ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਵਡਹੰਸੁ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਕਾਇਆਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈਕਹਾਇਆ ॥੨॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥
![Amrit Vele Da Hukamnama](https://etvbharatimages.akamaized.net/etvbharat/prod-images/04-11-2023/19937787_news-1_aspera.png)
![Amrit Vele Da Hukamnama](https://etvbharatimages.akamaized.net/etvbharat/prod-images/04-11-2023/19937787_news-2_aspera.png)
ਪੰਜਾਬੀ ਵਿਆਖਿਆ: ਰਾਗ ਵਡਹੰਸ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ ‘ਛੰਤ’।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲਮਿਲਦਾ ਹੈ। ਸਰੀਰ (ਹਿਰਦੇ) ਨੂੰ ਮਾਇਆ ਦੇ ਮੋਹ ਵਿਚ ਗੰਦਾਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ।ਕੇਵਲ ਉਸ ਮਨੁੱਖ ਦਾ ਨਹਾਉਣਾ ਕਬੂਲ ਹੈ ਜੋ ਸਦਾ-ਥਿਰਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ। ਜਦੋਂ ਸਦਾ-ਥਿਰਪ੍ਰਭੂ ਹਿਰਦੇ ਵਿੱਚ ਆ ਵਸਦਾ ਹੈ ਤਦੋਂ ਸਦਾ-ਥਿਰ ਰਹਿਣਵਾਲਾ ਪਰਮਾਤਮਾ ਮਿਲਦਾ ਹੈ। ਪਰ ਪ੍ਰਭੂ ਦੇ ਹੁਕਮ ਤੋਂ ਬਿਨਾਮਨੁੱਖ ਦੀ ਸੁਰਤ ਉੱਚੀ ਨਹੀਂ ਹੋ ਸਕਦੀ, ਨਿਰੀਆਂ ਜ਼ਬਾਨੀ(ਗਿਆਨ ਦੀਆਂ) ਗੱਲਾਂ ਕਰਨਾ ਵਿਅਰਥ ਹੈ। ਜਿਥੇ ਭੀ ਜਾ ਕੇਬੈਠੀਏ, ਪ੍ਰਭੂ ਦੀ ਸਿਫ਼ਤ-ਸਾਲਾਹ ਕਰੀਏ ਤੇ ਆਪਣੀ ਸੁਰਤਵਿਚ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿੱਚ ਪ੍ਰੋਈਏ। (ਨਹੀਂ ਤਾਂ) ਹਿਰਦੇ ਨੂੰ ਮਾਇਆ ਦੇ ਮੋਹ ਵਿਚ ਮੈਲਾ ਕਰ ਕੇ(ਤੀਰਥ-) ਇਸ਼ਨਾਨ ਦਾ ਕੀਹ ਲਾਭ? ॥੧॥ (ਪ੍ਰਭੂ!) ਮੈਂ ਤਦੋਂਹੀ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ ਜਦੋਂ ਤੂੰ ਆਪ ਪ੍ਰੇਰਨਾਕਰਦਾ ਹੈਂ। ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇਮਨ ਵਿਚ ਪਿਆਰਾ ਲੱਗ ਸਕਦਾ ਹੈ। ਜਦੋਂ ਪ੍ਰਭੂ ਦਾ ਨਾਮ ਮਨਵਿਚ ਮਿੱਠਾ ਲੱਗਣ ਲਗ ਪਿਆ ਤਦੋਂ ਦੁੱਖ ਨੇ ਆਪਣਾ ਡੇਰਾਚੁੱਕ ਲਿਆ (ਸਮਝੋ)। (ਹੇ ਪ੍ਰਭੂ!) ਜਦੋਂ ਤੂੰ ਹੁਕਮ ਕੀਤਾ ਤਦੋਂਆਤਮਕ ਆਨੰਦ ਮੇਰੇ ਮਨ ਵਿਚ ਆ ਵੱਸਦਾ ਹੈ। ਹੇ ਪ੍ਰਭੂ,ਜਿਸ ਨੇ ਆਪਣੇ ਆਪ ਹੀ ਜਗਤ ਪੈਦਾ ਕੀਤਾ ਹੈ, ਜਦੋਂ ਤੂੰ ਮੈਨੂੰਪ੍ਰੇਰਨਾ ਕਰਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤ-ਸਾਲਾਹ ਕਰਸਕਦਾ ਹਾਂ।ਮੇਰੀ ਤਾਂ ਤੇਰੇ ਦਰ ਤੇ ਅਰਜ਼ੋਈ ਹੀ ਹੁੰਦੀ ਹੈ,ਮੇਹਰ ਦੀ ਨਜ਼ਰ ਤੂੰ ਆਪ ਕਰਦਾ ਹੈਂ ॥੨॥ ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਹਰੇਕ ਜੀਵ ਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ (ਪਿਛਲੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ ਕਿਸੇ ਨੂੰ ਚੰਗਾ ਤੇ ਕਿਸੇ ਨੂੰ ਮੰਦਾ ਬਣਾਂਦਾ ਹੈ, ਇਸ ਵਾਸਤੇ) ਕਿਸੇ ਮਨੁੱਖ ਨੂੰ ਭੈੜਾ ਆਖ ਆਖ ਕੇ ਕੋਈ ਝਗੜਾ ਖੜਾ ਨਹੀਂ ਕਰਨਾ ਚਾਹੀਦਾ (ਭੈੜਾ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਹੀ ਭੈੜਾ ਬਣਿਆ ਹੈ। ਭੈੜੇ ਨੂੰ ਨਿੰਦਿਆਂ ਪ੍ਰਭੂ ਨਾਲ ਝਗੜਾ ਹੈ। (ਸੋ, ਹੇ ਭਾਈ!) ਮਾਲਕ-ਪ੍ਰਭੂ ਨਾਲ ਝਗੜਾ ਨਹੀਂ ਪਾਣਾ ਚਾਹੀਦਾ, ਇਸ ਤਰ੍ਹਾਂ ਤਾਂ ਆਪਣੇ ਆਪ ਨੂੰ ਆਪ ਹੀ ਤਬਾਹ ਕਰ ਲਈਦਾ ਹੈ। ਜਿਸ ਮਾਲਕ ਦੇ ਆਸਰੇ ਸਦਾ ਜੀਊਣਾ ਹੈ, ਉਸੇ ਨਾਲ ਹੀ ਬਰਾਬਰੀ ਕਰ ਕੇ (ਜੇ ਦੁੱਖ ਪ੍ਰਾਪਤ ਹੋਇਆ ਤਾਂ ਫਿਰ ਉਸੇ ਪਾਸ) ਜਾ ਕੇ ਪੁਕਾਰ ਕਰਨ ਦਾ ਕੋਈ ਲਾਭ ਨਹੀਂ ਹੋ ਸਕਦਾ। ਪਰਮਾਤਮਾ ਜੋ (ਸੁਖ ਦੁਖ) ਦੇਂਦਾ ਹੈ ਉਹ (ਖਿੜੇ-ਮੱਥੇ) ਸਹਾਰਨਾ ਚਾਹੀਦਾ ਹੈ, ਗਿਲਾ-ਗੁਜ਼ਾਰੀ ਨਹੀਂ ਕਰਨੀ ਚਾਹੀਦੀ, ਗਿਲਾ ਗੁਜ਼ਾਰੀ ਕਰ ਕੇ ਵਿਅਰਥ ਬੋਲ-ਬੁਲਾਰਾ ਨਹੀਂ ਕਰਨਾ ਚਾਹੀਦਾ। (ਅਸਲ ਗੱਲ ਇਹ ਹੈ ਕਿ) ਸਾਡੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਸਾਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ।