ETV Bharat / state

Daily Hukamnama: ੧੨ ਸਾਵਣ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama
Daily Hukamnama
author img

By

Published : Jul 27, 2023, 6:40 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

Daily Hukamnama Golden Temple July 27
ਅੱਜ ਦਾ ਹੁਕਮਨਾਮਾ

ਅਰਥ: ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥ ਹੇ ਭਾਈ! ਨਾਨਕ ਜੀ ਆਖਦੇ ਹਨ – ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ETV Bharat Logo

Copyright © 2024 Ushodaya Enterprises Pvt. Ltd., All Rights Reserved.