ETV Bharat / state

ਨਸ਼ਿਆਂ ਦੇ ਧੰਦੇ ’ਚ ਅਨਵਰ ਮਸੀਹ ਦੇ ਸਬੰਧਾਂ ਦੀ ਹੋਵੇਗੀ ਪੂਰੀ ਜਾਂਚ: ਕੈਪਟਨ

author img

By

Published : Feb 21, 2020, 12:44 AM IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਦਾ ਸਾਬਕਾ ਮੈਂਬਰ ਅਤੇ ਸੀਨੀਅਰ ਅਕਾਲੀ ਨੇਤਾ ਅਨਵਰ ਮਸੀਹ ਦੇ ਘਰ ਤੋਂ ਵੱਡੀ ਮਾਤਰਾ ਵਿੱਚ ਬਰਾਮਦ ਹੋਈ ਨਸ਼ਿਆਂ ਦੀ ਖੇਪ ਦੇ ਸੰਦਰਭ ਵਿੱਚ ਮਾਮਲੇ ਦੀ ਵਿਸਥਾਰਤ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ।

anwar masih s relationship in drug trade captain
ਫ਼ੋਟੋ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਦਾ ਸਾਬਕਾ ਮੈਂਬਰ ਅਤੇ ਸੀਨੀਅਰ ਅਕਾਲੀ ਨੇਤਾ ਅਨਵਰ ਮਸੀਹ ਦੇ ਘਰ ਤੋਂ ਵੱਡੀ ਮਾਤਰਾ ਵਿੱਚ ਬਰਾਮਦ ਹੋਈ ਨਸ਼ਿਆਂ ਦੀ ਖੇਪ ਦੇ ਸੰਦਰਭ ਵਿੱਚ ਮਾਮਲੇ ਦੀ ਵਿਸਥਾਰਤ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਵਿਧਾਨ ਸਭਾ ਵਿੱਚ ਕਿਹਾ ਕਿ ਸਦਨ ਦੇ ਮੈਂਬਰਾਂ ਵੱਲੋਂ ਡਰੱਗ ਨੈਟਵਰਕ ਨਾਲ ਸਬੰਧਤ ਦਿਖਾਏ ਜਾਂ ਪੇਸ਼ ਕੀਤੇ ਗਏ ਦਸਤਾਵੇਜ਼/ ਸਮੱਗਰੀ ਨੂੰ ਜਾਂਚ ਲਈ ਐਸ.ਟੀ.ਐਫ. ਕੋਲ ਭੇਜਿਆ ਜਾਵੇਗਾ।

ਮੁੱਖ ਮੰਤਰੀ ਨੇ ਇਹ ਗੱਲ ਅੱਜ ਬਜਟ ਇਜਲਾਸ ਦੇ ਪਹਿਲੇ ਦਿਨ ਵਿਧਾਨ ਸਭਾ ਵਿੱਚ ਕੁਲਬੀਰ ਸਿੰਘ ਜ਼ੀਰਾ ਅਤੇ ਕੁਲਤਾਰ ਸਿੰਘ ਸੰਧਵਾ ਸਮੇਤ ਵੱਖ-ਵੱਖ ਵਿਧਾਇਕਾਂ ਵੱਲੋਂ ਜ਼ਾਹਰ ਕੀਤੀ ਫਿਕਰਮੰਦੀ ਮਗਰੋਂ ਕਹੀ। ਮੁੱਖ ਮੰਤਰੀ ਨੇ ਸਦਨ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਸਬੰਧੀ ਵਿਸਥਾਰ ਵਿੱਚ ਜਾਂਚ ਕਰਵਾ ਕੇ ਰਿਪੋਰਟ ਸਮਰੱਥ ਅਥਾਰਟੀ ਨੂੰ ਸੌਂਪੀ ਜਾਵੇਗੀ।

ਐਸ.ਟੀ.ਐਫ. ਨੇ ਮਸੀਹ ਨੂੰ ਬੀਤੇ ਦਿਨ ਗ੍ਰਿਫਤਾਰ ਕਰ ਲਿਆ ਸੀ। ਬੀਤੇ ਮਹੀਨੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਸਥਿਤ ਪਿੰਡ ਸੁਲਤਾਨਵਿੰਡ ਵਿੱਚ ਮਸੀਹ ਦੀ ਮਾਲਕੀ ਵਾਲੇ ਘਰ 'ਚੋਂ ਨਸ਼ਿਆਂ ਦੀ ਵੱਡੀ ਖੇਪ ਬਰਾਮਦ ਹੋਈ ਸੀ ਅਤੇ ਉਹ ਘਰ ਨੂੰ ਕਿਰਾਏ 'ਤੇ ਦੇਣ ਬਾਰੇ ਕੋਈ ਵੀ ਸਬੂਤ ਪੇਸ਼ ਨਹੀਂ ਕਰ ਸਕਿਆ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਡਰੱਗ ਰੈਕੇਟ ਵਿੱਚ ਸ਼ਾਮਲ ਕਿਸੇ ਵੀ ਸ਼ੱਕੀ ਦੇ ਸਬੰਧਾਂ ਦਾ ਪਤਾ ਲਾਉਣ ਲਈ ਤਹਿ ਤੱਕ ਜਾਂਚ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਮੁੱਚੇ ਨੈੱਟਵਰਕ ਦੀਆਂ ਪਰਤਾਂ ਉਧੇੜੀਆਂ ਜਾਣਗੀਆਂ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਸ਼ਿਆਂ ਦੇ ਧੰਦੇ ਵਿੱਚ ਸ਼ਾਮਲ ਲੋਕਾਂ ਨੂੰ ਕਾਬੂ ਕਰਕੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.