ਚੰਡੀਗੜ੍ਹ ਡੈਸਕ : ਪਾਕਿਸਤਾਨ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਗਏ ਇਕ ਸ਼ਰਧਾਲੂ ਦੀ ਮੌਤ ਹੋ ਗਈ ਹੈ। ਇਹ ਸ਼ਰਧਾਲੂ ਭਾਰਤ ਤੋਂ ਮੱਥਾ ਟੇਕਣ ਗਿਆ ਸੀ। ਜਾਣਕਾਰੀ ਮੁਤਾਬਿਕ ਹਾਦਸਾ ਲਾਹੌਰ ਵਿਖੇ ਵਾਪਰਿਆ ਹੈ ਅਤੇ ਸ਼ਰਧਾਲੂ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਦੱਸੀ ਜਾ ਰਹੀ ਹੈ। ਦੂਜੇ ਪਾਸੇ ਪਾਕਿਸਤਾਨੀ ਅਧਿਕਾਰੀਆਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਤੋਂ ਬਾਅਦ ਮ੍ਰਿਤਕ ਨੂੰ ਪੋਸਟਮਾਰਟਮ ਤੋਂ ਬਾਅਦ ਅਟਾਰੀ ਸਰਹੱਦ ਰਾਹੀਂ ਭਾਰਤ ਲਿਆਂਦਾ ਜਾਵੇਗਾ।
ਹਰਿਆਣਾ ਦਾ ਰਹਿਣ ਵਾਲਾ ਸੀ ਵਿਅਕਤੀ : ਜਾਣਕਾਰੀ ਮੁਤਾਬਿਕ ਮ੍ਰਿਤਕ ਵਿਅਕਤੀ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲੇ ਦੇ ਪਿੰਡ ਕਾਹਦਾ ਨੈਸੀ ਦਾ ਨਿਵਾਸੀ ਸੀ ਅਤੇ ਉਸਦੀ ਪਛਾਣ ਪ੍ਰੀਤਮ ਸਿੰਘ ਵਜੋਂ ਹੋਈ ਹੈ। ਉਸਦੀ ਉਮਰ ਕਰੀਬ 60 ਸਾਲ ਦੱਸੀ ਜਾ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਸਿੱਖ ਸ਼ਰਧਾਲੂਆਂ ਪਿੰਡ ਸਲਪਾਣੀ ਕਲਾਂ ਦੇ ਸਰਪੰਚ ਮੇਵਾ ਸਿੰਘ ਦੇ ਮੁਤਾਬਿਕ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਜਥੇ ਨਾਲ ਰੁਕਿਆ ਹੋਇਆ ਸੀ। ਸ਼ਨੀਵਾਰ ਸ਼ਾਮ ਨੂੰ ਏਮਨਾਬਾਦ ਦੇ ਗੁਰਦੁਆਰਾ ਰੋਡੀ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸ਼ਾਮ 6 ਵਜੇ ਸੰਗਤਾਂ ਗੁਰਦੁਆਰਾ ਡੇਰਾ ਸਾਹਿਬ ਵਿਖੇ ਮੱਥਾ ਟੇਕਣ ਗਈ ਅਤੇ ਇਸੇ ਦੌਰਾਨ ਉਸਨੂੰ ਦਿਲ ਦਾ ਦੌਰਾ ਪੈ ਗਿਆ। ਹਾਲਤ ਗੰਭੀਰ ਹੋ ਗਈ ਅਤੇ ਇਸ ਤੋਂ ਬਾਅਦ ਇਸ ਸ਼ਰਧਾਲੂ ਨੇ ਦਮ ਤੋੜ ਦਿੱਤਾ। ਹਾਲਾਂਕਿ ਪਾਕਿਸਤਾਨੀ ਡਾਕਟਰਾਂ ਨੇ ਉਸਦੀ ਸਿਹਤ ਦਾ ਮੁਆਇਨਾ ਵੀ ਕੀਤਾ ਹੈ।
- Jagtar Singh Tara : ਭਤੀਜੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਹਾਈਕੋਰਟ ਨੇ ਜਗਤਾਰ ਸਿੰਘ ਤਾਰਾ ਨੂੰ ਦਿੱਤੀ ਰਾਹਤ, ਦੋ ਘੰਟਿਆਂ ਦੀ ਮਿਲੀ ਪੈਰੋਲ
- Telangana Assembly Election 2023 : ਤੇਲੰਗਾਨਾ 'ਚ ਬੀਆਰਐਸ, ਕਾਂਗਰਸ ਅਤੇ ਭਾਜਪਾ ਦਾ ਤਿਕੋਣਾ ਮੁਕਾਬਲਾ
- ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਦੇ ਦਸਤਾਰਧਾਰੀ ਸਿੱਖਾਂ ਨੂੰ ਘੋੜਿਆਂ ਦੇ ਚੋਰ ਕਹਿਣ ਵਾਲੇ ਬਿਆਨ ’ਤੇ ਕੀਤਾ ਸ਼ਖ਼ਤ ਇਤਰਾਜ
ਸੋਮਵਾਰ ਨੂੰ ਭਾਰਤ ਲਿਆਂਦੀ ਜਾਵੇਗੀ ਲਾਸ਼ : ਦੂਜੇ ਪਾਸੇ ਪਾਕਿਸਤਾਨ 'ਚ ਔਕਾਫ਼ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਪ੍ਰੀਤਮ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਔਕਾਫ਼ ਬੋਰਡ ਕਾਗਜ਼ੀ ਕਾਰਵਾਈ ਨੂੰ ਪੂਰਾ ਕਰ ਰਿਹਾ ਹੈ ਅਤੇ ਇਹ ਬਿਨਾਂ ਦੇਰੀ ਮੁਕੰਮਲ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਸੋਮਵਾਰ ਸਵੇਰੇ ਪੋਸਟਮਾਰਟਮ ਤੋਂ ਬਾਅਦ ਪ੍ਰੀਤਮ ਸਿੰਘ ਦੀ ਮ੍ਰਿਤਕ ਦੇਹ ਨੂੰ ਅਟਾਰੀ ਸਰਹੱਦ ਰਾਹੀਂ ਭਾਰਤ ਲਿਆਂਦਾ ਜਾ ਸਕੇ। ਉਸਦੀ ਮੌਤ ਨਾਲ ਉਸਦੇ ਪਿੰਡ ਵਿੱਚ ਸੋਗ ਦੀ ਲਹਿਰ ਹੈ।