ਚੰਡੀਗੜ੍ਹ ਡੈਸਕ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12 ਵੀ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਐਲਾਨੇ ਗਏ ਨਤੀਜਿਆਂ ਅਨੁਸਾਰ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ। ਜਾਣਕਾਰੀ ਮੁਤਾਬਿਕ ਹਿਊਮੈਨਟੀਜ਼ ਗਰੁੱਪ ਵਿਚ ਪਹਿਲਾਂ ਸਥਾਨ ਦਸ਼ਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਸੁਜਾਨ ਕੌਰ ਨੇ ਹਾਸਲ ਕੀਤਾ ਹੈ। ਉਸਨੇ 500 ਵਿਚੋਂ 500 ਨੰਬਰ ਹਾਸਲ ਕੀਤੇ ਹਨ। ਇਸੇ ਤਰ੍ਹਾਂ ਐਮਐਸਡੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੀ ਸ਼ਰੇਆ ਸਿੰਗਲਾ ਨੇ 498 ਨੰਬਰ ਹਾਸਲ ਕਰ ਕੇ ਦੂਸਰਾ ਸਥਾਨ ਹਾਸਲ ਕੀਤਾ ਹੈ। ਇਨ੍ਹਾਂ ਪ੍ਰੀਖਿਆਵਾਂ ਵਿੱਚ ਟੌਪ ਕਰਨ ਵਾਲੀਆਂ ਲੜਕੀਆਂ ਨੂੰ ਪੰਜਾਬ ਸਰਕਾਰ ਵੱਲੋਂ 51-51 ਹਜ਼ਾਰ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਉਤੇ ਅਕਾਲੀ ਦਲ ਆਗੂ ਦਲਜੀਤ ਸਿੰਘ ਚੀਮਾ ਨੇ ਟਿੱਪਣੀ ਕੀਤੀ ਹੈ ਤੇ ਵਜ਼ੀਫਾ ਰਾਸ਼ੀ ਵਧਾਉਣ ਦੀ ਅਪੀਲ ਕੀਤੀ ਹੈ।
-
ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜੇ ਅੱਜ ਐਲਾਨੇ ਗਏ..ਜਿਸ ਵਿੱਚ ਸਾਡੀਆਂ ਧੀਆਂ ਨੇ ਇੱਕ ਵਾਰ ਫ਼ਿਰ ਬਾਜ਼ੀ ਮਾਰੀ ਹੈ ਤੇ ਅੱਵਲ ਇੱਕ ਵਾਰ ਫ਼ਿਰ ਮਾਨਸਾ ਜ਼ਿਲ੍ਹਾ ਆਇਆ ਹੈ..
— Bhagwant Mann (@BhagwantMann) May 24, 2023 " class="align-text-top noRightClick twitterSection" data="
ਸਾਰੇ ਬੱਚਿਆਂ ਨੂੰ ਮੇਰੇ ਵੱਲੋਂ ਵਧਾਈ ਤੇ ਸ਼ੁਭਕਾਮਨਾਵਾਂ ..ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ... pic.twitter.com/CKfZxfDY70
">ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜੇ ਅੱਜ ਐਲਾਨੇ ਗਏ..ਜਿਸ ਵਿੱਚ ਸਾਡੀਆਂ ਧੀਆਂ ਨੇ ਇੱਕ ਵਾਰ ਫ਼ਿਰ ਬਾਜ਼ੀ ਮਾਰੀ ਹੈ ਤੇ ਅੱਵਲ ਇੱਕ ਵਾਰ ਫ਼ਿਰ ਮਾਨਸਾ ਜ਼ਿਲ੍ਹਾ ਆਇਆ ਹੈ..
