ETV Bharat / state

Amrit Vele Da Hukamnama: 9 ਪੋਹ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - ਵਾਹਿਗੁਰੂ ਜੀ ਕਾ ਖਾਲਸਾ

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama Golden Temple 24 December 2023

author img

By ETV Bharat Punjabi Team

Published : Dec 24, 2023, 6:35 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰü ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥੨॥ ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ ਮਿਥਿਆ ਲੋਭੁ ਨ ਉਤਰੈ ਸੂਲੁ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥ਐਤਵਾਰ, ੯ ਪੋਹ (ਸੰਮਤ ੫੫੫ ਨਾਨਕਸ਼ਾਹੀ) ੨੪ ਦਸੰਬਰ, ੨੦੨੩ (ਅੰਗ: ੮੯੯)

Daily Hukamnama Golden Temple 24 December 2023
ਅੱਜ ਦਾ ਹੁਕਮਨਾਮਾ

ਪੰਜਾਬੀ ਵਿਆਖਿਆ: ਰਾਮਕਲੀ ਮਹਲਾ ੫ ॥ (ਹੇ ਭਾਈ! ਇਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈਂ, ਨਾਹ ਉਹ ਸਰੀਰ ਤੇਰਾ ਹੈ, ਤੇ, ਨਾਹ ਹੀ (ਉਸ ਸਰੀਰ ਵਿਚ ਵੱਸਦਾ) ਮਨ ਤੇਰਾ ਹੈ । (ਵੇਖ!) ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋਲ ਕਰਦਾ ਹੈ (ਉਸ ਵਿਚਾਰੇ ਉਤੇ) ਅਚਨਚੇਤ (ਮੌਤ ਦਾ) ਜਾਲ ਆ ਪੈਂਦਾ ਹੈ, (ਉਸ ਉਤੇ) ਮੌਤ ਅਪਣਾ ਚੱਕਰ ਚਲਾ ਦੇਂਦੀ ਹੈ (ਇਹੀ ਹਾਲ ਹਰੇਕ ਜੀਵ ਦਾ ਹੁੰਦਾ ਹੈ) ।੧।ਹੇ (ਮੇਰੇ) ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ । ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ । ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ ।੧।ਰਹਾਉ।ਜੀਵ ਦੇ ਇਹ ਕਦੇ ਨਾਹ ਮੁੱਕ ਸਕਣ ਵਾਲੇ ਕੰਮ ਕਦੇ ਸਿਰੇ ਨਹੀਂ ਚੜ੍ਹਦੇ; ਕਾਮ-ਵਾਸਨਾ ਵਿਚ, ਕੋ੍ਰਧ ਵਿਚ, ਮਾਇਆ ਦੇ ਨਸ਼ੇ ਵਿਚ ਜੀਵ ਸਦਾ ਹੀ ਗਿਲੇ-ਗੁਜ਼ਾਰੀਆਂ ਕਰਦਾ ਰਹਿੰਦਾ ਹੈ । ਆਪਣੀ ਇਸ ਜਿੰਦ (ਨੂੰ ਸੁਖ ਦੇਣ) ਦੀ ਖ਼ਾਤਰ ਜੀਵ ਵਿਕਾਰ ਕਰਦਾ ਰਹਿੰਦਾ ਹੈ, ਪਰ (ਰੱਬ ਦੀ ਯਾਦ ਵਲੋਂ) ਅਵੇਸਲੇ ਹੋ ਚੁਕੇ ਜੀਵ ਦੇ ਨਾਲ (ਦੁਨੀਆ ਦੇ ਪਦਾਰਥਾਂ ਵਿਚੋਂ) ਰਤਾ ਭੀ ਨਹੀਂ ਜਾਂਦਾ ।੨।ਮੂਰਖ ਜੀਵ ਅਨੇਕਾਂ ਠੱਗੀਆਂ ਕਰਦਾ ਹੈ, ਅਨੇਕਾਂ ਫ਼ਰੇਬ ਕਰਨੇ ਜਾਣਦਾ ਹੈ । ਕੌਡੀ ਕੌਡੀ ਕਮਾਣ ਦੀ ਖ਼ਾਤਰ ਆਪਣੇ ਸਿਰ ਉਤੇ (ਦਗ਼ੇ-ਫ਼ਰੇਬ ਦੇ ਕਾਰਨ ਬਦਨਾਮੀ ਦੀ) ਸੁਆਹ ਪਾਂਦਾ ਫਿਰਦਾ ਹੈ । ਜਿਸ (ਪ੍ਰਭੂ) ਨੇ (ਇਸ ਨੂੰ ਇਹ ਸਭ ਕੁਝ) ਦਿੱਤਾ ਹੈ ਉਸ ਨੂੰ ਇਹ ਬਿਲਕੁਲ ਯਾਦ ਨਹੀਂ ਕਰਦਾ । (ਇਸ ਦੇ ਅੰਦਰ) ਨਾਸਵੰਤ ਪਦਾਰਥਾਂ ਦਾ ਲੋਭ ਟਿਕਿਆ ਰਹਿੰਦਾ ਹੈ (ਇਹਨਾਂ ਦੀ) ਚੋਭ (ਇਸ ਦੇ ਅੰਦਰੋਂ) ਕਦੇ ਨਹੀਂ ਦੂਰ ਹੁੰਦੀ ।੩।ਹੇ ਨਾਨਕ! ਪਰਮਾਤਮਾ ਜਦੋਂ ਕਿਸੇ ਜੀਵ ਉਤੇ ਦਇਆਵਾਨ ਹੁੰਦਾ ਹੈ, ਉਸ ਜੀਵ ਦਾ ਇਹ ਮਨ ਗੁਰੂ ਦੇ ਚਰਨਾਂ ਦੀ ਧੂੜ ਬਣਦਾ ਹੈ । ਗੁਰੂ ਉਸ ਨੂੰ ਆਪਣੇ ਸੋਹਣੇ ਹੱਥਾਂ ਨਾਲ ਆਪਣੇ ਪੱਲੇ ਲਾ ਲੈਂਦਾ ਹੈ, ਤੇ, (ਉਹ ਭਾਗਾਂ ਵਾਲਾ) ਸਦਾ ਹੀ ਸਦਾ-ਥਿਰ ਪ੍ਰਭੂ ਵਿਚ ਲੀਨ ਹੋਇਆ ਰਹਿੰਦਾ ਹੈ ।੪।੪੧।੫੨। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ETV Bharat Logo

Copyright © 2025 Ushodaya Enterprises Pvt. Ltd., All Rights Reserved.