ETV Bharat / state

ਧਰਮਸੋਤ ਨੇ 'ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ' ਦਾ ਬੈਨਰ ਕੀਤਾ ਜਾਰੀ - banner of international tree day

ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵਾਤਾਵਰਣ ਦੀ ਸੰਭਾਲ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ 'ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ' ਦਾ ਬੈਨਰ ਵੀ ਜਾਰੀ ਕੀਤਾ।

ਫ਼ੋਟੋ
author img

By

Published : Jul 27, 2019, 10:52 AM IST

ਚੰਡੀਗੜ੍ਹ: ਸੂਬੇ ਭਰ 'ਚ ਕੰਮ ਕਰਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੰਦੇ ਹੋਏ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ 'ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ' ਦਾ ਬੈਨਰ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਲਾਉਣ ਤੇ ਬੂਟਿਆਂ ਦੀ ਸੰਭਾਲ ਕਰਨ ਲਈ ਸੂਬੇ ਦੀ ਹਰ ਚਾਹਵਾਨ ਸੰਸਥਾ ਦਾ ਸਹਿਯੋਗ ਲਿਆ ਜਾਵੇਗਾ

ਧਰਮਸੋਤ ਨੇ ਸਰਕਾਰ ਵਲੋਂ ਹਰ ਉਸ ਸੰਸਥਾ ਦਾ ਸਵਾਗਤ ਹੈ ਜੋ ਪੰਜਾਬ ਸਰਕਾਰ ਦਾ ਸਹਿਯੋਗ ਕਰਨ ਦੀ ਇੱਛਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਇੱਕ ਵਿਅਕਤੀ ਨੂੰ ਸਵੈ-ਇੱਛਾ ਨਾਲ ਬੂਟੇ ਲਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰਨਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ। ਸੂਬੇ ਭਰ 'ਚ ਵੱਧ ਤੋਂ ਵੱਧ ਬੂਟੇ ਲਾਉਣ 'ਤੇ ਜ਼ੋਰ ਦਿੰਦਿਆਂ ਧਰਮਸੋਤ ਨੇ ਕਿਹਾ ਕਿ ਸੂਬੇ ਦੇ ਹਰ ਵਾਸੀ ਦੇ ਸਹਿਯੋਗ ਨਾਲ ਹੀ ਘਰ-ਘਰ ਹਰਿਆਲੀ ਲਿਆਂਦੀ ਜਾ ਸਕਦੀ ਹੈ।

ਧਰਮਸੋਤ ਨੇ ਜੰਗਲਾਤ ਦੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰ 'ਤੇ 28 ਜੁਲਾਈ, 2018 ਨੂੰ 'ਮੇਰਾ ਰੁੱਖ ਦਿਵਸ' ਮਨਾਉਣ ਲਈ ਅਪੀਲ ਕੀਤੀ ਤੇ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਦਿਵਸ ਮੌਕੇ ਲੋਕਾਂ ਨੂੰ ਬੂਟੇ ਲਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਨੇ 'ਗੋ ਗਰੀਨ ਇੰਟਰਨੈਸ਼ਨਲ ਆਰਗੇਨਾਈਜੇਸ਼ਨ' ਵਲੋਂ ਹਰ ਸਾਲ ਜੁਲਾਈ ਦੇ ਆਖ਼ਰੀ ਐਤਵਾਰ ਨੂੰ ਮਨਾਏ ਜਾਂਦੇ 'ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ' ਸਬੰਧੀ ਪੋਸਟਰ ਵੀ ਜਾਰੀ ਕੀਤਾ।

ਜ਼ਿਕਰਯੋਗ ਹੈ ਕਿ ਸ਼ਹੀਦ ਭਗਤ ਸਿੰਘ ਨਗਰ ਦੇ ਅਸ਼ਵਨੀ ਜੋਸ਼ੀ ਨੇ 'ਗੋ ਗਰੀਨ ਇੰਟਰਨੈਸ਼ਨ ਆਰਗੇਨਾਈਜੇਸ਼ਨ' ਨਾਂਅ ਦੀ ਜਥੇਬੰਦੀ ਬਣਾ ਕੇ ਸਾਲ 2010 'ਚ ਪਹਿਲੀ ਵਾਰ 'ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ' ਮਨਾਉਣਾ ਸ਼ੁਰੂ ਕੀਤਾ ਸੀ। ਇਹ ਸੰਸਥਾ ਨੇ ਪਿਛਲੇ 10 ਸਾਲਾਂ ਤੋਂ ਆਪਣੇ ਵਿਲੱਖਣ ਯਤਨਾਂ ਨਾਲ ਪੰਜਾਬ ਵਾਸੀਆਂ ਨੂੰ ਵਾਤਾਵਰਣ ਦੀ ਸੰਭਾਲ ਕਰਨ ਲਈ ਸਵੈ-ਇੱਛਾ ਨਾਲ ਰੁੱਖ ਲਾਉਣ ਤੇ ਉਨ੍ਹਾਂ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਹੈ। ਇਸ ਸੰਸਥਾ ਨੇ ਸਾਲ 2010 'ਚ ਹੋਰਨਾਂ ਅੰਤਰਰਾਸ਼ਟਰੀ ਦਿਵਸਾਂ ਦੀ ਤਰਜ਼ 'ਤੇ ਸੁਬੇ ਦੇ ਨਾਗਰਿਕਾਂ ਨੂੰ ਰੁੱਖਾਂ ਨਾਲ ਨਿੱਜੀ ਤੌਰ 'ਤੇ ਜੋੜਨ ਲਈ ਹਰ ਸਾਲ ਜੁਲਾਈ ਮਹੀਨੇ ਦੇ ਆਖ਼ਰੀ ਐਤਵਾਰ ਨੂੰ 'ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ' ਮਨਾਉਣਾ ਆਰੰਭ ਕੀਤਾ ਸੀ।

Intro:Body:

safasf

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.