੩। ਸਾਰੀ ਸ੍ਰਿਸ਼ਟੀ ਪਰਮਾਤਮਾ ਨੇ ਆਪ ਪੈਦਾ ਕੀਤੀ ਹੈ, ਆਪ ਹੀ ਹਰੇਕ ਜੀਵ ਉਤੇ ਮੇਹਰ ਦੀ ਨਿਗਾਹ ਕਰਦਾ ਹੈ। (ਉਸ ਦੇ ਦਰ ਤੋਂ ਸਭ ਜੀਵ ਦਾਤਾਂ ਮੰਗਦੇ ਹਨ) ਕੌੜੀ ਚੀਜ਼ ਭੀ ਨਹੀਂ ਮੰਗਦਾ, ਹਰੇਕ ਜੀਵ ਮਿੱਠੀਆਂ ਸੁਖਦਾਈ ਚੀਜ਼ਾਂ ਹੀ ਮੰਗਦਾ ਹੈ। ਹਰੇਕ ਜੀਵ ਮਿੱਠੇ ਪਦਾਰਥਾਂ ਦੀ ਮੰਗ ਹੀ ਮੰਗਦਾ ਹੈ, ਪਰ ਖਸਮ-ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਜਾਪਦਾ ਹੈ। ਜੀਵ (ਦੁਨੀਆ ਦੇ ਮਿੱਠੇ ਪਦਾਰਥਾਂ ਦੀ ਖ਼ਾਤਰ) ਦਾਨ-ਪੁੰਨ ਕਰਦੇ ਹਨ, ਇਹੋ ਜਿਹੇ ਹੋਰ ਭੀ ਅਨੇਕਾਂ ਧਾਰਮਿਕ ਕੰਮ ਕਰਦੇ ਹਨ, ਪਰ ਪਰਮਾਤਮਾ ਦੇ ਨਾਮ ਦੇ ਬਰਾਬਰ ਹੋਰ ਕੋਈ ਉੱਦਮ ਨਹੀਂ ਹੈ। ਹੇ ਨਾਨਕ! ਜਿਨ੍ਹਾਂ ਬੰਦਿਆਂ ਉਤੇ ਧੁਰੋਂ ਪਰਮਾਤਮਾ ਵਲੋਂ ਕਦੇ ਬਖ਼ਸ਼ਸ਼ ਹੁੰਦੀ ਹੈ ਉਹਨਾਂ ਨੂੰ ਨਾਮ ਦੀ ਦਾਤਿ ਮਿਲਦੀ ਹੈ। ਇਹ ਸਾਰਾ ਜਗਤ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ ਤੇ ਆਪ ਹੀ ਸਭ ਉਤੇ ਮੇਹਰ ਦੀ ਨਜ਼ਰ ਕਰਦਾ ਹੈ।੪।੧। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
- 39 Years Of 1984 Sikh Riots: ਸੈਂਕੜੇ ਜਾਨਾਂ ਗਈਆਂ, ਹਜ਼ਾਰਾਂ ਘਰ ਤਬਾਹ, ਅੱਜ ਵੀ ਗੁਰਬਤ ਭਰੀ ਜਿੰਦਗੀ ਜਿਉਣ ਨੂੰ ਮਜ਼ਬੂਰ, 39 ਸਾਲਾਂ ਤੋਂ ਬਾਅਦ ਵੀ ਇਨਸਾਫ਼ ਨਹੀਂ
- SUKHBIR BADAL ON AAP: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਦਾ ਸੂਬਾ ਸਰਕਾਰ 'ਤੇ ਤੰਜ, ਕਿਹ-ਹਾਰ ਤੋਂ ਬਚਣ ਲਈ ਆਮ ਆਦਮੀ ਪਾਰਟੀ ਨੇ ਨਿਗਮ ਚੋਣਾਂ ਕੀਤੀਆਂ ਲੇਟ
- Appointment letters to officers: 13 ਨਵੇਂ ਸੈਕਸ਼ਨ ਅਫਸਰਾਂ ਨੂੰ ਖ਼ਜ਼ਾਨਾ ਮੰਤਰੀ ਨੇ ਦਿੱਤੇ ਨਿਯੁਕਤੀ ਪੱਤਰ, ਕਿਹਾ-ਭਵਿੱਖ ਵਿੱਚ ਜਾਰੀ ਰਹੇਗੀ ਰੁਜ਼ਗਾਰ ਦੇਣ ਦੀ ਮੁਹਿੰਮ