— Bhagwant Mann (@BhagwantMann) May 24, 2023
ਸਾਰੇ ਬੱਚਿਆਂ ਨੂੰ ਮੇਰੇ ਵੱਲੋਂ ਵਧਾਈ ਤੇ ਸ਼ੁਭਕਾਮਨਾਵਾਂ ..ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ... pic.twitter.com/CKfZxfDY70ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜੇ ਅੱਜ ਐਲਾਨੇ ਗਏ..ਜਿਸ ਵਿੱਚ ਸਾਡੀਆਂ ਧੀਆਂ ਨੇ ਇੱਕ ਵਾਰ ਫ਼ਿਰ ਬਾਜ਼ੀ ਮਾਰੀ ਹੈ ਤੇ ਅੱਵਲ ਇੱਕ ਵਾਰ ਫ਼ਿਰ ਮਾਨਸਾ ਜ਼ਿਲ੍ਹਾ ਆਇਆ ਹੈ..
— Bhagwant Mann (@BhagwantMann) May 24, 2023
ਸਾਰੇ ਬੱਚਿਆਂ ਨੂੰ ਮੇਰੇ ਵੱਲੋਂ ਵਧਾਈ ਤੇ ਸ਼ੁਭਕਾਮਨਾਵਾਂ ..ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ... pic.twitter.com/CKfZxfDY70
ਮਾਨ ਦਾ ਟਵੀਟ "ਟੌਪਰਾਂ ਨੂੰ ਦਿੱਤੇ ਜਾਣਗੇ 51-51 ਹਜ਼ਾਰ ਰੁਪਏ" : ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜਿਆਂ ਵੱਚੋਂ ਸੂਬੇ ਭਰ ਵਿਚੋਂ ਟੌਪ ਕਰਨ ਵਾਲੀਆਂ ਤਿੰਨਾਂ ਲੜਕੀਆਂ ਨੂੰ ਪੰਜਾਬ ਸਰਕਾਰ ਵੱਲੋਂ 50-50 ਹਜ਼ਾਰ ਹੌਸਲਾ ਅਫਜ਼ਾਈ ਵਜੋਂ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਐਲਾਨ ਟਵੀਟ ਰਾਹੀਂ ਕੀਤਾ ਗਿਆ ਹੈ। ਉਨ੍ਹਾਂ ਟਵੀਟ ਜਾਰੀ ਕਰਦਿਆਂ ਲਿਖਿਆ ਹੈ ਕਿ "ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜੇ ਅੱਜ ਐਲਾਨੇ ਗਏ..ਜਿਸ ਵਿੱਚ ਸਾਡੀਆਂ ਧੀਆਂ ਨੇ ਇੱਕ ਵਾਰ ਫ਼ਿਰ ਬਾਜ਼ੀ ਮਾਰੀ ਹੈ ਤੇ ਅੱਵਲ ਇੱਕ ਵਾਰ ਫ਼ਿਰ ਮਾਨਸਾ ਜ਼ਿਲ੍ਹਾ ਆਇਆ ਹੈ.. ਸਾਰੇ ਬੱਚਿਆਂ ਨੂੰ ਮੇਰੇ ਵੱਲੋਂ ਵਧਾਈ ਤੇ ਸ਼ੁਭਕਾਮਨਾਵਾਂ ..ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ..."
