ETV Bharat / state

ਧਾਰੀਵਾਲ ਹੱਤਿਆਕਾਂਡ ਮਾਮਲਾ ਸੁਲਝਿਆ, 3 ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅਸ਼ੋਕ ਕੁਮਾਰ ਦੇ ਕਤਲ ਦਾ ਮਾਮਲਾ ਸੁਲਝਾ ਲਿਆ ਹੈ। ਜਿਸਨੂੰ 10 ਫਰਵਰੀ, 2020 ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ਖੇਤਰ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ ਸੀ।

ਡੀਜੀਪੀ ਦਿਨਕਰ ਗੁਪਤਾ
ਡੀਜੀਪੀ ਦਿਨਕਰ ਗੁਪਤਾ
author img

By

Published : Apr 2, 2020, 8:52 AM IST

ਚੰਡੀਗੜ੍ਹ :ਪੰਜਾਬ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅਸ਼ੋਕ ਕੁਮਾਰ ਦੇ ਕਤਲ ਦਾ ਮਾਮਲਾ ਸੁਲਝਾ ਲਿਆ ਹੈ। ਜਿਸਨੂੰ 10 ਫਰਵਰੀ, 2020 ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ਖੇਤਰ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਦੋਸ਼ੀਆਂ ਨੂੰ 27 ਮਾਰਚ ਵਾਲੇ ਦਿਨ ਪੁਲੀਸ ਥਾਣਾ ਸ਼ਾਹਪੁਰ ਕੰਢੀ, ਜ਼ਿਲ੍ਹਾ ਪਠਾਨਕੋਟ ਦੀ ਇੱਕ ਟੀਮ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋਸ਼ੀਆਂ ਦੀ ਪਛਾਣ ਜਗਮੀਤ ਸਿੰਘ ਉਰਫ਼ ਮੀਤ ਪੁੱਤਰ ਨਰਿੰਦਰ ਸਿੰਘ ਵਾਸੀ ਪੱਬਾਰਾਲੀ ਕਲਾਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ; ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਲਖਬੀਰ ਸਿੰਘ ਵਾਸੀ ਝਾਂਜਿਆਂ ਖੁਰਦ ਪੁਲਿਸ ਥਾਣਾ ਫਤਿਹਗੜ੍ਹ ਚੂੜੀਆਂ, ਗੁਰਦਾਸਪੁਰ; ਅਤੇ ਰਾਜਿੰਦਰ ਸਿੰਘ ਉਰਫ ਨਿੱਕੂ ਪੁੱਤਰ ਕਸ਼ਮੀਰ ਸਿੰਘ ਵਾਸੀ ਗੁੰਨੋਪੁਰ ਪੁਲਿਸ ਥਾਣਾ ਭੈਣੀ ਮੀਆਂ ਖਾਂ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ।

ਦੋਸ਼ੀਆਂ ਪਾਸੋਂ ਇਕ 9 ਐਮ.ਐਮ. ਪਿਸਤੌਲ ਨਾਲ ਦੋ ਮੈਗਜ਼ੀਨਾਂ ਅਤੇ 21 ਜ਼ਿੰਦਾ ਕਾਰਤੂਸ ਅਤੇ ਇਕ 30 ਬੋਰ ਪਿਸਤੌਲ ਸਮੇਤ 18 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ, ਜਿਸ ਲਈ ਇਕ ਵੱਖਰਾ ਕੇਸ ਦਰਜ ਕੀਤਾ ਗਿਆ ਹੈ।

ਡੀਜੀਪੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਕੱਥੂਨੰਗਲ ਅਤੇ ਦਸੂਹਾ ਤੋਂ ਇੱਕ ਆਈ 20 ਕਾਰ ਅਤੇ ਇੱਕ ਮੋਟਰਸਾਈਕਲ ਖੋਹਣ ਦੇ ਮਾਮਲੇ ਵਿੱਚ ਵੀ ਸ਼ਾਮਲ ਪਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਜਗਮੀਤ ਸਿੰਘ ਅਤੇ ਲਵਪ੍ਰੀਤ ਸਿੰਘ ਪਿੰਡ ਢਿੱਲਵਾਂ, ਜ਼ਿਲ੍ਹਾ ਬਟਾਲਾ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਦੇ ਕਤਲ ਕੇਸ ਵਿੱਚ ਵੀ ਲੋੜੀਂਦੇ ਸਨ।

