ਚੰਡੀਗੜ੍ਹ: ਲੰਘੇ ਕੱਲ੍ਹ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਉੱਤੇ ਭੀੜ ਵੱਲੋਂ ਕੀਤੀ ਪੱਥਰਬਾਜ਼ੀ ਦੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਨਕਾਣਾ ਸਾਹਿਬ ਦੀ ਘਟਨਾ ਘੱਟ ਗਿਣਤੀ ਨੂੰ ਦਬਾਉਣ ਦੀ ਕੋਸ਼ਿਸ਼ ਹੈ।
ਦਲਜੀਤ ਚੀਮਾ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਜੋ ਫਰਜ਼ੀ ਵੀਡੀਓ ਜਾਰੀ ਕੀਤੀ ਉਸ ਨੇ ਉਸ ਦਾ ਕੱਦ ਸਾਰੀ ਦੁਨੀਆਂ ਸਾਹਮਣੇ ਛੋਟਾ ਕਰ ਦਿੱਤਾ ਹੈ। ਇਸ ਝੂਠੀ ਵੀਡੀਓ ਨੇ ਉਸ ਵਿਰੁੱਧ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।
ਚੀਮਾ ਨੇ ਕਿਹਾ ਪਾਕਿਸਤਾਨ ਵਿੱਚ ਨਨਕਾਣਾ ਸਾਹਿਬ ਵਿੱਚ ਜੋ ਕੁਝ ਹੋਇਆ ਹਰ ਇੱਕ ਵਿਅਕਤੀ ਨੂੰ ਇਸ ਦੀ ਨਿਖੇਧੀ ਕਰਨੀ ਚਾਹੀਦੀ ਹੈ ਤੇ ਲੋਕਾਂ ਨੇ ਕੀਤੀ ਵੀ ਹੈ ਪਰ ਪੰਜਾਬ ਵਿੱਚ ਜੇ ਕੋਈ ਚੰਗਾ ਕੰਮ ਹੋ ਰਿਹਾ ਹੈ ਤਾਂ ਉਸ ਨੂੰ ਬੰਦ ਨਹੀਂ ਕਰਨਾ ਚਾਹੀਦਾ।