ਚੰਡੀਗੜ੍ਹ : ਪੰਜਾਬ ਦੇ ਬੇਅਦਬੀ ਮਾਮਲੇ 'ਚ ਡੇਰਾ ਮੁਖੀ ਰਾਮ ਰਹੀਮ ਦੀ ਅਰਜ਼ੀ 'ਤੇ ਅੱਜ ਚੰਡੀਗੜ੍ਹ ਜਿਲ੍ਹਾ ਅਦਾਲਤ 'ਚ ਸੁਣਵਾਈ ਹੋਈ ਹੈ। ਅਰਜ਼ੀ ਰਾਹੀ ਰਾਮ ਰਹੀਮ ਨੇ ਜਿਲ੍ਹਾ ਅਦਾਲਤ ਤੋਂ ਸੀਬੀਆਈ ਦੀ ਕਲੋਜ਼ਰ ਰਿਪੋਰਟ ਸਮੇਤ ਕੁਝ ਹੋਰ ਦਸਤਾਵੇਜ਼ਾਂ ਦੀ ਮੰਗ ਕੀਤੀ ਸੀ। ਪਰ ਇਸ ਮੰਗ ਨੂੰ ਜਿਲ੍ਹਾ ਅਦਾਲਤ ਨੇ ਰੱਦ ਕਰ ਦਿੱਤਾ।
ਰਾਮ ਰਹੀਮ ਨੂੰ ਸ਼ਿਕਾਇਤਕਰਤਾ ਦੇ ਬਿਆਨਾਂ 'ਚ ਖਾਮੀਆਂ ਸਬੰਧੀ ਜਵਾਬ ਦੇਣ ਦੇ ਦਿੱਤੇ ਸੀ ਹੁਕਮ: ਇਸ ਤੋਂ ਪਹਿਲਾਂ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਰਾਮ ਰਹੀਮ ਨੂੰ SIT ਦੀ ਜਾਂਚ ਅਤੇ ਸ਼ਿਕਾਇਤਕਰਤਾ ਦੇ ਬਿਆਨਾਂ 'ਚ ਖਾਮੀਆਂ ਦੇ ਸਬੰਧ 'ਚ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਸੀ। ਪਟੀਸ਼ਨਰ ਰਾਮ ਰਹੀਮ ਨੇ ਕਿਹਾ ਹੈ ਕਿ ਉਸ ਦਾ ਨਾਂ ਮਾਮਲੇ 'ਚ ਐੱਫ.ਆਈ.ਆਰ. ਦੇ ਪੰਜ ਸਾਲ ਬਾਅਦ ਆਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਸਆਈਟੀ ਦੀ ਨਿਰਪੱਖ ਜਾਂਚ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਸਿਆਸੀ ਕਾਰਨਾਂ ਕਰਕੇ ਫਸਾਇਆ ਗਿਆ ਹੈ।
ਐੱਸਆਈਟੀ ਦੀ ਜਾਂਚ 'ਚ ਦੱਸੋ ਖਾਮੀਆਂ : ਇਸ ਤੋਂ ਪਹਿਲਾਂ ਮਾਮਲੇ 'ਚ ਸਰਕਾਰ ਅਤੇ ਪਟੀਸ਼ਨਕਰਤਾ ਦਾ ਪੱਖ ਸੁਣਨ ਤੋਂ ਬਾਅਦ ਹਾਈਕੋਰਟ ਨੇ ਰਾਮ ਰਹੀਮ ਦੇ ਖਿਲਾਫ ਦਾਇਰ ਪਟੀਸ਼ਨ ਦੇ ਸੰਬੰਧ 'ਚ ਕਿਹਾ ਕਿ ਉਸ ਨੂੰ ਐੱਸਆਈਟੀ ਦੀ ਜਾਂਚ 'ਚ ਖਾਮੀਆਂ ਦਾ ਜ਼ਿਕਰ ਕਰਨਾ ਹੋਵੇਗਾ। ਇਸ ਦੇ ਨਾਲ ਹੀ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਕਾਰਵਾਈ ਨਾ ਹੋਣ ਬਾਰੇ ਵੀ ਪੁੱਛਿਆ ਗਿਆ। ਇਨ੍ਹਾਂ ਸਾਰੇ ਸਵਾਲਾਂ ਸਬੰਧੀ ਪਟੀਸ਼ਨਰ ਨੂੰ ਆਪਣਾ ਪੱਖ ਪੇਸ਼ ਕਰਨਾ ਹੋਵੇਗਾ।
ਹਾਈ ਕੋਰਟ ਦੇ ਹੁਕਮਾਂ 'ਤੇ ਐਸਆਈਟੀ ਕਰ ਰਹੀ ਜਾਂਚ : ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਡੇਰਾ ਮੁਖੀ ਦੀ ਪਟੀਸ਼ਨ 'ਤੇ ਦਾਇਰ ਆਪਣੇ ਜਵਾਬ 'ਚ ਹਾਈਕੋਰਟ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਸੀਬੀਆਈ ਜਾਂਚ ਦੇ ਹੁਕਮਾਂ ਨੂੰ ਵਾਪਸ ਲੈਣ ਲਈ ਵਿਧਾਨ ਸਭਾ 'ਚ ਮਤਾ ਪਾਸ ਕੀਤਾ ਹੈ। ਹਾਈਕੋਰਟ ਅਤੇ ਫਿਰ ਸੁਪਰੀਮ ਕੋਰਟ ਨੇ ਵੀ ਇਸ 'ਤੇ ਆਪਣੀ ਮੋਹਰ ਲਗਾ ਦਿੱਤੀ। ਹਾਈ ਕੋਰਟ ਦੇ ਹੁਕਮਾਂ 'ਤੇ ਹੀ ਐਸਆਈਟੀ ਮਾਮਲੇ ਦੀ ਜਾਂਚ ਕਰ ਰਹੀ ਹੈ। ਅਜਿਹੇ 'ਚ ਡੇਰਾ ਮੁਖੀ ਦੀ ਸੀ.ਬੀ.ਆਈ ਤੋਂ ਜਾਂਚ ਦੀ ਮੰਗ ਨੂੰ ਪੂਰੀ ਤਰ੍ਹਾਂ ਗਲਤ ਦੱਸਿਆ। ਇਸ ਦੇ ਨਾਲ ਹੀ ਪਟੀਸ਼ਨ ਖਾਰਜ ਕਰਨ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ:- 'ਆਪ' ਦੇ ਖ਼ਿਲਾਫ਼ ਪ੍ਰਚਾਰ ਲਈ ਮੂਸੇਵਾਲਾ ਦੇ ਮਾਪੇ ਜਲੰਧਰ ਲਈ ਰਵਾਨਾ, ਵੋਟਰਾਂ ਨੂੰ ਕੀਤੀ ਅਪੀਲ, ਕਿਹਾ- 'ਆਪ' ਨੂੰ ਨਾ ਪਾਈ ਜਾਵੇ ਵੋਟ