ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਧਨਾਸਰੀ ਮਹਲਾ ੫॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ ਮੰਗਲਵਾਰ, ੧੫ ਕੱਤਕ (ਸੰਮਤ ੫੫੫ ਨਾਨਕਸ਼ਾਹੀ) ੩੧ ਅਕਤੂਬਰ, ੨੦੨੩ (ਅੰਗ: ੬੭੬)
![Amrit Vele Da Hukamnama](https://etvbharatimages.akamaized.net/etvbharat/prod-images/31-10-2023/19900507_news3_aspera.png)
ਪੰਜਾਬੀ ਵਿਆਖਿਆ: ਧਨਾਸਰੀ ਮਹਲਾ ੫॥ ਹੇ ਭਾਈ ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ । ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ।੧। ਇਸ ਵਾਸਤੇ, ਹੇ ਭਾਈ ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ । (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ।ਰਹਾਉ। ਹੇ ਭਾਈ ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ । ਹੇ ਭਾਈ ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ।੨। ਹੇ ਨਾਨਕ ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ।੩।੩।੨੧। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
- Birth anniversary of Guru Ramdas: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਸਮਾਗਮ, ਸੰਗਤ ਹੋਈ ਨਿਹਾਲ
- Guru Ramdas Parkash Gurpurab: ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ, ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼
- Ban on tractor stunts in punjab: ਪੰਜਾਬ ਸਰਕਾਰ ਨੇ ਟਰੈਕਟਰ ਸਟੰਟਾਂ ਉੱਤੇ ਲਾਈ ਪੂਰਨ ਪਾਬੰਦੀ, ਗੁਰਦਾਸਪੁਰ 'ਚ ਟਰੈਕਟਰ ਸਟੰਟ ਦੌਰਾਨ ਹੋਈ ਸੀ ਨੌਜਵਾਨ ਦੀ ਮੌਤ