ETV Bharat / state

Amrit Vele Da Hukamnama: 30 ਕੱਤਕ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - ਵਾਹਿਗੁਰੂ ਜੀ ਕਾ ਖਾਲਸਾ

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Amrit Vele Da Hukamnama
Amrit Vele Da Hukamnama
author img

By ETV Bharat Punjabi Team

Published : Nov 15, 2023, 6:50 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ : ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮ: ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ ਬੁੱਧਵਾਰ, ੩੦ ਕੱਤਕ (ਸੰਮਤ ੫੫੫ ਨਾਨਕਸ਼ਾਹੀ) ੧੫ ਨਵੰਬਰ, ੨੦੨੩

Amrit Vele Da Hukamnama
ਅੱਜ ਦਾ ਹੁਕਮਨਾਮਾ

ਪੰਜਾਬੀ ਵਿਆਖਿਆ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤ ਵਿਚ ਮਿਲ ਜਾਂਦੇ ਹਨ ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ETV Bharat Logo

Copyright © 2025 Ushodaya Enterprises Pvt. Ltd., All Rights Reserved.