ETV Bharat / state

2023-24 ਦੌਰਾਨ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਲਾਏ ਜਾਣਗੇ 1.26 ਕਰੋੜ ਬੂਟੇ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2023-24 ਦੌਰਾਨ ਪੂਰੇ ਸੂਬੇ ਵਿੱਚ ਵੱਖ-ਵੱਖ ਸਕੀਮਾਂ ਤਹਿਤ ਲਗਭਗ 1.26 ਕਰੋੜ ਬੂਟੇ ਲਗਾਏ ਜਾਣਗੇ।

Punjab Green
Punjab Green
author img

By

Published : May 12, 2023, 10:32 PM IST

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੀਆਂ ਨਸਲਾਂ ਲਈ ਸਾਫ ਸੁਥਰਾ ਵਾਤਾਵਰਣ ਸਿਰਜਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਸ ਮਕਸਦ ਹਿੱਤ ਪੰਜਾਬ ਨੂੰ ਹਰਿਆ ਭਰਿਆ ਕਰਨ ਲਈ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2023-24 ਦੌਰਾਨ ਪੂਰੇ ਸੂਬੇ ਵਿੱਚ ਵੱਖ-ਵੱਖ ਸਕੀਮਾਂ ਤਹਿਤ ਲਗਭਗ 1.26 ਕਰੋੜ ਬੂਟੇ ਲਗਾਏ ਜਾਣਗੇ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਮੋਹਾਲੀ ਦੇ ਸੈਕਟਰ 68 ਸਥਿਤ ਵਣ ਕੰਪਲੈਕਸ ਵਿਖੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਇੱਕ ਸਮੀਖਿਆ ਮੀਟਿੰਗ ਮੌਕੇ ਦਿੱਤੀ।

ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਵੱਖੋ ਵੱਖ ਹਿੱਸਿਆਂ ਤੋਂ ਜੰਡ ਦੇ ਬੂਟਿਆਂ ਦੀ ਕਾਫੀ ਮੰਗ ਆ ਰਹੀ ਹੈ, ਇਸ ਲਈ ਇਨ੍ਹਾਂ ਬੂਟਿਆਂ ਨੂੰ ਸਥਾਪਿਤ ਕਰਨ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਵਿਭਾਗ ਦੀਆਂ 212 ਨਰਸਰੀਆਂ ਹਨ। ਇਨ੍ਹਾਂ ਨਰਸਰੀਆਂ ਵਿੱਚ ਜਿਆਦਾਤਰ ਮਹਿਲਾਵਾਂ ਕੰਮ ਕਰਦੀਆ ਹਨ ਅਤੇ ਇਥੇ ਪਾਖਾਨੇ ਦਾ ਪ੍ਰਬੰਧ ਨਹੀਂ ਹੈ।

ਮਹਿਲਾਵਾਂ ਦੇ ਸਨਮਾਨ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸਾਲ ਸਟੇਟ ਅਥਾਰਿਟੀ ਕੈਂਪਾ ਸਕੀਮ ਅਧੀਨ 100 ਨਰਸਰੀਆਂ ਵਿੱਚ 100 ਪਾਖਾਨੇ ਸਥਾਪਿਤ ਕੀਤੇ ਜਾਣਗੇ, ਜਿਸ ਲਈ 3 ਕਰੋੜ ਰੁਪਏ ਦੀ ਤਜਵੀਜ਼ ਕੀਤੀ ਗਈ ਹੈ। ਇਸ ਤਰ੍ਹਾਂ ਪੰਜਾਬ, ਸੰਗਠਿਤ ਰੂਪ ਵਿੱਚ ਅਜਿਹਾ ਕਦਮ ਚੁੱਕਣ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ। ਇਹ ਕੰਮ ਦੋ ਪੜਾਵਾਂ ਵਿੱਚ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬਾਕੀ ਰਹਿੰਦੀਆਂ ਨਰਸਰੀਆ ਵਿੱਚ ਪਾਖਾਨੇ ਬਣਾਉਣ ਲਈ ਅਗਲੇ ਸਾਲ ਇੰਤਜ਼ਾਮ ਕੀਤਾ ਜਾਵੇਗਾ। ਉਨ੍ਹਾਂ ਇਸ ਗੱਲ ਉੱਤੇ ਤਸੱਲੀ ਪ੍ਰਗਟ ਕੀਤੀ ਕਿ ਕੁਝ ਜ਼ਿਲਿਆਂ ਵਿੱਚ ਇਹ ਕੰਮ ਜੰਗੀ ਪੱਧਰ ਉੱਤੇ ਸ਼ੁਰੂ ਵੀ ਹੋ ਗਿਆ ਹੈ।

