ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਰਾਮਕਲੀ ਮਹਲਾ ੫ ॥ ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧ ਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥ ਸੋਮਵਾਰ, ੨ ਅੱਸੂ (ਸੰਮਤ ੫੫੫ ਨਾਨਕਸ਼ਾਹੀ) ੧੮ ਸਤੰਬਰ, ੨੦੨੩ (ਅੰਗ: ੮੮੫)
![Daily Hukamnama](https://etvbharatimages.akamaized.net/etvbharat/prod-images/18-09-2023/19540436_news_aspera.png)
ਪੰਜਾਬੀ ਵਿਆਖਿਆ : ਰਾਮਕਲੀ ਮਹਲਾ ੫ ॥ ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ । ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ । ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ ।੧।ਰਹਾਉ।ਹੇ ਭਾਈ! (ਅਨੇਕਾਂ ਕਿਸਮਾਂ ਦੇ) ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈਂ, (ਤੇ, ਇਥੇ) ਵੱਡੀ ਕਿਸਮਤ ਨਾਲ (ਤੈਨੂੰ) ਗੁਰੂ ਦਾ ਸਾਥ ਮਿਲ ਗਿਆ ਹੈ ।੧।ਹੇ ਭਾਈ! ਨਾਨਕ (ਤੈਨੂੰ) ਇਹ ਵਿਚਾਰ ਦੀ ਗੱਲ ਦੱਸਦਾ ਹੈ—ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ (ਅਨੇਕਾਂ ਜੂਨਾਂ ਤੋਂ) ਪਾਰ-ਉਤਾਰਾ ਨਹੀਂ ਹੋ ਸਕਦਾ ।੨।੧੧। ਸੋਮਵਾਰ, ੨ ਅੱਸੂ (ਸੰਮਤ ੫੫੫ ਨਾਨਕਸ਼ਾਹੀ) ੧੮ ਸਤੰਬਰ, ੨੦੨੩ (ਅੰਗ: ੮੮੫) (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
- Special Session of Parliament : ਸੰਸਦ ਦਾ ਵਿਸ਼ੇਸ਼ ਸੈਸ਼ਨ, ਕਾਂਗਰਸ ਨੂੰ ਖਦਸ਼ਾ, ਕਿਹਾ- ਬਦਲ ਸਕਦਾ ਹੈ ਏਜੰਡਾ
- CWC Meeting: ਕਸ਼ਮੀਰ ਦੇ ਹਾਲਾਤ 'ਤੇ CWC 'ਚ ਮਤਾ! 5 ਰਾਜਾਂ ਦੀਆ ਚੋਣਾਂ ਦੇ ਨਾਲ ਹੀ ਜੰਮੂ-ਕਸ਼ਮੀਰ 'ਚ ਚੋਣਾਂ ਕਰਵਾਉਣ ਦੀ ਮੰਗ
- Pind America: ਪਹਿਲੀ ਵਾਰ ਇਕੱਠਿਆਂ ਸਕ੍ਰੀਨ ਸ਼ੇਅਰ ਕਰਦੀਆਂ ਨਜ਼ਰ ਆਉਣਗੀਆਂ ਅਮਰ ਨੂਰੀ ਅਤੇ ਕਮਲਜੀਤ ਨੀਰੂ, ਅਕਤੂਬਰ ਮਹੀਨੇ ਰਿਲੀਜ਼ ਹੋਵੇਗੀ ਫਿਲਮ ‘ਪਿੰਡ ਅਮਰੀਕਾ'
- Jalandhar Youth Drowned In McLeod Ganj: ਮੈਕਲੋਡਗੰਜ ਘੁੰਮਣ ਗਏ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਝਰਨੇ 'ਚ ਡੁੱਬਣ ਨਾਲ ਪੰਜਾਬੀ ਨੌਜਵਾਨ ਮੌਤ
- IND vs SL Asia Cup 2023 Final: ਭਾਰਤ ਦੀ ਇਤਿਹਾਸਿਕ ਜਿੱਤ 8ਵੀਂ ਵਾਰ ਬਣਿਆ ਏਸ਼ੀਆਈ ਚੈਂਪੀਅਨ, ਸ਼੍ਰੀਲੰਕਾ ਨੂੰ 10 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ, ਸਿਰਾਜ ਨੇ ਝਟਕੇ 6 ਵਿਕਟ