ਚੰਡੀਗੜ੍ਹ: ਕੋਟਕਪੁਰਾ ਵਿੱਚ ਹੋਏ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਤੋਂ ਬਾਅਦ ਪੰਜਾਬ ਦੀ ਸਿਆਸਤ ਭਖ ਗਈ ਹੈ ਤੇ ਵਿਰੋਧੀਆਂ ਵੱਲੋਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਨੇ ਚਾਰੇ ਪਾਸੇ ਨਾਕਾਬੰਦੀ ਕਰ ਕੇ ਚੌਕਸ ਕਰ ਦਿੱਤਾ ਹੈ।
ਭਾਜਪਾ ਆਗੂ ਵੇਰਕਾ ਨੇ ਸਾਧੇ ਨਿਸ਼ਾਨੇ: ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਸ਼ਰੇਆਮ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਤੋਂ ਬਾਅਦ ਭਾਜਪਾ ਆਗੂ ਰਾਜ ਕੁਮਾਰ ਵੇਰਕਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ, "ਇਸ ਲਈ ਸਿੱਧੇ ਤੌਰ ਉੱਤੇ ਭਗਵੰਤ ਮਾਨ ਅਤੇ ਕੇਜਰੀਵਾਲ ਸਿੱਧੇ ਤੌਰ ਉੱਤੇ ਜ਼ਿੰਮੇਵਾਰ ਹਨ। ਤੁਸੀ ਕਹਿੰਦੇ ਸੀ ਬੇਅਦਬੀ ਮਾਮਲੇ ਵਿੱਚ ਇਨਸਾਫ ਦਿਲਵਾਉਗੇ, ਪਰ ਤੁਹਾਡੇ ਕੋਲ ਕੁਝ ਸੰਭਲ ਨਹੀਂ ਰਿਹਾ। ਪੰਜਾਬ ਨੂੰ ਅੱਗ ਦੀ ਭੱਠੀ ਵਿੱਚ ਪਾ ਕੇ ਤੁਸੀ ਕੇਜਰੀਵਾਲ ਨਾਲ ਤੁਸੀ ਇਲੈਕਸ਼ਨਾਂ ਦੀਆਂ ਪੀਂਘਾਂ ਪਾ ਰਹੇ ਹੋ।"
ਉਨ੍ਹਾਂ ਕਿਹਾ ਕਿ, "ਅੱਜ ਪੰਜਾਬ ਵਿੱਚ ਜੋ ਵਿਦੇਸ਼ੀ ਤਾਕਤਾਂ, ਖਾਲਿਸਤਾਨੀ ਤਾਕਤਾਂ ਜਿਸ ਤਰੀਕੇ ਨਾਲ ਦਨਦਨਾ ਰਹੀਆਂ ਹਨ ਉਨ੍ਹਾਂ ਨੂੰ ਕੇਜਵਾਲ ਦਾ ਸਮਰਥਨ ਹੈ।"
ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ। ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼।
-
ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ..ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ..
— Bhagwant Mann (@BhagwantMann) November 10, 2022 " class="align-text-top noRightClick twitterSection" data="
">ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ..ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ..
— Bhagwant Mann (@BhagwantMann) November 10, 2022ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ..ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ..
— Bhagwant Mann (@BhagwantMann) November 10, 2022
ਇਹ ਵੀ ਪੜ੍ਹੋ: ਵੱਡੀ ਖ਼ਬਰ: ਬੇਅਦਬੀ ਮਾਮਲੇ ਵਿੱਚ ਨਾਮਜ਼ਦ ਡੇਰਾ ਪ੍ਰੇਮੀ ਦਾ ਗੋਲੀਆਂ ਮਾਰਕੇ ਕਤਲ
ਇਸ ਤਰ੍ਹਾਂ ਹੋਇਆ ਕਤਲ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਅੱਜ ਸਵੇਰੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਹੈ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪ੍ਰਦੀਪ ਸਿੰਘ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਗਿਆ ਜਦੋਂ ਉਹ ਆਪਣੀ ਡੇਅਰੀ ਖੋਲ੍ਹ ਰਿਹਾ ਸੀ। ਉਸੇ ਸਮੇਂ ਦੋ ਮੋਟਰਸਾਈਕਲਾਂ 'ਤੇ ਸਵਾਰ ਪੰਜ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਪ੍ਰਦੀਪ ਕੁਮਾਰ ਦਾ ਗੰਨਮੈਨ ਵੀ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਮੈਡੀਕਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।