ETV Bharat / state

ਡਾ. ਇੰਦਰਬੀਰ ਸਿੰਘ ਨਿੱਜਰ ਨੇ ਨਿਗਮਾਂ ਤੇ ਕੌਂਸਲਾਂ ਨੂੰ ਫਾਇਰ ਟੈਂਡਰ ਗੱਡੀਆ ਰਵਾਨਾ ਕਰਨ ਲਈ ਦਿੱਤੀ ਹਰੀ ਝੰਡੀ

ਕੈਬਨਿਟ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ (Dr Inderbir Singh Nijjar) ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾਂ ਸ਼ੰਕਰ ਗੁਪਤਾ ਦੀ ਮੌਜੂਦਗੀ ਵਿਚ ਮਿਉਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਨਗਰ ਨਿਗਮਾਂ ਅਤੇ ਨਗਰ ਕੌਸਲਾਂ ਨੂੰ ਫਾਇਰ ਟੈਂਡਰ ਗੱਡੀਆਂ ਰਵਾਨਾ ਕਰਨ ਲਈ ਹਰੀ ਝੰਡੀ ਦਿੱਤੀ ਗਈ।

Dr Inderbir Singh Nijjar
Dr Inderbir Singh Nijjar
author img

By

Published : Dec 20, 2022, 5:48 PM IST

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅੱਗ ਵਰਗੀਆਂ ਘਟਨਾਵਾਂ ਨਾਲ ਨਿਪਟਣ ਲਈ ਵਿਸ਼ੇਸ ਉਪਰਾਲੇ ਤਹਿਤ ਅੱਜ ਮੰਗਲਵਾਰ ਨੂੰ ਕੈਬਨਿਟ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ (Dr Inderbir Singh Nijjar) ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾਂ ਸ਼ੰਕਰ ਗੁੱਪਤਾ ਦੀ ਮੌਜੂਦਗੀ ਵਿੱਚ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਨਗਰ ਨਿਗਮਾਂ ਅਤੇ ਨਗਰ ਕੌਸਲਾਂ ਨੂੰ ਫਾਇਰ ਟੈਂਡਰ ਗੱਡੀਆਂ ਰਵਾਨਾ ਕਰਨ ਲਈ ਹਰੀ ਝੰਡੀ ਦਿੱਤੀ ਗਈ।

ਪੰਜਾਬ ਸਰਕਾਰ ਵੱਲੋਂ 16 ਫਾਇਰ ਟੈਂਡਰ ਗੱਡੀਆਂ ਖਰੀਦੀਆਂ ਗਈਆਂ:- ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਫਾਇਰ ਸਟੇਸ਼ਨਾਂ ਨੂੰ ਅਪਗ੍ਰੇਡ ਕਰਨ ਦੇ ਮਕੱਸਦ ਨਾਲ 16 ਫਾਇਰ ਟੈਂਡਰ ਗੱਡੀਆਂ ਖਰੀਦੀਆਂ ਗਈਆਂ ਹਨ ਤਾਂ ਜੋ ਸੂਬੇ ਦੇ ਲੋਕਾਂ ਦਾ ਜਾਨ ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲਈ ਮਿੰਨੀ ਐਡਵਾਂਸ ਰੈਸਕਿਉ ਟੈਂਡਰ ਗੱਡੀਆਂ ਰਵਾਨਾ:- ਕੈਬਨਿਟ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਅੱਗੇ ਦੱਸਿਆ ਕਿ ਇਕ ਇਕ ਮਿੰਨੀ ਐਡਵਾਂਸ ਰੈਸਕਿਉ ਟੈਂਡਰ ਗੱਡੀਆਂ ਸੰਗਰੂਰ ਬਠਿੰਡਾ ਹੁਸ਼ਿਆਰਪੁਰ ਅਤੇ ਰੂਪਨਗਰ ਦੇ ਫਾਇਰ ਸਟੇਸ਼ਨਾਂ ਲਈ ਰਵਾਨਾ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਮਲਟੀਪਰਪਜ ਫਾਇਰ ਟੈਂਡਰ ਗੱਡੀਆਂ ਨੰਗਲ ਬਠਿੰਡਾ ਕੋਟਕਪੁਰਾ ਸੁਲਤਾਨਪੁਰ ਲੋਧੀ ਅਤੇ ਮੁਕੇਰੀਆਂ ਲਈ ਰਵਾਨਾ ਕੀਤੇ ਗਏ ਹਨ। ਇਸ ਤੋਂ ਇਲਾਵਾ ਕੁਇੱਕ ਰਿਸਪੋਂਸ ਵਹੀਕਲ ਬਰਨਾਲਾ ਧੂਰੀ ਸੁਲਤਾਨਪੁਰ ਲੋਧੀ ਜੀਰਕਪੁਰ ਅਤੇ ਖਰੜ ਲਈ ਰਵਾਨਾ ਕੀਤੀਆਂ ਗਈਆਂ।

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਵਿਸ਼ੇਸ ਤਰਜੀਹ ਦੇ ਰਹੀ:- ਡਾ ਇੰਦਰਬੀਰ ਸਿੰਘ ਨਿੱਜਰ ਨੇ ਫਾਇਰ ਸਟੇਸ਼ਨਾਂ ਦੇ ਫਾਇਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਇਹਨਾਂ ਫਾਇਰ ਟੈਂਡਰਾਂ ਗੱਡੀਆਂ ਦਾ ਰੱਖਰਖਾਵ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਾਲ ਹੀ ਹਦਾਇਤ ਕੀਤੀ ਕਿ ਇਹਨਾਂ ਫਾਇਰ ਟੈਂਡਰਾਂ ਗੱਡੀਆਂ ਦੀ ਰਜਿਸਟ੍ਰੇਸ਼ਨ ਸਬੰਧਤ ਕਮਿਸ਼ਨਰ ਨਗਰ ਨਿਗਮ ਅਤੇ ਸਬੰਧਤ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਦੇ ਨਾਮ ਤੇ ਕਰਵਾਈ ਜਾਵੇ। ਮੰਤਰੀ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਵਿਸ਼ੇਸ ਤਰਜੀਹ ਦੇ ਰਹੀ ਹੈ ਅਤੇ ਉਹਨਾਂ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ।

ਇਹ ਵੀ ਪੜੋ:- ਬੱਚਿਆਂ ਲਈ ਖੁਸਖ਼ਬਰੀ: ਸੰਘਣੀ ਧੁੰਦ ਕਾਰਨ ਬਦਲਿਆਂ ਪੰਜਾਬ ਦੇ ਸਕੂਲਾਂ ਦਾ ਸਮਾਂ, ਸੀਐਮ ਮਾਨ ਨੇ ਟਵੀਟ ਕਰ ਕੇ ਦਿੱਤੀ ਜਾਣਕਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.