ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦੀ ਰਫ਼ਤਾਰ ਨੂੰ ਠੱਲ੍ਹ ਪੈਣੀ ਸ਼ੁਰੂ ਹੋ ਗਈ ਹੈ, ਪਰ ਮੌਤਾਂ ਅੰਕੜਿਆਂ ਵਿੱਚ ਲਗਾਤਾਕ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਯਾਨੀ ਸ਼ਨੀਵਾਰ ਨੂੰ 31 ਮਰੀਜ਼ਾਂ ਨੇ ਕੋਰੋਨਾ ਕਾਰਨ ਮੌਤ (Deaths With Corona is increase In Punjab) ਹੋ ਚੁੱਕੀ ਹੈ।
ਪੰਜਾਬ 'ਚ ਮੌਤਾਂ ਦੀ ਰਫ਼ਤਾਰ ਇੰਨੀ ਤੇਜ਼ ਹੈ ਕਿ ਸਿਰਫ 13 ਦਿਨਾਂ 'ਚ 387 ਲੋਕ ਕੋਰੋਨਾ ਕਾਰਨ ਆਪਣੀ ਜਾਨ ਗਵਾ ਚੁੱਕੇ ਹਨ। ਇਸ ਦੇ ਨਾਲ ਹੀ, 1,545 ਮਰੀਜ਼ ਲਾਈਫ ਸੇਵਿੰਗ ਸਪੋਰਟ 'ਤੇ ਹਨ।
ਵੈਂਟੀਲੇਟਰ 'ਤੇ ਦਾਖਲ ਮਰੀਜ਼ਾਂ ਦੀ ਗਿਣਤੀ ਵੀ ਫਿਰ ਤੋਂ ਵਧਣੀ ਸ਼ੁਰੂ ਹੋ ਗਈ ਹੈ। ਅਜਿਹੇ 'ਚ ਰੁਕੀ ਹੋਈ ਕੋਰੋਨਾ ਲਹਿਰ ਦੇ ਵਿਚਕਾਰ ਪੰਜਾਬ ਲਈ ਜਾਨ ਦਾ ਖ਼ਤਰਾ ਵਧ ਗਿਆ ਹੈ।
ਦੂਜੇ ਪਾਸੇ, ਪੰਜਾਬ ਵਿਧਾਨ ਸਭਾ ਚੋਣਾਂ ਕਾਰਨ ਚੋਣ ਕਮਿਸ਼ਨ ਪੰਜਾਬ ਵਿਚ ਚੋਣ ਰੈਲੀਆਂ 'ਤੇ ਢਿੱਲ ਦੇਣ ਲਈ ਭਲਕੇ ਫ਼ੈਸਲਾ ਕਰਨਾ ਹੈ। ਕੋਰੋਨਾ ਕਾਰਨ ਕਮਿਸ਼ਨ ਨੇ ਰੈਲੀਆਂ ਅਤੇ ਰੋਡ ਸ਼ੋਅ 'ਤੇ ਪਾਬੰਦੀ ਲਗਾਈ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 'ਆਯੂਸ਼ਮਾਨ ਯੋਜਨਾ' ਤਹਿਤ ਮੁਫ਼ਤ ਇਲਾਜ ਹੋਇਆ ਬੰਦ