ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਪ੍ਰਸਿੱਧ ਕਾਰਡੀਓਲੋਜਿਸਟ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ 'ਤੇ ਵਧਾਈ ਦਿੱਤੀ ਹੈ।
-
ਮੰਨੇ-ਪ੍ਰਮੰਨੇ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਫਰੀਦਕੋਟ ਦੇ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਬਣਨ ਤੇ ਬਹੁਤ ਬਹੁਤ ਮੁਬਾਰਕਾਂ..ਬੋਰਡ ਦੇ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ..ਉਮੀਦ ਹੈ ਨਵੀਂ ਮੈਨੇਜਮੈਂਟ ਯੂਨੀਵਰਸਿਟੀ ਨੂੰ ਨਵੀਆਂ ਬੁਲੰਦੀਆਂ ਤੇ ਲੈ ਕੇ ਜਾਵੇਗੀ..
— Bhagwant Mann (@BhagwantMann) July 8, 2023 " class="align-text-top noRightClick twitterSection" data="
">ਮੰਨੇ-ਪ੍ਰਮੰਨੇ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਫਰੀਦਕੋਟ ਦੇ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਬਣਨ ਤੇ ਬਹੁਤ ਬਹੁਤ ਮੁਬਾਰਕਾਂ..ਬੋਰਡ ਦੇ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ..ਉਮੀਦ ਹੈ ਨਵੀਂ ਮੈਨੇਜਮੈਂਟ ਯੂਨੀਵਰਸਿਟੀ ਨੂੰ ਨਵੀਆਂ ਬੁਲੰਦੀਆਂ ਤੇ ਲੈ ਕੇ ਜਾਵੇਗੀ..
— Bhagwant Mann (@BhagwantMann) July 8, 2023ਮੰਨੇ-ਪ੍ਰਮੰਨੇ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਫਰੀਦਕੋਟ ਦੇ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਬਣਨ ਤੇ ਬਹੁਤ ਬਹੁਤ ਮੁਬਾਰਕਾਂ..ਬੋਰਡ ਦੇ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ..ਉਮੀਦ ਹੈ ਨਵੀਂ ਮੈਨੇਜਮੈਂਟ ਯੂਨੀਵਰਸਿਟੀ ਨੂੰ ਨਵੀਆਂ ਬੁਲੰਦੀਆਂ ਤੇ ਲੈ ਕੇ ਜਾਵੇਗੀ..
— Bhagwant Mann (@BhagwantMann) July 8, 2023
ਪੰਜ ਸਾਲਾਂ ਤਕ ਅਹੁਦੇ ਉਤੇ ਰਹਿਣਗੇ ਕਾਬਜ਼ : ਜ਼ਿਕਰਯੋਗ ਹੈ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਐਕਟ, 1998 ਦੀ ਧਾਰਾ 27(2) ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਚਾਂਸਲਰ ਨੇ ਪ੍ਰੋਫ਼ੈਸਰ ਅਤੇ ਡੀ.ਐਮ.ਸੀ. ਕਾਲਜ ਅਤੇ ਹਸਪਤਾਲ, ਲੁਧਿਆਣਾ ਦੇ ਕਾਰਡੀਓਲੋਜੀ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਵਜੋਂ, ਨਿਯੁਕਤ ਕੀਤਾ ਹੈ, ਜਿਵੇਂ ਕਿ ਉਕਤ ਐਕਟ ਦੀ ਧਾਰਾ 27(4) ਵਿੱਚ ਨਿਰਧਾਰਤ ਕੀਤਾ ਗਿਆ ਹੈ ਕਿ ਇਹ ਨਿਯੁਕਤੀ 8 ਜੁਲਾਈ, 2023 ਤੋਂ ਪੰਜ ਸਾਲਾਂ ਦੀ ਮਿਆਦ ਲਈ ਹੋਵੇਗੀ।
