ETV Bharat / state

Amrit Vele Da Hukamnama: 5 ਮੱਘਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Amrit Vele Da Hukamnama
Amrit Vele Da Hukamnama
author img

By ETV Bharat Punjabi Team

Published : Nov 20, 2023, 6:29 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ : ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸੋਮਵਾਰ, ੫ ਮੱਘਰ (ਸੰਮਤ ੫੫੫ ਨਾਨਕਸ਼ਾਹੀ) ੨੦ ਨਵੰਬਰ, ੨੦੨੩ (ਅੰਗ: ੭੦੪)

Amrit Vele Da Hukamnama
ਅੱਜ ਦਾ ਹੁਕਮਨਾਮਾ

ਪੰਜਾਬੀ ਵਿਆਖਿਆ: ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ETV Bharat Logo

Copyright © 2025 Ushodaya Enterprises Pvt. Ltd., All Rights Reserved.