ ਕੈਦੀ ਦੇਸ਼ ਕਿਉਂ ਬਣਾਇਆ, ਇਸ 'ਤੇ ਉਨ੍ਹਾਂ ਨੇ ਕਿਹਾ ਕਿ ਕਿਉਂਕਿ ਉਹ ਭਾਜਪਾ ਦੇ ਸੂਬਾ ਪ੍ਰਧਾਨ ਰਹਿ ਚੁੱਕੇ ਹਨ। ਸਾਬਕਾ ਸਾਂਸਦ ਅਤੇ ਕੇਂਦਰ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੀ ਹੈ ਅਤੇ ਆਪਣੇ ਇਲਾਕੇ ਵਿੱਚ ਲੋਕਾਂ ਦਾ ਉਨ੍ਹਾਂ ਨੂੰ ਕਾਫੀ ਸਮਰਥਨ ਹੈ, ਇਸ ਕਰਕੇ ਉਨ੍ਹਾਂ ਨੂੰ ਫਗਵਾੜਾ ਤੋਂ ਵਿਧਾਨ ਸਭਾ ਚੋਣਾਂ ਦੇ ਲਈ ਉਮੀਦਵਾਰ ਚੁਣਿਆ ਗਿਆ ਹੈ।

ਆਪ ਪਾਰਟੀ ਦੇ ਵਿਧਾਇਕਾਂ 'ਤੇ ਮਾਮਲੇ ਦਰਜ

ਚੋਣ ਕਮਿਸ਼ਨ ਨੂੰ ਦਿੱਤੀ ਜਾਣਕਾਰੀ ਦੇ ਮੁਤਾਬਕ ਆਮ ਆਦਮੀ ਪਾਰਟੀ ਦੇ 117 ਉਮੀਦਵਾਰਾਂ ਵਿੱਚੋਂ 32 ਉਮੀਦਵਾਰ ਦੇ ਖਿਲਾਫ਼ ਮਾਮਲੇ ਦਰਜ ਹਨ। ਜਿਨ੍ਹਾਂ ਵਿੱਚੋਂ ਵੱਡੇ ਨਾਮ ਹਨ...

  • ਭੋਆ ਤੋਂ ਉਮੀਦਵਾਰ ਲਾਲ ਚੰਦ ਕਟਾਰੂ ਚੱਕ
  • ਕਾਦੀਆਂ ਤੋਂ ਜਗਰੂਪ ਸਿੰਘ ਸੇਖਵਾਂ
  • ਮਜੀਠਾ ਤੋਂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ
  • ਅੰਮ੍ਰਿਤਸਰ ਈਸਟ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨਜੋਤ ਕੌਰ

ਜੀਵਨਜੋਤ ਕੌਰ ਕਾਂਗਰਸ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਮਜੀਠੀਆ ਦੇ ਖਿਲਾਫ ਖੜ੍ਹੀ ਹੈ, ਉਹਦੇ ਖ਼ਿਲਾਫ਼ ਵੀ ਮਾਮਲਾ ਦਰਜ ਹੈ ਅਤੇ ਉਦੇ ਭਗੌੜਾ ਅਪਰਾਧੀ ਦੇ ਪੋਸਟਰ ਵੀ ਲੱਗੇ ਹੋਏ ਹਨ। ਇਸ ਤੋਂ ਇਲਾਵਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ

  • ਕੋਟਕਪੂਰਾ ਤੋਂ ਵਿਧਾਇਕ ਅਤੇ ਉਮੀਦਵਾਰ ਕੁਲਤਾਰ ਸਿੰਘ ਸੰਧਵਾ
  • ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਉਮੀਦਵਾਰ ਬਲਜਿੰਦਰ ਕੌਰ

ਬੁਢਲਾਡਾ ਤੋਂ ਵਿਧਾਇਕ ਅਤੇ ਉਮੀਦਵਾਰ ਪ੍ਰਿੰਸੀਪਲ ਬੁੱਧਰਾਮ ਦਿੜਬਾ ਤੋਂ ਵਿਰੋਧੀ ਧਿਰ ਦੇ ਨੇਤਾ ਅਤੇ ਉਮੀਦਵਾਰ ਹਰਪਾਲ ਸਿੰਘ ਚੀਮਾ, ਸੁਨਾਮ ਤੋਂ ਅਮਨ ਅਰੋੜਾ ਦੇ ਖਿਲਾਫ ਮਾਮਲੇ ਦਰਜ ਹਨ।