  1. Jalandhar Bypoll Result: ਭਲਕੇ ਆਉਣਗੇ ਜਲੰਧਰ ਲੋਕਸਭਾ ਜ਼ਿਮਨੀ ਚੋਣ ਦੇ ਨਤੀਜੇ, ਸੱਤਾਧਾਰੀ ਧਿਰ ਲਈ ਵੱਡੀ ਚੁਣੌਤੀ
  2. Amritsar Blast Case: ਕੌਣ ਨੇ ਅੰਮ੍ਰਿਤਸਰ ਧਮਾਕੇ ਦੇ 5 ਮੁਲਜ਼ਮ, ਕੀ ਹੈ ਕ੍ਰਿਮੀਨਲ ਹਿਸਟਰੀ ? ਖ਼ਬਰ ਰਾਹੀਂ ਜਾਣੋ ਕੱਲੀ-ਕੱਲੀ ਗੱਲ
  3. ਨਹਿਰੀ ਪਾਣੀ ਛੱਡ ਟਿਊਬਵੈਲਾਂ 'ਤੇ ਨਿਰਭਰ ਹੋਏ ਪੰਜਾਬ ਦੇ ਕਿਸਾਨ, 72 ਫੀਸਦੀ ਖੇਤੀ ਲਈ ਵਰਤਿਆ ਜਾਂਦਾ ਹੈ ਧਰਤੀ ਹੇਠਲਾ ਪਾਣੀ, 150 'ਚੋ 117 ਬਲਾਕ ਡਾਰਕ ਜ਼ੋਨ 'ਚ

ਅੱਗੇ ਜਾਣਕਾਰੀ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਪਹਿਲਾਂ, ਬੂਟਿਆਂ ਲਈ ਵਿਭਾਗ ਵੱਲੋਂ ਪਾਲੀਥਿਨ ਬੈਗਜ਼ ਖਰੀਦੇ ਜਾਂਦੇ ਸਨ, ਜਦਕਿ ਹੁਣ ਪਾਲੀਥਿਨ ਬੈਗਜ਼ ਦਾ ਉਤਪਾਦਨ ਵਿਭਾਗ ਵੱਲੋਂ ਖੁਦ ਹੀ ਕੀਤਾ ਜਾਵੇਗਾ। ਪਾਲੀਥੀਨ ਬੈਗਜ ਬਣਾਉਣ ਦੀ ਫੈਕਟਰੀ ਵਣ ਪਾਲ ਖੋਜ ਸਰਕਲ, ਹੁਸ਼ਿਆਰਪੁਰ ਦੇ ਅਧੀਨ ਆਉਂਦੀ ਹੈ, ਇਹ ਫੈਕਟਰੀ ਪਿਛਲੇ ਸਾਲ ਤੋਂ ਹੀ ਚਾਲੂ ਕੀਤੀ ਗਈ ਹੈ। ਇਸ ਫੈਕਟਰੀ ਵਿੱਚ ਵਿੱਚ ਇੱਕ ਹਫਤੇ ਵਿੱਚ 6 ਟਨ ਪਾਲੀਥਿਨ ਬੈਗਜ਼ ਤਿਆਰ ਕੀਤੇ ਜਾਂਦੇ ਹਨ।

ਇਸ ਤੋਂ ਇਲਾਵਾ ਵਿਭਾਗ ਵਿੱਚ ਮੰਗ ਅਨੁਸਾਰ ਵੱਖੋ ਵੱਖਰੇ ਆਕਾਰ ਦੇ ਪਾਲੀਥਿਨ ਬੈਗਜ਼ ਤਿਆਰ ਕਰਨ ਦੀ ਵੀ ਸਮਰੱਥਾ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਵਾਤਾਵਰਨ ਨਾਲ ਜੁੜੇ ਪ੍ਰਸਿੱਧ ਸਲੋਗਨਾਂ ਦੇ 250 ਤੋਂ ਵੱਧ ਸਾਈਨ ਬੋਰਡ ਤਿਆਰ ਕਰਕੇ ਸੜਕਾਂ ਉੱਤੇ ਲਗਾਏ ਗਏ ਹਨ, ਜਿਨ੍ਹਾਂ ਰਾਹੀਂ ਲੋਕਾਂ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਹੋਵੇਗੀ। ਇਸ ਮੌਕੇ ਵਿੱਤੀ ਕਮਿਸ਼ਨਰ ਵਿਕਾਸ ਗਰਗ, ਪ੍ਰਮੁੱਖ ਮੁੱਖ ਵਣਪਾਲ ਆਰ.ਕੇ. ਮਿਸ਼ਰਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। (ਪ੍ਰੈਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.