- ਦਾਜ ਦੀ ਬਲੀ ਚੜ੍ਹੀ ਇਕ ਹੋਰ ਮੁਟਿਆਰ, ਪਰਿਵਾਰ ਦਾ ਇਲਜ਼ਾਮ- "ਸਹੁਰਿਆਂ ਨੇ ਕੀਤਾ ਕਤਲ"
- Wrestlers Protest: ਕੌਮਾਂਤਰੀ ਪਹਿਲਵਾਨ ਸਾਕਸ਼ੀ ਮਲਿਕ ਨੇ ਜਥੇਦਾਰ ਸਾਹਿਬਾਨ ਨਾਲ ਮੁਲਾਕਾਤ ਕਰ ਕੇ ਮੰਗਿਆ ਸਿੱਖ ਕੌਮ ਦਾ ਸਮਰਥਨ
- ਲੁਧਿਆਣਾ 'ਚ ਮਾਮੂਲੀ ਤਕਰਾਰ ਤੋਂ ਬਾਅਦ ਨੌਜਵਾਨ ਦਾ ਕਤਲ, ਪੁਲਿਸ ਅਣਪਛਾਤੇ ਹਮਲਾਵਰ ਦੀ ਕਰ ਰਹੀ ਭਾਲ
ਦਲਜੀਤ ਚੀਮਾ ਦਾ ਟਵੀਟ, "ਥੋੜੀ ਜਿਹੀ ਕਿਰਪਾ ਹੋਰ ਕਰਦਿਓ" : ਨਤੀਜੇ ਜਾਰੀ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਜਾਰੀ ਕਰਦਿਆਂ ਐਲਾਨ ਕੀਤਾ ਸੀ ਕਿ 12ਵੀਂ ਵਿਚੋਂ ਟੌਪ ਕਰਨ ਵਾਲੀਆਂ ਲੜਕੀਆਂ ਨੂੰ 51 ਹਜ਼ਾਰ ਰੁਪਏ ਵਜ਼ੀਫਾ ਰਾਸ਼ੀ ਵਜੋਂ ਦਿੱਤੇ ਜਾਣਗੇ। ਇਸ ਉਤੇ ਅੱਜ ਦਲਜੀਤ ਚੀਮਾ ਨੇ ਵੀ ਟਵੀਟ ਜਾਰੀ ਕਰਦਿਆਂ ਕਿਹਾ ਹੈ ਕਿ "ਬੜੀ ਚੰਗੀ ਗੱਲ ਹੈ ਕਿ ਮੁੱਖ ਮੰਤਰੀ ਸਾਹਿਬ ਨੇ 12ਵੀਂ ਜਮਾਤ ਵਿੱਚ ਟਾਪ ਕਰਨ ਵਾਲੀਆਂ ਹੋਣਹਾਰ ਤਿੰਨ ਵਿਦਿਆਰਥਣਾਂ ਨੂੰ 51-51 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪਰ ਮੈਂ ਯਾਦ ਕਰਵਾਉਣਾ ਚਾਹੁੰਦਾ ਹਾਂ ਕਿ ਪਹਿਲਾਂ 10ਵੀਂ ਵਿੱਚ ਬੋਰਡ ਵਿੱਚੋਂ ਪਹਿਲੇ, ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲਿਆਂ ਨੂੰ ਕ੍ਰਮਵਾਰ ਇੱਕ ਲੱਖ, ਪਚੱਤਰ ਹਜ਼ਾਰ ਅਤੇ ਪੰਜਾਹ ਹਜ਼ਾਰ ਮਿਲਦਾ ਸੀ ਅਤੇ 12ਵੀਂ ਵਿੱਚ ਟਾਪ ਕਰਨ ਵਾਲੇ ਨੂੰ ਵੀ ਇਨਾਮ ਵਜੋਂ 1 ਲੱਖ ਮਿਲਦਾ ਸੀ। ਹੁਣ ਮਹਿੰਗਾਈ ਵੀ ਵੱਧ ਗਈ ਹੈ। ਸੋ ਥੋੜੀ ਜਿਹੀ ਕ੍ਰਿਪਾ ਹੋਰ ਕਰੋ ਜੀ।ਧੰਨਵਾਦੀ ਹੋਵਾਂਗਾ।"
ਦੱਸ ਦਈਏ ਕਿ ਪੰਜਾਬ ਬੋਰਡ ਦੀ 12ਵੀਂ ਸਾਇੰਸ ਦੀ ਪ੍ਰੀਖਿਆ ਵਿੱਚ 45504 ਵਿਦਿਆਰਥੀ ਬੈਠੇ ਸਨ। ਇਨ੍ਹਾਂ ਵਿੱਚੋਂ 44903 ਪਾਸ ਹੋਏ। ਪਾਸ ਪ੍ਰਤੀਸ਼ਤਤਾ 98.68 ਫੀਸਦੀ ਰਹੀ। ਸਾਇੰਸ ਸਟਰੀਮ ਦਾ ਨਤੀਜਾ ਕਾਮਰਸ ਅਤੇ ਆਰਟਸ ਨਾਲੋਂ ਵਧੀਆ ਰਿਹਾ।