ETV Bharat / state

29 ਪੋਹ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - Hukamnama Golden Temple

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama Golden Temple 13 January 2024

author img

By ETV Bharat Punjabi Team

Published : Jan 13, 2024, 6:23 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥ ਸ਼ਨਿਚਰਵਾਰ, ੨੯ ਪੋਹ (ਸੰਮਤ ੫੫੫ ਨਾਨਕਸ਼ਾਹੀ) ੧੩ ਜਨਵਰੀ, ੨੦੨੪ (ਅੰਗ: ੬੭੮)

Daily Hukamnama Golden Temple 13 January 2024
ਅੱਜ ਦਾ ਹੁਕਮਨਾਮਾ

ਪੰਜਾਬੀ ਵਿਆਖਿਆ: ਧਨਾਸਰੀ ਮਹਲਾ ੫ ॥ (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ । ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ।੧।ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ।ਰਹਾਉ। (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ।੨।(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ । ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ।੩।ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ । ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ।੪।੪।੨੮। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ETV Bharat Logo

Copyright © 2025 Ushodaya Enterprises Pvt. Ltd., All Rights Reserved.