ETV Bharat / state

ਸਤੰਬਰ 2020 ਦੌਰਾਨ ਪੰਜਾਬ ਨੂੰ ਕੁੱਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ

ਪੰਜਾਬ ਦਾ ਸਤੰਬਰ 2020 ਮਹੀਨੇ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 1055.24 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀ.ਐਸ.ਟੀ. ਮਾਲੀਆ 974.96 ਕਰੋੜ ਸੀ, ਜੋ ਕਿ ਇਸ ਸਾਲ 8.23 ਫੀਸਦੀ ਦਾ ਵਾਧਾ ਦਰਸਾਉਂਦਾ ਹੈ।

ਫ਼ੋਟੋ
ਫ਼ੋਟੋ
author img

By

Published : Oct 11, 2020, 7:01 PM IST

ਚੰਡੀਗੜ੍ਹ: ਪੰਜਾਬ ਦਾ ਸਤੰਬਰ 2020 ਮਹੀਨੇ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 1055.24 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀ.ਐਸ.ਟੀ. ਮਾਲੀਆ 974.96 ਕਰੋੜ ਸੀ, ਜੋ ਕਿ ਇਸ ਸਾਲ 8.23 ਫੀਸਦੀ ਦਾ ਵਾਧਾ ਦਰਸਾਉਂਦਾ ਹੈ।

ਧਿਆਨ ਦੇਣ ਯੋਗ ਹੈ ਕਿ ਕੋਵਿਡ-19 ਕਾਰਨ ਟੈਕਸ ਦਾਤਾਵਾਂ ਨੂੰ ਪਿਛਲੇ ਮਹੀਨਿਆਂ ਦੀ ਰਿਟਰਨ ਭਰਨ ਲਈ ਰਾਹਤ ਪ੍ਰਦਾਨ ਕੀਤੀ ਗਈ ਸੀ ਅਤੇ ਪਿਛਲੇ ਸਾਲ 5 ਕਰੋੜ ਤੋਂ ਘੱਟ ਟਰਨ ਓਵਰ ਵਾਲੇ ਟੈਕਸ ਦਾਤਾਵਾਂ ਨੂੰ ਸਤੰਬਰ 2020 ਤੱਕ ਰਿਟਰਨ ਭਰਨ ਵਿੱਚ ਢਿੱਲ ਦਿੱਤੀ ਗਈ ਹੈ।

ਪੰਜਾਬ ਦੇ ਕਰ ਕਮਿਸ਼ਨਰ ਦਫਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪ੍ਰੈਲ ਸਤੰਬਰ 2020 ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 4685.72 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਇਨ੍ਹਾਂ 6 ਮਹੀਨਿਆਂ ਦੇ ਸਮੇਂ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 6790.34 ਕਰੋੜ ਰੁਪਏ ਸੀ। ਇਸ ਤਰ੍ਹਾਂ 31 ਫੀਸਦੀ ਗਿਰਾਵਟ ਦਰਜ ਕੀਤੀ ਗਈ ਹੈ।

