ETV Bharat / state

Daily Hukamnama: 21 ਅੱਸੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - Golden Temple

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama
ਅੱਜ ਦਾ ਹੁਕਮਨਾਮਾ
author img

By ETV Bharat Punjabi Team

Published : Oct 7, 2023, 6:32 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਆਸਾ ॥ ਕਾਹੂ ਦੀ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥ ਸ਼ਨਿਚਰਵਾਰ, ੨੧ ਅੱਸੂ (ਸੰਮਤ ੫੫੫ ਨਾਨਕਸ਼ਾਹੀ) ੭ ਅਕਤੂਬਰ, ੨੦੨੩ (ਅੰਗ: ੪੭੯)

Daily Hukamnama
ਅੱਜ ਦਾ ਹੁਕਮਨਾਮਾ

ਪੰਜਾਬੀ ਵਿਆਖਿਆ: ਆਸਾ ॥ (ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ); ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ ।੧। (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ ।੧।ਰਹਾਉ। ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ) । ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ ।੨। ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦਾ ਹੈ—ਇਹ ਧਨ ਮੇਰਾ ਹੈ । (ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ) ।੩। ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ), ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ ।੪। ਕਬੀਰ ਕਹਿੰਦਾ ਹੈ—ਹੇ ਸੰਤ ਜਨੋ! ਸੁਣੋ, “ਇਹ ਧਨ ਪਦਾਰਥ ਆਦਿਕ ਮੇਰਾ ਹੈ”—ਇਹ ਖ਼ਿਆਲ ਕੂੜਾ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ); (ਜਿਵੇਂ, ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੱਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ) ।੫।੩।੧੬। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ETV Bharat Logo

Copyright © 2025 Ushodaya Enterprises Pvt. Ltd., All Rights Reserved.