ETV Bharat / state

Amrit Vele Da Hukamnama: 12 ਮੱਘਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - ਅੱਜ ਦਾ ਫੁਰਮਾਨ

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Amrit Vele Da Hukamnama
Amrit Vele Da Hukamnama
author img

By ETV Bharat Punjabi Team

Published : Nov 27, 2023, 6:30 AM IST

ੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ : ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥ ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥ ਸੋਮਵਾਰ, ੧੨ ਮੱਘਰ (ਸੰਮਤ ੫੫੫ ਨਾਨਕਸ਼ਾਹੀ) ੨੭ ਨਵੰਬਰ, ੨੦੨੩ (ਅੰਗ: ੬੫੧)

Amrit Vele Da Hukamnama
ਅੱਜ ਦਾ ਹੁਕਮਨਾਮਾ

ਪੰਜਾਬੀ ਵਿਆਖਿਆ: ਸਲੋਕੁ ਮਃ ੩ ॥ ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ), ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ। ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮੱਤ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਹੇ ਨਾਨਕ! ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ। (ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤ (-ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ, ਤੇ ਹੇ ਨਾਨਕ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ ਜਾਂਦੇ ਹਨ ॥੨॥ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ETV Bharat Logo

Copyright © 2024 Ushodaya Enterprises Pvt. Ltd., All Rights Reserved.