- 600 ਯੂਨਿਟ ਮੁਫ਼ਤ ਬਿਜਲੀ ਨੇ ਵਧਾਇਆ ਸਰਕਾਰ ਦਾ ਭਾਰ- 1 ਘਰ ਵਿਚ ਲੱਗੇ ਦੋ ਮੀਟਰਾਂ ਨੇ ਵਿਗਾੜੀ ਖੇਡ ! ਖਾਸ ਰਿਪੋਰਟ
- ਸੁੱਕੀਆਂ ਰੋਟੀਆਂ ਦੇ ਘੁਟਾਲੇ ਉਤੇ ਬੋਲੇ ਮਨਜੀਤ ਸਿੰਘ ਭੋਮਾ, "ਸ਼੍ਰੋਮਣੀ ਕਮੇਟੀ ਨੇ 'ਵੱਡੇ ਮਗਰਮੱਛ' ਫੜਨ ਦੀ ਥਾਂ 'ਛੋਟੀਆਂ ਮੱਛੀਆਂ' ਉਤੇ ਕੀਤੀ ਕਾਰਵਾਈ"
- Kabaddi player died in Accident: ਮੋਗਾ ਵਿੱਚ ਨਾਮੀ ਕਬੱਡੀ ਖਿਡਾਰੀ ਦੀ ਸੜਕ ਹਾਦਸੇ ਵਿੱਚ ਮੌਤ, ਜਿਮ ਲਾ ਕੇ ਪਰਤ ਰਿਹਾ ਸੀ ਘਰ ਵਾਪਿਸ
ਮੁੱਖ ਮੰਤਰੀ ਨੇ ਦਿੱਤੀ ਵਧਾਈ : ਇਸ ਨਿਯੁਕਤੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਯੂਨੀਵਰਸਿਟੀ, ਡਾ. ਵਾਂਡਰ ਦੀ ਯੋਗ ਅਤੇ ਗਤੀਸ਼ੀਲ ਅਗਵਾਈ ਵਿੱਚ ਨਵੀਆਂ ਉਚਾਈਆਂ ਨੂੰ ਛੂਹੇਗੀ। ਉਨ੍ਹਾਂ ਨੇ ਸੂਬੇ ਦੇ ਇੱਕ ਉੱਘੇ ਕਾਰਡੀਓਲੋਜਿਸਟ ਵਜੋਂ ਡਾ. ਵਾਂਡਰ ਵੱਲੋਂ ਲੋਕਾਂ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਇਸ ਵੱਕਾਰੀ ਅਹੁਦੇ ’ਤੇ ਡਾ. ਵਾਂਡਰ ਦੀ ਨਿਯੁਕਤੀ ਹਰ ਪੰਜਾਬੀ ਲਈ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ।
ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਵੀ ਕੀਤੇ ਸ਼ਾਮਲ : ਮੁੱਖ ਮੰਤਰੀ ਨੇ ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਫ਼ਰੀਦਕੋਟ ਦੇ ਵਿਧਾਇਕ ਡਾ. ਗੁਰਦਿੱਤ ਸਿੰਘ ਸੇਖੋਂ, ਉੱਘੇ ਆਈ ਸਰਜਨ (ਅੱਖਾਂ ਦੇ ਸਰਜਨ) ਡਾ. ਪੀ.ਐਸ. ਬਰਾੜ, ਡੀਐਮ (ਕਾਰਡੀਓਲੋਜੀ) ਅਤੇ ਡੀਐਮਸੀ ਦੇ ਕਾਰਡੀਓਲੋਜੀ ਵਿਭਾਗ ਦੇ ਮੁਖੀ ਡਾ. ਬਿਸ਼ਵ ਮੋਹਨ, ਡੀਐਮਸੀ ਦੇ ਨਿਊਰੋਲੋਜੀ ਵਿਭਾਗ ਦੇ ਮੁਖੀ ਡਾ. ਰਜਿੰਦਰ ਬਾਂਸਲ, ਪ੍ਰੋ. ਅਤੇ ਐਚਓਡੀ ਪਲਮੋਨਰੀ (ਫੇਫੜਿਆਂ ਤੇ ਸਾਹ ਸਬੰਧੀ) ਮੈਡੀਸਨ , ਸਰਕਾਰੀ ਮੈਡੀਕਲ ਕਾਲਜ ਪਟਿਆਲਾ ਡਾ. ਵਿਸ਼ਾਲ ਚੋਪੜਾ ਅਤੇ ਸਾਬਕਾ ਪ੍ਰਿੰਸੀਪਲ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਡਾ. ਕੇਕੇ ਅਗਰਵਾਲ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੇ ਮੈਂਬਰਾਂ ਵਜੋਂ ਸ਼ਾਮਲ ਕੀਤੇ ਜਾਣ ’ਤੇ ਵਧਾਈ ਦਿੱਤੀ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਮੈਂਬਰ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਲਈ ਯੂਨੀਵਰਸਿਟੀ ਦੇ ਕੰਮਕਾਜ ਨੂੰ ਹੋਰ ਸੁਚਾਰੂ ਤੇ ਬਿਹਤਰ ਬਣਾਉਣ ਵਿੱਚ ਪੂਰੀ ਤਨਦੇਹੀ ਤੇ ਉਤਸ਼ਾਹ ਨਾਲ ਯੋਗਦਾਨ ਪਾਉਣਗੇ।
(ਪ੍ਰੈਸ ਨੋਟ)