ETV Bharat / state

Daily Hukamnama: 19 ਭਾਦੋਂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - ਅੱਜ ਦਾ ਫੁਰਮਾਨ

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama
Daily Hukamnama
author img

By ETV Bharat Punjabi Team

Published : Sep 4, 2023, 6:37 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥

Daily Hukamnama
ਅੱਜ ਦਾ ਹੁਕਮਨਾਮਾ

ਪੰਜਾਬੀ ਵਿਆਖਿਆ : ਰਾਗ ਗੂਜਰੀ, ਘਰ ੩ ਵਿੱਚ ਭਗਤ ਰਵਿਦਾਸ ਜੀ ਦੀ ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾ ਰਹਿ ਗਏ) ॥੧॥ ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ॥੧॥ ਰਹਾਉ॥ ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ॥੨॥ ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ॥੩॥(ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪। ਰਵਿਦਾਸ ਆਖਦਾ ਹੈ-(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?।੫।੧। (ਐੱਸਜੀਪੀਸੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ETV Bharat Logo

Copyright © 2025 Ushodaya Enterprises Pvt. Ltd., All Rights Reserved.