ਚੰਡੀਗੜ੍ਹ: ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਗੱਜਣਮਾਜਰਾ ਦੀ ਕੰਪਨੀ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਇਹ ਕਾਰਵਾਈ ਬੈਂਕ ਲੋਨ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਕੀਤੀ ਗਈ ਹੈ। ਦੱਸ ਦਈਏ ਕਿ ਵਿਧਾਇਕ ਬਣਨ ਤੋਂ ਬਾਅਦ ਜਸਵੰਤ ਸਿੰਘ ਗੱਜਣਮਾਜਰਾ ਨੇ ਇੱਕ ਰੁਪਏ ਦੀ ਤਨਖਾਹ ਲੈਣ ਦਾ ਦਾਅਵਾ ਕੀਤਾ ਸੀ।
ਤਾਰਾ ਕਾਰਪੋਰੇਸ਼ਨ ਕੰਪਨੀ ਦੀ ਜਾਇਦਾਦ ਕੁਰਕ: ਈਡੀ ਨੇ ਮਾਲੇਰਕੋਟਲਾ ਦੇ ਗੱਜਣਮਾਜਰਾ ਸਥਿਤ ਤਾਰਾ ਕਾਰਪੋਰੇਸ਼ਨ ਕੰਪਨੀ ਦੀ ਜਾਇਦਾਦ ਕੁਰਕ ਕੀਤੀ ਹੈ। ਮਨੀ ਲਾਂਡਰਿੰਗ ਰੋਕੂ ਕਾਨੂੰਨ (Money Laundering Prevention Act) ਦੇ ਤਹਿਤ ਅੰਤਮ ਹੁਕਮ ਜਾਰੀ ਕਰਕੇ ਜਾਇਦਾਦ ਕੁਰਕ ਕੀਤੀ ਗਈ ਹੈ। ਈਡੀ ਨੇ ਕਿਹਾ ਕਿ ਲੋਨ ਦੀ ਰਕਮ ਤਾਰਾ ਕਾਰਪੋਰੇਸ਼ਨ ਲਿਮਟਿਡ ਤੋਂ ਵੱਖ-ਵੱਖ ਸ਼ੈੱਲ ਕੰਪਨੀਆਂ ਨੂੰ ਟਰਾਂਸਫਰ ਕੀਤੀ ਗਈ ਸੀ ਅਤੇ ਫਿਰ ਤਾਰਾ ਹੈਲਥ ਫੂਡ ਲਿਮਟਿਡ ਅਤੇ ਇੱਕ ਹੋਰ ਸਹਾਇਕ ਕੰਪਨੀ - ਤਾਰਾ ਸੇਲਜ਼ ਲਿਮਟਿਡ ਵਿੱਚ ਭੇਜੀ ਗਈ ਸੀ। ਏਜੰਸੀ ਨੇ ਕਿਹਾ ਕਿ ਮਾਜਰਾ ਦੇ ਨਿੱਜੀ ਖਾਤਿਆਂ ਵਿੱਚ 3.12 ਕਰੋੜ ਰੁਪਏ ਡਾਇਵਰਟ ਕੀਤੇ ਗਏ ਸਨ, ਇਸ ਤੋਂ ਇਲਾਵਾ 33.99 ਕਰੋੜ ਰੁਪਏ ਮੈਸਰਜ਼ ਟੀਐਚਐਫਐਲ ਨੂੰ ਦਿੱਤੇ ਗਏ ਸਨ।
- Corona New Variant Update: ਕੋਰੋਨਾ ਦੇ ਨਵੇਂ ਰੂਪ ਨੂੰ ਲੈਕੇ ਪੰਜਾਬ ਦਾ ਸਿਹਤ ਵਿਭਾਗ ਅਲਰਟ, ਭੀੜ ਵਾਲੀਆਂ ਥਾਵਾਂ 'ਤੇ ਲੋਕਾਂ ਨੂੰ ਮਾਸਕ ਪਾਉਣਾ ਕੀਤਾ ਲਾਜ਼ਮੀ
- Suspicion of human trafficking: ਮਨੁੱਖੀ ਤਸਕਰੀ ਦੇ ਸ਼ੱਕ 'ਚ ਫਰਾਂਸ 'ਚ ਉਤਰਿਆ ਗਿਆ ਭਾਰਤੀਆਂ ਨੂੰ ਲੈ ਕੇ ਜਾ ਰਿਹਾ ਜਹਾਜ਼
- ਹਰਿਆਣਾ 'ਚ ਸਿਹਤ ਵਿਭਾਗ ਨੇ ਕੋਰੋਨਾ ਦੇ ਨਵੇਂ ਰੂਪਾਂ ਦੀ ਜਾਂਚ ਲਈ ਟੈਸਟਿੰਗ ਵਧਾਈ, ਰੋਜ਼ਾਨਾ 3 ਹਜ਼ਾਰ ਟੈਸਟ ਕਰਨ ਦੇ ਹੁਕਮ, ਮਾਸਕ ਲਾਜ਼ਮੀ ਨਹੀਂ
ਨਵੰਬਰ ਦੇ ਸ਼ੁਰੂ ਵਿੱਚ ਹੋਈ ਸੀ ਗ੍ਰਿਫ਼ਤਾਰ: ਪੰਜਾਬ ਦੇ ਅਮਰਗੜ੍ਹ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਇਸ ਮਾਮਲੇ ਦੇ ਸਬੰਧ ਵਿੱਚ ਈਡੀ ਨੇ ਨਵੰਬਰ ਦੇ ਸ਼ੁਰੂ ਵਿੱਚ ਗ੍ਰਿਫ਼ਤਾਰ ਕੀਤਾ ਸੀ। ਮਨੀ ਲਾਂਡਰਿੰਗ ਦਾ ਮਾਮਲਾ 40.92 ਕਰੋੜ ਰੁਪਏ ਦੀ ਕਥਿਤ ਬੈਂਕ ਲੋਨ ਧੋਖਾਧੜੀ ਨਾਲ ਸਬੰਧਤ ਕੇਂਦਰੀ ਜਾਂਚ ਬਿਊਰੋ ਦੀ ਐਫਆਈਆਰ ਨਾਲ ਜੁੜਿਆ ਹੋਇਆ ਹੈ।