ਚੰਡੀਗੜ੍ਹ: ਪੰਜਾਬ ਰਾਜ ਫੂਡ ਕਮਿਸ਼ਨ ਨੇ ਸੂਬੇ ਦੇ ਲੋਕਾਂ ਨੂੰ ਸ਼ੁੱਧ ਪੀਣ ਯੋਗ ਪਾਣੀ ਮੁਹੱਈਆਂ ਕਰਵਾਉਣ ਅਤੇ ਪਾਣੀ ਨਾਲ ਫੈਲਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਦੇ ਮੰਤਵ ਨਾਲ ਸਮੇਂ ਸਮੇਂ 'ਤੇ ਪੀਣ ਵਾਲੇ ਪਾਣੀ ਦੀ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਅਗਲੇ ਮੁੱਖ ਮੰਤਰੀ ਬਣ ਸਕਦੇ ਨੇ ਨਵਜੋਤ ਸਿੱਧੂ : ਸਿਮਰਜੀਤ ਬੈਂਸ
ਪੰਜਾਬ ਰਾਜ ਫੂਡ ਕਮਿਸ਼ਨ ਦੇ ਚੈਅਰਮੈਨ ਡੀ.ਪੀ. ਰੈਡੀ ਨੇ ਕਿਹਾ ਪਾਣੀ ਤੋਂ ਬਹੁਤ ਸਾਰੀ ਬੀਮਾਰੀਆਂ ਫੈਲ ਜਾਂਦੀਆਂ ਹਨ ਜਿਨ੍ਹਾਂ ਤੋਂ ਬਚਾਅ ਕਰਨ ਲਈ ਸਮੇਂ ਸਮੇਂ ਤੇ ਪਾਣੀ ਦੀ ਜਾਂਚ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆ ਸਕੀਮਾਂ ਦਾ ਸੁਤੰਤਰ ਜਾਂਚ ਏਜੰਸੀਆਂ ਤੋਂ ਮੁਲਾਂਕਣ ਕਰਵਾਉਣ ਦੇ ਵੀ ਹੁਕਮ ਦਿੱਤੇ ਗਏ ਹਨ।