ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗੁਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥ ਸੋਮਵਾਰ, ੭ ਕੱਤਕ (ਸੰਮਤ ੫੫੫ ਨਾਨਕਸ਼ਾਹੀ) ੨੩ ਅਕਤੂਬਰ, ੨੦੨੩ (ਅੰਗ: ੫੦੧)
ਪੰਜਾਬੀ ਵਿਆਖਿਆ: ਗੂਜਰੀ ਮਹਲਾ ੫ ॥ (ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ । (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ ।੧।ਰਹਾਉ। ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ । ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ । ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ ।੧।ਹੇ ਨਾਨਕ! (ਆਖ—) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ ! ਹੇ ਸੁਖਾਂ ਦੇ ਸਮੁੰਦਰ ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ । ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ ।੨।੧੬।੨੫। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
- World Cup 2023 IND vs NZ : 20 ਸਾਲ ਬਾਅਦ ਵਿਸ਼ਵ ਕੱਪ 'ਚ ਨਿਊਜ਼ੀਲੈਂਡ ਤੋਂ ਜਿੱਤਿਆ ਭਾਰਤ, ਵਿਰਾਟ ਕੋਹਲੀ ਨੇ ਲਗਾਇਆ ਸ਼ਾਨਦਾਰ ਅਰਧ ਸੈਂਕੜਾ
- Search Operation of Punjab Police : ਪੰਜਾਬ ਪੁਲਿਸ ਨੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਚਲਾਇਆ ਬਜ਼ਾਰਾਂ 'ਤੇ ਭੀੜ ਵਾਲੀਆਂ ਥਾਵਾਂ 'ਤੇ ਤਲਾਸ਼ੀ ਅਭਿਆਨ
- BJP releases List for Telangana Assembly Elections : ਭਾਜਪਾ ਵੱਲੋਂ ਤੇਲੰਗਾਨਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