ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਸਲੋਕੁ ਮਃ ੧ ॥ ਹੁਕਮਨਾਮਾ ਸਾਹਿਬ ਸਚੇ ਤੇਰੇ ਖੰਡ ਸਚੇ ਬ੍ਰਹਮੰਡ ॥ ਸਚੇ ਤੇਰੇ ਲੋਅ ਸਚੇ ਆਕਾਰ ॥ ਸਚੇ ਤੇਰੇ ਕਰਣੇ ਸਰਬ ਬੀਚਾਰ ॥ ਸਚਾ ਤੇਰਾ ਅਮਰੁ ਸਚਾ ਦੀਬਾਣੁ ॥ ਸਚਾ ਤੇਰਾ ਹੁਕਮੁ ਸਚਾ ਫੁਰਮਾਣੁ ॥ ਸਚਾ ਤੇਰਾ ਕਰਮੁ ਸਚਾ ਨੀਸਾਣੁ ॥ ਐਤਵਾਰ, ੨੨ ਅੱਸੂ (ਸੰਮਤ ੫੫੫ ਨਾਨਕਸ਼ਾਹੀ) ੮ ਅਕਤੂਬਰ, ੨੦੨੩ (ਅੰਗ: ੪੬੩)
ਪੰਜਾਬੀ ਵਿਆਖਿਆ: ਹੇ ਸੱਚੇ ਪਾਤਸ਼ਾਹ! ਤੇਰੇ (ਪੈਦਾ ਕੀਤੇ ਹੋਏ) ਖੰਡ ਤੇ ਬ੍ਰਹਿਮੰਡ ਸੱਚੇ ਹਨ (ਭਾਵ, ਖੰਡ ਤੇ ਬ੍ਰਹਿਮੰਡ ਸਾਜਣ ਵਾਲਾ ਤੇਰਾ ਇਹ ਸਿਲਸਿਲਾ ਸਦਾ ਲਈ ਅਟੱਲ ਹੈ) । ਤੇਰੇ (ਸਿਰਜੇ ਹੋਏ ਚੌਦਾਂ) ਲੋਕ ਤੇ (ਇਹ ਬੇਅੰਤ) ਆਕਾਰ ਭੀ ਸਦਾ-ਥਿਰ ਰਹਿਣ ਵਾਲੇ ਹਨ; ਤੇਰੇ ਕੰਮ ਤੇ ਸਾਰੀਆਂ ਵਿਚਾਰਾਂ ਨਾਸ-ਰਹਿਤ ਹਨ। ਹੇ ਪਾਤਸ਼ਾਹ! ਤੇਰੀ ਪਾਤਸ਼ਾਹੀ ਤੇ ਤੇਰਾ ਦਰਬਾਰ ਅਟੱਲ ਹਨ, ਤੇਰਾ ਹੁਕਮ ਤੇ ਤੇਰਾ (ਸ਼ਾਹੀ) ਫ਼ੁਰਮਾਨ ਭੀ ਅਟੱਲ ਹਨ। ਤੇਰੀ ਬਖ਼ਸ਼ਸ਼ ਸਦਾ ਲਈ ਥਿਰ ਹੈ ਤੇ ਤੇਰੀਆਂ ਬਖ਼ਸ਼ਸ਼ਾਂ ਦਾ ਨਿਸ਼ਾਨ ਭੀ (ਭਾਵ, ਇਹ ਬੇਅੰਤ ਪਦਾਰਥ ਜੋ ਤੂੰ ਜੀਆਂ ਨੂੰ ਦੇ ਰਿਹਾ ਹੈਂ) ਸਦਾ ਵਾਸਤੇ ਕਾਇਮ ਹੈ। ਐਤਵਾਰ, ੨੨ ਅੱਸੂ (ਸੰਮਤ ੫੫੫ ਨਾਨਕਸ਼ਾਹੀ) ੮ ਅਕਤੂਬਰ, ੨੦੨੩ (ਅੰਗ: ੪੬੩) (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
- Cricket World Cup 2023 IND vs PAK: ਭਾਰਤ ਤੇ ਪਾਕਿਸਤਾਨ ਮੈਚ ਲਈ BCCI ਜਾਰੀ ਕਰੇਗਾ 14,000 ਟਿਕਟਾਂ, ਜਾਣੋ ਕਿਸ ਦਿਨ ਵਿਕਣਗੀਆਂ ਇਹ ਟਿਕਟਾਂ
- Neeraj Chopra Exclusive Interview: ਏਸ਼ੀਆਈ ਖੇਡਾਂ 'ਚ ਗੋਲਡ ਤੋਂ ਬਾਅਦ ਇਕ ਵਾਰ ਫਿਰ ਓਲੰਪਿਕ 'ਚ ਗੋਲਡ 'ਤੇ ਰਹੇਗੀ ਨੀਰਜ ਚੋਪੜਾ ਦੀ ਨਜ਼ਰ
- Cricket World Cup 2023: ਟੀਮ ਇੰਡੀਆ ਕੰਗਾਰੂਆਂ ਖਿਲਾਫ ਆਪਣੀ ਮੁਹਿੰਮ ਦੀ ਕਰੇਗੀ ਸ਼ੁਰੂਆਤ, 5 ਵਾਰ ਦੇ ਵਿਸ਼ਵ ਚੈਂਪੀਅਨ ਨੂੰ ਹਰਾਉਣਾ ਨਹੀਂ ਹੋਵੇਗਾ ਆਸਾਨ
- Jasmine Sandlas: ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਗਾਇਕਾ ਜੈਸਮੀਨ ਸੈਂਡਲਾਸ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ!
- Asian Games 2023 Day 14th : ਏਸ਼ੀਆਈ ਖੇਡਾਂ ਵਿੱਚ ਕ੍ਰਿਕੇਟ ਅਤੇ ਬੈਡਮਿੰਟਨ 'ਚ ਭਾਰਤ ਨੂੰ ਮਿਲਿਆ ਗੋਲਡ, ਕੁਸ਼ਤੀ 'ਚ ਸਿਲਵਰ ਮੈਡਲ