ਸਤੰਬਰ 2020 ਦੇ ਮਹੀਨੇ ਸੁਰੱਖਿਅਤ ਮਾਲੀਆ 2403 ਕਰੋੜ ਹੈ ਜਿਸ ਵਿੱਚੋਂ ਪੰਜਾਬ ਸੂਬੇ ਨੇ 1055.24 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਕੁੱਲ ਸੁਰੱਖਿਅਤ ਮਾਲੀਏ ਦਾ 43.91 ਫੀਸਦੀ ਬਣਦਾ ਹੈ। ਇਸ ਤਰ੍ਹਾਂ ਸਤੰਬਰ 2020 ਦੇ ਮਹੀਨੇ ਲਈ ਬਕਾਇਆ ਮੁਆਵਜ਼ੇ ਦੀ ਰਕਮ 1347.76 ਕਰੋੜ ਹੈ ਜੋ ਕਿ ਹਾਲੇ ਤੱਕ ਪ੍ਰਾਪਤ ਨਹੀਂ ਹੋਈ। ਇਸੇ ਤਰ੍ਹਾਂ ਅਪ੍ਰੈਲ ਤੋਂ ਅਗਸਤ 2020 ਦੇ ਸਮੇਂ ਦੌਰਾਨ ਮੁਆਵਜ਼ੇ ਦੀ ਰਕਮ 10338 ਕਰੋੜ ਰੁਪਏ ਹੈ ਜਿਸ ਵਿੱਚੋਂ 838 ਕਰੋੜ ਰੁਪਏ ਅਕਤੂਬਰ ਦੇ ਪਹਿਲੇ ਹਫਤੇ ਹਾਸਲ ਹੋਏ ਅਤੇ ਬਾਕੀ ਬਚਦੀ 9500 ਕਰੋੜ ਰੁਪਏ ਰਾਸ਼ੀ ਦੀ ਹਾਲੇ ਉਡੀਕ ਹੈ।

ਰਾਸ਼ਟਰੀ ਕੁੱਲ ਜੀ.ਐਸ.ਟੀ. ਮਾਲੀਆ ਸੰਗ੍ਰਹਿ ਸਤੰਬਰ 2020 ਦੇ ਮਹੀਨੇ ਦੌਰਾਨ 95,480 ਕਰੋੜ ਰੁਪਏ ਹੈ, ਜਿਸ ਵਿੱਚ ਸੀ.ਜੀ.ਐਸ.ਟੀ. ਦੀ 17,741 ਕਰੋੜ ਰੁਪਏ, ਐਸ.ਜੀ.ਐਸ.ਟੀ. 23,131 ਕਰੋੜ ਰੁਪਏ, ਆਈ.ਜੀ.ਐਸ.ਟੀ. 47,484 ਕਰੋੜ ਰੁਪਏ (ਮਾਲ ਦੀ ਦਰਾਮਦ 'ਤੇ ਇਕੱਤਰ ਕੀਤੀ 22,442 ਕਰੋੜ ਰੁਪਏ) ਅਤੇ ਸੈਸ 7124 ਕਰੋੜ ਰੁਪਏ (ਮਾਲ ਦੀ ਦਰਾਮਦ 'ਤੇ ਇਕੱਤਰ ਕੀਤੀ 788 ਕਰੋੜ ਰੁਪਏ) ਹੈ ਜਦੋਂ ਕਿ ਪਿਛਲੇ ਸਾਲ ਸਤੰਬਰ 2019 ਦੇ ਮਹੀਨੇ ਦੌਰਾਨ ਕੁੱਲ ਰਾਸ਼ਟਰੀ ਜੀ.ਐਸ.ਟੀ. ਦਾ ਮਾਲੀਆ 91,916 ਕਰੋੜ ਰੁਪਏ ਇਕੱਤਰ ਹੋਇਆ, ਜਿਸ ਵਿੱਚੋਂ ਸੀ.ਜੀ.ਐਸ.ਟੀ. 16,630 ਕਰੋੜ ਸੀ, ਐਸ.ਜੀ.ਐਸ.ਟੀ. ਦੀ 22,598 ਕਰੋੜ ਅਤੇ ਆਈ.ਜੀ.ਐਸ.ਟੀ. 45,069 ਕਰੋੜ (ਸਮਾਨ ਦੀ ਦਰਾਮਦ ਤੇ ਇਕੱਤਰ ਕੀਤੇ 22,097 ਕਰੋੜ) ਅਤੇ ਸੈਸ 7620 ਕਰੋੜ (ਮਾਲ ਦੀ ਦਰਾਮਦ ਤੇ ਇਕੱਤਰ ਕੀਤੇ 728 ਕਰੋੜ) ਸੀ।

