ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ : ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਐਤਵਾਰ, ੧੮ ਮੱਘਰ (ਸੰਮਤ ੫੫੫ ਨਾਨਕਸ਼ਾਹੀ) ੩ ਦਸੰਬਰ, ੨੦੨੩ (ਅੰਗ: ੬੩੦)
ਪੰਜਾਬੀ ਵਿਆਖਿਆ: ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ । ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ ।ਰਹਾਉ। ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ । ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ । ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ—ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ ।੨।੨੫।੮੯। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)
English Translation: The True Guru is the Giver of all peace and comfort — seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. || 1 || Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. || Pause || Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. || 2 || 25 || 89 ||
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