ਕਾਂਗਰਸ ਦੇ 12 ਉਮੀਦਵਾਰਾਂ ਦੇ ਖਿਲਾਫ਼ ਮਾਮਲੇ ਦਰਜ

ਪੰਜਾਬ ਕਾਂਗਰਸ ਨੇ ਚੋਣ ਕਮਿਸ਼ਨ ਨੂੰ ਦਿੱਤੀ ਜਾਣਕਾਰੀ ਦੇ ਮੁਤਾਬਿਕ ਕਾਂਗਰਸ ਦੇ ਕਈ ਨਾਮ ਹਨ ਜਿਨ੍ਹਾਂ ਦੇ ਖ਼ਿਲਾਫ਼ ਮਾਮਲੇ ਦਰਜ ਹਨ...

  • ਮਨੀ ਲਾਂਡਰਿੰਗ ਦੇ ਕੇਸ ਵਿਚ ਸੁਖਪਾਲ ਸਿੰਘ ਖਹਿਰਾ ਜੋ ਕਿ ਹਾਲੀ ਦੇ ਵਿੱਚ ਪਟਿਆਲਾ ਜੇਲ੍ਹ ਤੋਂ ਛੁੱਟ ਕੇ ਆਏ ਹਨ।
  • ਇਸ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਅਤੇ ਐਸਏਐਸ ਨਗਰ ਤੋਂ ਕਾਂਗਰਸ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ
  • ਕੈਬਨਿਟ ਮੰਤਰੀ ਅਤੇ ਕਾਂਗਰਸ ਅਤੇ ਕਪੂਰਥਲਾ ਤੋਂ ਉਮੀਦਵਾਰ ਰਾਣਾ ਗੁਰਜੀਤ ਸਿੰਘ
  • ਆਨੰਦਪੁਰ ਸਾਹਿਬ ਤੋਂ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ
  • ਧੂਰੀ ਵਿਧਾਨ ਸਭਾ ਹਲਕੇ ਤੋਂ ਭਗਵੰਤ ਮਾਨ ਦੇ ਖ਼ਿਲਾਫ਼ ਖੜ੍ਹੇ ਹੋਏ ਦਲਵੀਰ ਸਿੰਘ ਗੋਲਡੀ ਜਿਹੜੇ ਕਿ ਮੌਜੂਦਾ ਵਿਧਾਇਕ ਵੀ ਹੈ ਉਨ੍ਹਾਂ ਦੇ ਖਿਲਾਫ ਮਾਮਲੇ ਦਰਜ ਹਨ।
  • ਰੂਪਨਗਰ ਤੋਂ ਪੰਜਾਬ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ
  • ਸਭ ਤੋਂ ਚਰਚਿਤ ਚਿਹਰਾ ਮਾਨਸਾ ਤੋਂ ਪੰਜਾਬ ਕਾਂਗਰਸ ਦੇ ਉਮੀਦਵਾਰ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲੇ ਦਾ ਨਾਮ ਹੀ ਸ਼ਾਮਿਲ ਹੈ ਜਿਨ੍ਹਾਂ ਦੇ ਖਿਲਾਫ਼ ਕਈ ਮਾਮਲੇ ਦਰਜ ਹਨ।

ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਤੋਂ ਪਰਮਿੰਦਰ ਢੀਂਡਸਾ ਦੇ ਖ਼ਿਲਾਫ਼ ਪੀ ਮਾਮਲੇ ਕੋਰਟ ਵਿਚ ਪੈਂਡਿੰਗ ਹਨ।

ਇਸ ਤੋਂ ਇਲਾਵਾ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਅਤੇ ਉਮੀਦਵਾਰ ਸਿਮਰਨਜੀਤ ਸਿੰਘ ਬੈਂਸ ਉਤੇ ਵੀ ਬਲਾਤਕਾਰ ਦੇ ਤਹਿਤ ਐਫਆਈਆਰ ਦਰਜ ਹਨ।

ਇਹ ਵੀ ਪੜ੍ਹੋ: ਸੱਤਾ ਦੇ ਆਉਣ-ਜਾਣ ਦੇ ਹਿਸਾਬ ਨਾਲ ਵਧਦੀ-ਘਟਦੀ ਹੈ ਸਿਆਸਤਦਾਨਾਂ ਦੀ ਜਾਇਦਾਦ

ETV Bharat Logo

Copyright © 2024 Ushodaya Enterprises Pvt. Ltd., All Rights Reserved.