ETV Bharat / state

Amrit Vele Da Hukamnama: 20 ਕੱਤਕ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - ਅੱਜ ਦਾ ਹੁਕਮਨਾਮਾ

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Amrit Vele Da Hukamnama
Amrit Vele Da Hukamnama
author img

By ETV Bharat Punjabi Team

Published : Nov 5, 2023, 6:44 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥

Amrit Vele Da Hukamnama
ਅੱਜ ਦਾ ਹੁਕਮਨਾਮਾ

ਪੰਜਾਬੀ ਵਿਆਖਿਆ: (ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ। ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ ‘ਆਪਣੀ’ ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ) ॥੧॥ (ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ। ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ ॥੧॥ ਰਹਾਉ॥ ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓਂ ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ ॥੨॥ ਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ) ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ। ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ ਇਕੱਲਾ (ਹੀ) ਜਾਂਦਾ ਹੈ ॥੩॥ ਕਬੀਰ ਕਹਿੰਦਾ ਹੈ-ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ (ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ) || (ਕਿ ਜਿਨ੍ਹਾਂ ਨੂੰ ‘ਆਪਣਾ’ ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ ਡਰ) ਸਿਰੋਂ ਟਲਦਾ ਨਹੀਂ ਹੈ ॥੪॥੯॥ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ETV Bharat Logo

Copyright © 2025 Ushodaya Enterprises Pvt. Ltd., All Rights Reserved.