ਚੰਡੀਗੜ੍ਹ: ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਮਦਦ ਲਈ ਅੱਜ ਡੇਰਾ ਬਿਆਸ ਦੇ ਇਕ ਵਫ਼ਦ ਨੇ ਮੁੱਖ ਮੰਤਰੀ ਨੂੰ ‘ਮੁੱਖ ਮੰਤਰੀ ਰਾਹਤ ਫੰਡ’ ਲਈ 2 ਕਰੋੜ ਰੁਪਏ ਦਾ ਚੈੱਕ ਸੌਂਪਿਆ।
ਹੜ੍ਹ ਪ੍ਰਭਾਵਿਤ ਲੋਕਾਂ ਨੂੰ ਯਕੀਨਨ ਤੌਰ ਉੱਤੇ ਮਦਦ: ਇਸ ਔਖੀ ਘੜੀ ਵਿੱਚ ਲੋਕਾਂ ਦੀ ਮਦਦ ਲਈ ਅੱਗੇ ਆਉਣ ਵਾਲੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਮੁਹੱਈਆ ਕਰਵਾਈ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਪਾਏ ਗਏ ਯੋਗਦਾਨ ਦਾ ਇੱਕ-ਇੱਕ ਪੈਸਾ ਪੀੜਤ ਲੋਕਾਂ ਨੂੰ ਵੱਡੀ ਰਾਹਤ ਦੇਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਯੋਗਦਾਨ ਲੋਕਾਂ ਨੂੰ ਲੋੜੀਂਦੇ ਸਮੇਂ ਸਹਾਇਤਾ ਪਹੁੰਚਾਉਣ ਵਿੱਚ ਬਹੁਤ ਸਹਾਈ ਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਸੇਵਕਾਂ ਲੋਕਾਂ ਦੀ ਖੁੱਲ੍ਹੇ ਦਿਲ ਨਾਲ ਕੀਤੀ ਮਦਦ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਯਕੀਨਨ ਤੌਰ ਉੱਤੇ ਮਦਦ ਦੇਵੇਗੀ।
-
ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਾਤਾਰ ਲੋਕ ਅੱਗੇ ਆ ਰਹੇ ਨੇ...ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ 2 ਕਰੋੜ ਰੁਪਏ ਦੀ ਮਦਦ ਰਾਸ਼ੀ CM ਰਿਲੀਫ਼ ਫੰਡ ਲਈ ਦਿੱਤੀ ਗਈ...ਮਾਨਵਤਾ ਦੀ ਸੇਵਾ ਲਈ ਸਹਿਯੋਗ ਦੇਣ ਲਈ ਤਹਿ ਦਿਲੋਂ ਧੰਨਵਾਦ...
— Bhagwant Mann (@BhagwantMann) August 16, 2023 " class="align-text-top noRightClick twitterSection" data="
ਲੋਕਾਂ ਦੀ ਮਦਦ ਨਾਲ ਅਸੀਂ ਲਗਾਤਾਰ ਅੱਗੇ ਵਧ ਰਹੇ ਹਾਂ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ… pic.twitter.com/IXu0bwrGd8
">ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਾਤਾਰ ਲੋਕ ਅੱਗੇ ਆ ਰਹੇ ਨੇ...ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ 2 ਕਰੋੜ ਰੁਪਏ ਦੀ ਮਦਦ ਰਾਸ਼ੀ CM ਰਿਲੀਫ਼ ਫੰਡ ਲਈ ਦਿੱਤੀ ਗਈ...ਮਾਨਵਤਾ ਦੀ ਸੇਵਾ ਲਈ ਸਹਿਯੋਗ ਦੇਣ ਲਈ ਤਹਿ ਦਿਲੋਂ ਧੰਨਵਾਦ...
— Bhagwant Mann (@BhagwantMann) August 16, 2023
ਲੋਕਾਂ ਦੀ ਮਦਦ ਨਾਲ ਅਸੀਂ ਲਗਾਤਾਰ ਅੱਗੇ ਵਧ ਰਹੇ ਹਾਂ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ… pic.twitter.com/IXu0bwrGd8ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਾਤਾਰ ਲੋਕ ਅੱਗੇ ਆ ਰਹੇ ਨੇ...ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ 2 ਕਰੋੜ ਰੁਪਏ ਦੀ ਮਦਦ ਰਾਸ਼ੀ CM ਰਿਲੀਫ਼ ਫੰਡ ਲਈ ਦਿੱਤੀ ਗਈ...ਮਾਨਵਤਾ ਦੀ ਸੇਵਾ ਲਈ ਸਹਿਯੋਗ ਦੇਣ ਲਈ ਤਹਿ ਦਿਲੋਂ ਧੰਨਵਾਦ...
— Bhagwant Mann (@BhagwantMann) August 16, 2023
ਲੋਕਾਂ ਦੀ ਮਦਦ ਨਾਲ ਅਸੀਂ ਲਗਾਤਾਰ ਅੱਗੇ ਵਧ ਰਹੇ ਹਾਂ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ… pic.twitter.com/IXu0bwrGd8
ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਾਤਾਰ ਲੋਕ ਅੱਗੇ ਆ ਰਹੇ ਨੇ...ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ 2 ਕਰੋੜ ਰੁਪਏ ਦੀ ਮਦਦ ਰਾਸ਼ੀ CM ਰਿਲੀਫ਼ ਫੰਡ ਲਈ ਦਿੱਤੀ ਗਈ...ਮਾਨਵਤਾ ਦੀ ਸੇਵਾ ਲਈ ਸਹਿਯੋਗ ਦੇਣ ਲਈ ਤਹਿ ਦਿਲੋਂ ਧੰਨਵਾਦ... ਲੋਕਾਂ ਦੀ ਮਦਦ ਨਾਲ ਅਸੀਂ ਲਗਾਤਾਰ ਅੱਗੇ ਵਧ ਰਹੇ ਹਾਂ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ.. ਭਗਵੰਤ ਮਾਨ,ਮੁੱਖ ਮੰਤਰੀ
ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ: ਉਨ੍ਹਾਂ ਕਿਹਾ ਕਿ ਸੂਬੇ ਵਿਚ ਹੜ੍ਹਾਂ ਨਾਲ ਪਹਿਲਾਂ ਹੀ ਬਹੁਤ ਨੁਕਸਾਨ ਹੋ ਚੁੱਕਾ ਹੈ ਅਤੇ ਸਰਕਾਰ ਨੇ ਇਸ ਨੁਕਸਾਨ ਦੀ ਭਰਪਾਈ ਕਰਨ ਲਈ ਪੀੜਤ ਲੋਕਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਤੋਂ ਬਾਅਦ ਉਨ੍ਹਾਂ ਨੇ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਸਨ ਜਿਸ ਤਹਿਤ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਫਸਲਾਂ, ਘਰ ਅਤੇ ਪਸ਼ੂ ਆਦਿ ਨੂੰ ਵਿਸ਼ੇਸ਼ ਗਿਰਦਾਵਰੀ ਹੇਠ ਲਿਆਂਦਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਇੱਕ-ਇੱਕ ਪੈਸੇ ਦਾ ਮੁਆਵਜ਼ਾ ਦੇਵੇਗੀ। (ਪ੍ਰੈੱਸ ਨੋਟ)