ETV Bharat / state

ਤਨਖਾਹਾਂ ਦੇ ਵਾਧੇ ਦੇ ਐਲਾਨ ਤੋਂ ਬਾਅਦ ਅਧਿਆਪਕਾਂ ਦੇ ਇਕ ਵਫ਼ਦ ਨੇ CM ਮਾਨ ਦਾ ਕਰਵਾਇਆ ਮੂੰਹ ਮਿੱਠਾ

ਕੱਚੇ ਅਧਿਆਪਕਾਂ ਦੀਆਂ ਤਨਖਾਹਾਂ ਵਧਾਉਣ ਦੇ ਐਲਾਨ ਤੋਂ ਬਾਅਦ ਅਧਿਆਪਕਾਂ ਦੇ ਇਕ ਵਫ਼ਦ ਨੇ ਅੱਜ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਹਾਲ ਹੀ ਵਿੱਚ ਰੈਗੂਲਰ ਹੋਏ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਸੂਬਾ ਸਰਕਾਰ ਵੱਲੋਂ ਕੀਤੇ ਵਾਧੇ ਦੇ ਇਤਿਹਾਸਕ ਫੈਸਲੇ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

raw teachers thanked Chief Minister Bhagwant Mann

author img

By

Published : Jun 27, 2023, 9:58 PM IST

ਚੰਡੀਗੜ੍ਹ: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੰਗਲਵਾਰ ਨੂੰ ਕੱਚੇ ਅਧਿਆਪਕਾਂ ਦੀਆਂ ਤਨਖਾਹਾਂ ਵਧਾਉਣ ਦਾ ਐਲਾਨ ਕੀਤਾ ਹੈ। ਇਸੇ ਦੌਰਾਨ ਹੀ ਅਧਿਆਪਕਾਂ ਦੇ ਇਕ ਵਫ਼ਦ ਨੇ ਅੱਜ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਹਾਲ ਹੀ ਵਿੱਚ ਰੈਗੂਲਰ ਹੋਏ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਸੂਬਾ ਸਰਕਾਰ ਵੱਲੋਂ ਕੀਤੇ ਵਾਧੇ ਦੇ ਇਤਿਹਾਸਕ ਫੈਸਲੇ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਇਸ ਫੈਸਲੇ ਦਾ ਸਵਾਗਤ ਕਰਦਿਆਂ ਅਧਿਆਪਕਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਫੋਕੀ ਬਿਆਨਬਾਜ਼ੀ ਤੋਂ ਸਿਵਾਏ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਕੁੱਝ ਨਹੀਂ ਕੀਤਾ। ਦੂਜੇ ਪਾਸੇ ਭਗਵੰਤ ਮਾਨ ਸਰਕਾਰ ਨੇ ਪਹਿਲਾਂ ਕੱਚੇ ਅਧਿਆਪਕਾਂ ਨੂੰ ਪੱਕਾ ਕਰ ਕੇ ਅਤੇ ਹੁਣ ਤਨਖ਼ਾਹ ਵਿੱਚ ਵਾਧਾ ਕਰ ਕੇ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫੈਸਲੇ ਲਈ ਸਮੁੱਚਾ ਅਧਿਆਪਕ ਭਾਈਚਾਰਾ ਮੁੱਖ ਮੰਤਰੀ ਦਾ ਕਰਜ਼ਦਾਰ ਹੈ।

"ਅਸੀਂ ਇਸ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਮਾਨ ਸਰਕਾਰ ਨੇ ਸਾਨੂੰ ਤਨਖਾਹ ਵਾਧੇ ਦਾ ਤੋਹਫ਼ਾ ਦਿੱਤਾ ਹੈ। ਸਾਨੂੰ ਪੂਰਾ ਭਰੋਸਾ ਹੈ ਕਿ ਸਰਕਾਰ ਭਵਿੱਖ ਵਿੱਚ ਸਾਡੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇਗੀ।”- ਕੁਲਦੀਪ ਸਿੰਘ

ਇਸ ਦੌਰਾਨ ਹੀ ਵਫ਼ਦ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਇਸ ਮਿਸਾਲੀ ਫੈਸਲੇ ਦਾ ਲਾਭ ਪੰਜਾਬ ਦੇ ਕਰੀਬ 12700 ਅਧਿਆਪਕਾਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜੋ ਵਾਅਦਾ ਕੀਤਾ ਸੀ, ਉਹ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਮਿਸਾਲੀ ਪਹਿਲਕਦਮੀ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਵਿੱਚ ਸਹਾਈ ਸਿੱਧ ਹੋਵੇਗੀ।

"ਮੈਂ 2006 ਤੋਂ ਇੱਕ ਅਧਿਆਪਕ ਵਜੋਂ ਕੰਮ ਕਰ ਰਿਹਾ ਹਾਂ। ਪਹਿਲਾਂ ਸਾਨੂੰ ਸਿਰਫ 10,000 ਰੁਪਏ ਮਹੀਨਾ ਮਿਲਦਾ ਸੀ, ਜਿਸ ਨਾਲ ਸਾਡਾ ਘਰ ਚਲਾਉਣਾ ਮੁਸ਼ਕਲ ਸੀ। ਪਰ ਸਰਕਾਰ ਨੇ ਇਸ ਨੂੰ ਵਧਾ ਕੇ 22,000 ਰੁਪਏ ਕਰ ਦਿੱਤਾ ਹੈ। ਹੁਣ ਸਾਨੂੰ ਆਪਣਾ ਘਰ ਚਲਾਉਣ ਵਿੱਚ ਸੌਖ ਹੋਵੇਗੀ ਅਤੇ ਅਸੀਂ ਇੱਜ਼ਤ ਤੇ ਮਾਣ ਨਾਲ ਆਪਣੀ ਜ਼ਿੰਦਗੀ ਬਿਤਾ ਸਕਾਂਗੇ।" - ਮਨਿੰਦਰ ਰਾਣਾ

"ਪਿਛਲੀਆਂ ਸਰਕਾਰਾਂ ਨੇ ਸਾਨੂੰ ਸਾਡਾ ਹੱਕ ਨਹੀਂ ਦਿੱਤਾ। ਉਲਟਾ ਸਾਡੇ ਨਾਲ ਧੱਕਾ ਕੀਤਾ ਪਰ ਮਾਨ ਸਰਕਾਰ ਨੇ ਪੰਦਰਾਂ ਮਹੀਨਿਆਂ ਵਿੱਚ ਹੀ ਸਾਡੇ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ। ਅਸੀਂ ਇਸ ਇਤਿਹਾਸਕ ਫੈਸਲੇ ਲਈ ਮਾਨ ਸਰਕਾਰ ਦਾ ਧੰਨਵਾਦ ਕਰਦੇ ਹਾਂ।" - ਅਜਮੇਰ ਸਿੰਘ ਔਲਖ

ETV Bharat Logo

Copyright © 2024 Ushodaya Enterprises Pvt. Ltd., All Rights Reserved.