ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿਧਾਨ ਸਭਾ ਦਾ ਖ਼ਾਸ ਇਜਲਾਸ ਕਰਵਾਇਆ ਜਾ ਰਿਹਾ ਹੈ। ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਖਾਸ ਮੌਕੇ 'ਤੇ ਪੰਜਾਬ ਵਿਧਾਨ ਸਭਾ ਨੂੰ 12 ਕੁਇੰਟਲ ਫੁੱਲਾਂ ਦੇ ਨਾਲ ਸਜਾਇਆ ਜਾਵੇਗਾ।
ਇਸ ਖ਼ਾਸ ਇਜਲਾਸ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਖ਼ਾਸ ਮਹਿਮਾਨ ਵਜੋਂ ਮੌਜੂਦ ਰਹਿਣਗੇ। ਪੰਜਾਬ ਦੇ ਨਾਲ-ਨਾਲ ਹਰਿਆਣਾ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਸਣੇ ਸੂਬੇ ਦੇ ਸਾਰੇ ਵਿਧਾਇਕ ਇਸ ਇਜਲਾਸ ਦਾ ਹਿੱਸਾ ਬਣਨਗੇ।
ਇਹ ਵੀ ਪੜ੍ਹੋ: ਸਨਅਤਕਾਰਾਂ ਨੂੰ ਮਿਲੇ ਵਿੱਤ ਮੰਤਰੀ, ਪੰਜਾਬ ਵਿੱਚ ਹੋਰ ਨਿਵੇਸ਼ ਕਰਨ ਦੀ ਕੀਤੀ ਅਪੀਲ
ਇਸ ਸਭ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਫੁੱਲਾਂ ਤੋਂ ਇਲਾਵਾ ਵਿਧਾਨ ਸਭਾ ਨੂੰ ਲਾਈਟਾਂ ਦੇ ਨਾਲ ਵੀ ਜਗਮਗ ਕੀਤਾ ਗਿਆ ਹੈ।
ਦੱਸ ਦਈਏ ਕਿ 6 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਧਾਨ ਸਭਾ 'ਚ ਪਹਿਲੀ ਵਾਰ ਰੋਜ਼ਾ ਸੈਸ਼ਨ ਕਰਵਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਨ ਸਭਾ ਵਿੱਚ ਦੋ ਸੈਸ਼ਨ ਹੋਣਗੇ।