ਦੱਸਣਯੋਗ ਹੈ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੇ ਗਏ ਹਮਲੇ ਵਿੱਚ ਅਸ਼ੋਕ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ ਜਦਕਿ ਸ਼ਿਵ ਸੈਨਾ ਆਗੂ ਹਨੀ ਮਹਾਜਨ ਗੰਭੀਰ ਜਖ਼ਮੀ ਹੋ ਗਿਆ ਸੀ। ਥਾਣਾ ਧਾਰੀਵਾਲ ਵਿਖੇ ਆਈਪੀਸੀ ਦੀ ਧਾਰਾ 302, 307, 34 ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਅਪਰਾਧਕ ਮਾਮਲਾ ਦਰਜ ਕੀਤਾ ਗਿਆ ਸੀ।

ਡੀਜੀਪੀ ਅਨੁਸਾਰ, ਹੁਣ ਤੱਕ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਹਮਲੇ ਦਾ ਕੰਟਰੈਕਟ ਖ਼ਤਰਨਾਕ ਗੈਂਗਸਟਰ ਸੁਖਮੀਤ ਪਾਲ ਸਿੰਘ ਉਰਫ ਸੁਖ ਭਿਖਾਰਿਵਾਲ ਪੁੱਤਰ ਸੁਲੱਖਣ ਸਿੰਘ ਵਾਸੀ ਭਿਖਾਰਿਵਾਲ ਪੁਲੀਸ ਥਾਣਾ ਕਲਾਨੌਰ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਿੱਤਾ ਗਿਆ ਸੀ। ਸੁਖ ਭਿਖਾਰਿਵਾਲ ਧਾਰੀਵਾਲ ਖੇਤਰ ਵਿਚ ਸ਼ਰਾਬ ਦੇ ਕਾਰੋਬਾਰ ਨੂੰ ਕੰਟਰੋਲ ਕਰਨਾ ਚਾਹੁੰਦਾ ਸੀ ।

ਡੀਜੀਪੀ ਨੇ ਦੱਸਿਆ ਕਿ ਸੁਖ ਭਿਖਾਰਿਵਾਲ ਨੇ ਇਹ ਕੰਟਰੈਕਟ ਮਨਦੀਪ ਸਿੰਘ ਉਰਫ ਦੀਪ ਅਤੇ ਹਰਜਿੰਦਰ ਸਿੰਘ ਉਰਫ ਜਿੰਦਾ ਨੂੰ ਦਿੱਤਾ ਸੀ ਜਿਨ੍ਹਾਂ ਨੇ ਫਿਰ ਜਗਮੀਤ ਸਿੰਘ, ਲਵਪ੍ਰੀਤ ਸਿੰਘ ਅਤੇ ਰਾਜਿੰਦਰ ਸਿੰਘ ਉਰਫ਼ ਨਿੱਕੂ ਨੂੰ ਇਹ ਜ਼ੁਰਮ ਕਰਨ ਲਈ ਕਿਹਾ।

ਜਾਂਚ ਵਿਚ ਅੱਗੇ ਇਹ ਗੱਲ ਸਾਹਮਣੇ ਆਈ ਕਿ ਧਾਰੀਵਾਲ ਦੀ ਘਟਨਾ ਵਾਲੇ ਦਿਨ ਮੁਲਜ਼ਮਾਂ ਨੇ ਗੁਰਦਾਸਪੁਰ ਵਿਚ ਕਿਰਾਏ ਦੇ ਮਕਾਨ ਤੋਂ ਸ਼ੁਰੂ ਕੀਤਾ , ਜਿਸ ਦਾ ਪ੍ਰਬੰਧ ਰਜਿੰਦਰ ਸਿੰਘ ਉਰਫ ਨਿੱਕੂ ਨੇ ਕੀਤਾ ਸੀ। ਚਿੱਟੀ ਸਵਿਫਟ ਕਾਰ ਅਤੇ ਹਥਿਆਰਾਂ ਦਾ ਪ੍ਰਬੰਧ ਹਰਜਿੰਦਰ ਸਿੰਘ ਨੇ ਕੀਤਾ ਸੀ। ਘਟਨਾ ਵਾਲੀ ਥਾਂ ‘ਤੇ ਪਹੁੰਚਣ’ ਤੇ ਲਵਪ੍ਰੀਤ ਸਿੰਘ ਅਤੇ ਜਗਮੀਤ ਸਿੰਘ ਨੇ ਹਨੀ ਮਹਾਜਨ ਅਤੇ ਅਸ਼ੋਕ ਕੁਮਾਰ ਦੋਹਾਂ ‘ਤੇ ਗੋਲੀਆਂ ਚਲਾਈਆਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.