ETV Bharat / state

ਸਿੱਧੂ ਮੂਸੇਵਾਲਾ ਕਤਲ ਕੇਸ ਸੁਲਝਾਉਣ ਵਾਲੇ ਅਫਸਰਾਂ ਨੂੰ ਮਿਲੀ ਵਾਈ ਸ਼੍ਰੇਣੀ ਦੀ ਸੁਰੱਖਿਆ

ਸਿੱਧੂ ਮੂਸੇਵਾਲਾ ਕਤਲ ਕੇਸ (Sidhu Moosewala case) ਨੂੰ ਸੁਲਝਾਉਣ ਵਾਲੇ ਦਿੱਲੀ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ।

Delhi Special Cell officials who solved the Sidhu Moosewala case got Y category protection
ਮੂਸੇਵਾਲਾ ਕੇਸ ਨੂੰ ਸੁਲਝਾਉਣ ਵਾਲੇ ਦਿੱਲੀ ਸਪੈਸ਼ਲ ਸੈੱਲ ਦੇ ਅਫਸਰਾਂ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ
author img

By

Published : Dec 14, 2022, 10:08 AM IST

Updated : Dec 14, 2022, 12:03 PM IST

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਸੁਲਝਾਉਣ ਵਾਲੇ ਦਿੱਲੀ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਦੱਸ ਦਈਏ ਕਿ ਗੈਂਗਸਟਰ ਲਖਬੀਰ ਲੰਡਾ ਨੇ ਸੋਸ਼ਲ ਮੀਡੀਆ ਰਾਹੀਂ ਅਧਿਕਾਰੀਆਂ ਨੂੰ ਧਮਕੀ ਦਿੱਤੀ ਸੀ। ਹੁਣ ਧਮਕੀ ਤੋਂ ਬਾਅਦ ਇਨ੍ਹਾਂ ਅਧਿਕਾਰੀਆਂ ਦੇ ਘਰ 24 ਘੰਟੇ ਸੁਰੱਖਿਆ ਮੌਜੂਦ ਰਹੇਗੀ।

ਇਹ ਵੀ ਪੜੋ: ਪਾਕਿਸਤਾਨ ਵਿੱਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਿਲੇਗੀ ਮਾਨਤਾ

12 ਅਧਿਕਾਰੀਆਂ ਦੀ ਵਧਾਈ ਸੁਰੱਖਿਆ: ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਸੁਲਝਾਉਣ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਸਪੈਸ਼ਲ ਸੈੱਲ ਵਿੱਚ ਤਾਇਨਾਤ 12 ਅਧਿਕਾਰੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਹਨਾਂ ਵਿੱਚੋਂ ਸਪੈਸ਼ਲ ਸੀਪੀ ਐਚਜੀ ਐਸ ਧਾਲੀਵਾਲ, ਡੀਸੀਪੀ ਰਾਜੀਵ ਰੰਜਨ, ਡੀਸੀਪੀ ਸਪੈਸ਼ਲ ਸੈੱਲ ਮਨੀਸ਼ੀ ਚੰਦਰ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੈ।

ਇਸ ਤੋਂ ਇਲਾਵਾ ਕਤਲ ਕੇਸ ਨੂੰ ਸੁਲਝਾਉਣ ਲਈ ਤਾਇਨਾਤ ਹੋਰ ਪੁਲਿਸ ਅਧਿਕਾਰੀਆਂ ਨਾਲ ਹਰ ਪਲ ਇਕ ਕਮਾਂਡੋ ਮੌਜੂਦ ਰਹੇਗਾ। ਪੁਲਿਸ ਅਧਿਕਾਰੀਆਂ ਦੇ ਨਾਮ ਏਸੀਪੀ ਲਲਿਤ ਨੇਗੀ, ਏਸੀਪੀ ਹਿਰਦਾ ਭੂਸ਼ਣ, ਏਸੀਪੀ ਵੇਦ ਪ੍ਰਕਾਸ਼, ਏਸੀਪੀ ਰਾਹੁਲ ਵਿਕਰਮ, ਇੰਸਪੈਕਟਰ ਰਵਿੰਦਰ ਜੋਸ਼ੀ, ਇੰਸਪੈਕਟਰ ਸੁਨੀਲ ਕੁਮਾਰ, ਇੰਸਪੈਕਟਰ ਵਿਕਰਮ ਦਹੀਆ, ਇੰਸਪੈਕਟਰ ਨਿਸ਼ਾਂਤ ਦਹੀਆ ਅਤੇ ਇੰਸਪੈਕਟਰ ਵਿਨੋਦ ਕੁਮਾਰ ਹਨ।

ਇਹ ਵੀ ਪੜੋ: SSP ਕੁਲਦੀਪ ਚਹਿਲ ਰਿਲੀਵ ਮਾਮਲਾ, ਆਪ ਬੁਲਾਰੇ ਨੇ ਕਿਹਾ- "ਕੇਂਦਰ ਵੱਲੋਂ ਸੂਬੇ ਦੇ ਹੱਕ 'ਤੇ ਸਿੱਧਾ ਡਾਕਾ"

ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ। ਅਪਰਾਧੀਆਂ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

6 ਸ਼ੂਟਰਾਂ ਨੇ ਮੂਸੇਵਾਲਾ ਨੂੰ ਮਾਰਿਆਂ ਸਨ ਗੋਲੀਆਂ: ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਕੁੱਲ 6 ਸ਼ੂਟਰਾਂ ਨੇ ਮੂਸੇਵਾਲਾ ਨੂੰ ਗੋਲੀਆਂ ਮਾਰਕੇ ਮਾਰ ਦਿੱਤਾ ਸੀ, ਜਿਨ੍ਹਾਂ ਵਿੱਚੋਂ 4 ਨੂੰ ਤਾਂ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ ਜਦਕਿ 2 ਸ਼ੂਟਰ ਪੁਲਿਸ ਮੁਕਾਬਲੇ ਦੌਰਾਨ ਅੰਮ੍ਰਿਤਸਰ ਦੇ ਅਟਾਰੀ ਵਿਖੇ ਮਾਰੇ ਗਏ ਸਨ।

Last Updated : Dec 14, 2022, 12:03 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.