ਚੰਡੀਗੜ੍ਹ: ਤਰਨ ਤਾਰਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਤੋਂ ਬਾਅਦ ਸ਼ਰਾਬ ਵੰਡੇ ਜਾਣ ਦੇ ਮਾਮਲੇ 'ਤੇ ਚੋਣ ਕਮਿਸ਼ਨ ਵੱਲੋਂ ਪਾਰਟੀ ਦੇ ਆਗੂਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਐੱਸ ਕਰੁਣਾ ਰਾਜੂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਆਗੂਆਂ ਤੇ ਕਾਰਵਾਈ ਕੀਤੀ ਜਾਵੇਗੀ ਜਿਨ੍ਹਾਂ ਵੱਲੋਂ ਇਹ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ ਸੀ ਅਤੇ ਨਾਲ ਹੀ ਸ਼ਰਾਬ ਵੀ ਵੰਡੀ ਜਾ ਰਹੀ ਸੀ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨ ਤਾਰਨ ਵਿੱਚ ਰੈਲੀ ਕੀਤੀ ਗਈ ਸੀ ਜਿਸ ਵਿੱਚ ਮੁੱਖ ਤੌਰ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼ਿਰਕਤ ਕੀਤੀ ਗਈ ਸੀ ਅਤੇ ਇਸ ਰੈਲੀ ਵਿੱਚ ਜਾਗੀਰ ਕੌਰ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਵੀ ਐਲਾਨਿਆ ਗਿਆ ਸੀ ਪਰ ਇਹ ਰੈਲੀ ਪਾਰਟੀ ਲਈ ਵਿਵਾਦਾਂ ਦਾ ਕਾਰਨ ਬਣ ਕੇ ਖੜ੍ਹੀ ਹੋ ਗਈ ਹੈ।