ਉਨ੍ਹਾਂ ਦੱਸਿਆ ਕਿ ਸਤੰਬਰ 2020 ਦੇ ਮਹੀਨੇ ਦੌਰਾਨ ਰਾਸ਼ਟਰੀ ਕੁੱਲ ਜੀ.ਐਸ.ਟੀ. ਮਾਲੀਆ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਇਕੱਤਰ ਹੋਏ ਜੀ.ਐਸ.ਟੀ. ਮਾਲੀਏ ਨਾਲੋਂ 4 ਫੀਸਦੀ ਜ਼ਿਆਦਾ ਹੈ। ਇਸ ਤੋਂ ਇਲਾਵਾ ਆਯਾਤ ਦੀਆਂ ਵਸਤਾਂ ਤੇ ਘਰੇਲੂ ਲੈਣ-ਦੇਣ ਤੋਂ ਕੁੱਲ ਰਾਸ਼ਟਰੀ ਜੀ.ਐਸ.ਟੀ. ਮਾਲੀਆ ਪਿਛਲੇ ਸਾਲ ਇਸੇ ਮਹੀਨੇ ਦੇ ਅੰਕੜਿਆਂ ਦਾ ਕ੍ਰਮਵਾਰ 102 ਫੀਸਦੀ ਤੇ 105 ਫੀਸਦੀ ਰਿਹਾ ਹੈ।

ਅਪ੍ਰੈਲ ਤੋਂ ਸਤੰਬਰ 2020 ਦੇ ਸਮੇਂ ਦੌਰਾਨ ਕੁੱਲ ਰਾਸ਼ਟਰੀ ਜੀ.ਐਸ.ਟੀ. ਮਾਲੀਆ 4,54,591 ਕਰੋੜ ਰੁਪਏ ਇਕੱਤਰ ਹੋਇਆ ਜਦੋਂ ਕਿ ਇਸੇ ਸਮੇਂ ਦੌਰਾਨ ਪਿਛਲੇ ਸਾਲ 2019 ਵਿੱਚ 6,06,293 ਕਰੋੜ ਰੁਪਏ ਇਕੱਤਰ ਹੋਇਆ ਸੀ। ਇਸ ਤਰ੍ਹਾਂ ਇਸ ਸਾਲ ਪਿਛਲੇ ਸਾਲ ਨਾਲੋਂ 25 ਫੀਸਦੀ ਗਿਰਾਵਟ ਦਰਜ ਕੀਤੀ ਗਈ।

ਜੀ.ਐਸ.ਟੀ. ਤੋਂ ਇਲਾਵਾ ਪੰਜਾਬ ਸੂਬੇ ਨੂੰ ਵੈਟ ਅਤੇ ਸੀ.ਐਸ.ਟੀ. ਤੋਂ ਵੀ ਟੈਕਸ, ਮਾਲੀਆ ਪ੍ਰਾਪਤ ਹੁੰਦਾ ਹੈ। ਵੈਟ ਅਤੇ ਸੀ.ਐਸ.ਟੀ. ਇਕੱਤਰ ਕਰਨ ਵਿੱਚ ਪ੍ਰਮੁੱਖ ਯੋਗਦਾਨ ਕਰਨ ਵਾਲੇ ਉਤਪਾਦ ਸ਼ਰਾਬ ਅਤੇ ਪੰਜ ਪੈਟਰੋਲੀਅਮ ਉਤਪਾਦ ਹਨ। ਸਤੰਬਰ 2020 ਦੇ ਮਹੀਨੇ ਵਿੱਚ ਵੈਟ ਅਤੇ ਸੀ.ਐਸ.ਟੀ. ਦੀ ਕੁਲੈਕਸ਼ਨ 462.98 ਕਰੋੜ ਹੈ, ਜਦੋਂ ਕਿ ਪਿਛਲੇ ਸਾਲ ਸਤੰਬਰ 2019 ਦੇ ਮਹੀਨੇ ਲਈ ਇਹ ਕਲੈਕਸ਼ਨ 332.32 ਕਰੋੜ ਸੀ। ਇਸ ਤਰ•ਾਂ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ 39.32 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.