ਚੰਡੀਗੜ੍ਹ: ਡੀਜੀਪੀ ਦਿਨਕਰ ਗੁਪਤਾ ਦੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਦਿੱਤੇ ਬਿਆਨ ਤੋਂ ਬਾਅਦ ਕਾਫੀ ਵਿਵਾਦ ਹੋਇਆ ਹੈ। ਇਸ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿਹਾ ਕਿ ਵਿਧਾਨ ਸਭਾ ਸਦਨ ਦੇ ਅੰਦਰ ਸਾਰੀਆਂ ਪਾਰਟੀਆਂ ਦੇ ਵਿਧਾਇਕ ਮੰਨ ਗਏ ਹਨ ਤੇ ਵਿਵਾਦ ਹੁਣ ਖ਼ਤਮ ਹੋ ਚੁੱਕਿਆ ਹੈ।
ਸਦਨ ਦੇ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਦਾ ਬਚਾਅ ਕਰਦਿਆਂ ਕਿਹਾ ਸੀ ਕਿ ਗਲਤੀ ਹਰ ਕਿਸੇ ਤੋਂ ਹੋ ਜਾਂਦੀ ਹੈ।
ਮੁੱਖ ਮੰਤਰੀ ਨੇ ਪ੍ਰਾਈਵੇਟ ਬਿਜਲੀ ਥਰਮਲ ਪਲਾਂਟਾਂ ਦੇ ਐਗਰੀਮੈਂਟ ਬਾਰੇ ਕਿਹਾ ਕਿ ਛੇਤੀ ਹੀ ਵ੍ਹਾਈਟ ਪੇਪਰ ਲਿਆਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਮਾਨਸੂਨ ਸੈਸ਼ਨ ਦੇ ਵਿੱਚ ਲਿਆਉਣ ਦੀ ਗੱਲ ਕਹੀ ਸੀ ਪਰ ਇਸ ਸੈਸ਼ਨ ਦੇ ਵਿੱਚ ਵੀ ਲਿਆਂਦਾ ਜਾ ਸਕਦਾ ਹੈ।
ਅਮਰੀਕਾ ਦੇ ਰਾਸ਼ਟਰਪਤੀ ਦੇ ਨਾਲ ਡਿਨਰ ਤੇ ਸਿਰਫ਼ ਚੁਣੀਂਦਾ ਹੀ ਮੁੱਖ ਮੰਤਰੀ ਬੁਲਾਏ ਜਾਣ ਦੇ ਮਾਮਲੇ ਉੱਪਰ ਕੈਪਟਨ ਨੇ ਕਿਹਾ ਕਿ ਉਹ ਆਪਣੇ ਘਰ ਹੀ ਖਾਣਾ ਖਾਣਗੇ।