ETV Bharat / state

ਤ੍ਰਿਪਤ ਬਾਜਵਾ ਦਾ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਲੈਕਚਰਾਰਾਂ ਲਈ ਵੱਡਾ ਫੈਸਲਾ - ਗੈਸਟ ਫਕੈਲਟੀ ਲੈਕਚਰ

ਪੰਜਾਬ ਸਰਕਾਰ ਨੇ ਸਰਕਾਰੀ ਕਾਲਜਾਂ ਵਿੱਚ ਕੰਮ ਕਰਦੇ ਗੈਸਟ ਫਕੈਲਟੀ ਲੈਕਚਰਾਰਾਂ ਦੀ ਚਿਰਾਂ ਤੋਂ ਲਟਕਦੀ ਮੰਗ ਮੰਨਦਿਆਂ, ਉਨ੍ਹਾਂ ਨੂੰ ਸਰਕਾਰ ਦੇ ਰੈਗਲੂਰ ਕਰਮਚਾਰੀਆਂ ਦੀ ਤਰਜ਼ ਉੱਤੇ ਪ੍ਰਸੂਤੀ ਛੁੱਟੀ ਦੇਣ ਦਾ ਫ਼ੈਸਲਾ ਕੀਤਾ ਹੈ।

Education Minister Tripat Bajwa's take big decision for guest faculty lecturers
ਸਿੱਖਿਆ ਮੰਤਰੀ ਤ੍ਰਿਪਤ ਬਾਜਵਾ ਦਾ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਲੈਕਚਰਾਰਾਂ ਲਈ ਵੱਡਾ ਫੈਸਲਾ
author img

By

Published : May 19, 2020, 7:11 PM IST

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਰਕਾਰੀ ਕਾਲਜਾਂ ਵਿੱਚ ਕੰਮ ਕਰਦੇ ਗੈਸਟ ਫਕੈਲਟੀ ਲੈਕਚਰਾਰਾਂ ਦੀ ਚਿਰਾਂ ਤੋਂ ਲਟਕਦੀ ਮੰਗ ਮੰਨਦਿਆਂ, ਉਨ੍ਹਾਂ ਨੂੰ ਸਰਕਾਰ ਦੇ ਰੈਗਲੂਰ ਕਰਮਚਾਰੀਆਂ ਦੀ ਤਰਜ਼ ਉੱਤੇ ਪ੍ਰਸੂਤੀ ਛੁੱਟੀ ਦੇਣ ਦਾ ਫ਼ੈਸਲਾ ਕੀਤਾ ਹੈ।

ਇਸ ਦਾ ਐਲਾਨ ਕਰਦਿਆਂ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਫ਼ੈਸਲੇ ਨਾਲ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਕੰਮ ਕਰਦੇ 1000 ਤੋਂ ਵੱਧ ਲੈਕਚਰਾਰਾਂ ਨੂੰ ਲਾਭ ਮਿਲੇਗਾ।

ਬਾਜਵਾ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਗੈਸਟ ਫੈਕਲਟੀ ਲੈਕਦਰਾਰਾਂ ਨੂੰ ਮਟੈਰਨਿਟੀ ਬੈਨੀਫਿਟ ਐਕਟ, 1961 ਅਨੁਸਾਰ ਵੱਧ ਤੋਂ ਵੱਧ 180 ਦਿਨ ਪ੍ਰਸੂਤਾ ਛੁੱਟੀ ਮਿਲਣਯੋਗ ਹੋਵਗੀ।

ਉਨ੍ਹਾਂ ਦੱਸਿਆ ਕਿ ਗੈਸਟ ਫਕੈਲਟੀ ਲੈਕਚਰਾਰਾਂ ਦੀ ਪਿਛਲੀ ਸਰਕਾਰ ਦੇ ਸਮੇਂ ਤੋਂ ਇਹ ਮੰਗ ਸੀ, ਪਰ ਜਦੋਂ ਉਨ੍ਹਾਂ ਦੇ ਧਿਆਨ ਵਿੱਚ ਇਹ ਮਾਮਲਾ ਲਿਆਂਦਾ ਗਿਆ ਤਾਂ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਇਸ ਫ਼ੈਸਲੇ ਨੂੰ ਲਾਗੂ ਕਰਵਾਉਣ ਲਈ ਕਿਹਾ ਸੀ।

ਉਨ੍ਹਾਂ ਨਾਲ ਹੀ ਦੱਸਿਆ ਕਿ ਪ੍ਰਸੂਤੀ ਛੁੱਟੀ ਦਾ ਲਾਭ ਪਹਿਲਾਂ ਪੱਕੇ ਅਤੇ ਪਾਰਟ ਟਾਈਮ ਲੈਕਚਰਾਰਾਂ ਨੂੰ ਹੀ ਮਿਲਦਾ ਸੀ, ਪਰ ਹੁਣ ਇਸ ਫ਼ੈਸਲੇ ਦੇ ਲਾਗੂ ਹੋਣ ਲਈ ਗੈਸਟ ਫਕੈਲਟੀ ਲੈਕਚਰਾਰਾਂ ਨੂੰ ਵੱਡੀ ਰਾਹਤ ਮਿਲੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਚੇਰੀ ਸਿੱਖਿਆ ਵਿਭਾਗ ਦੇ ਸਕੱਤਰ ਰਾਹੁਲ ਭੰਡਾਰੀ ਨੇ ਦੱਸਿਆ ਕਿ ਇਸ ਫ਼ੈਸਲੇ ਨੂੰ ਸਿਰੇ ਚਾੜਨ ਲਈ ਉੱਚੇਰੀ ਸਿੱਖਿਆ ਮੰਤਰੀ ਦੀਆਂ ਹਿਦਾਇਤਾਂ ਅਨੁਸਾਰ ਵਿੱਤ ਵਿਭਾਗ ਕੋਲ ਮਾਮਲਾ ਬੜੀ ਸੁਹਿਰਦਾ ਨਾਲ ਉਠਾਇਆ ਗਿਆ ਅਤੇ ਸਾਰੀਆਂ ਅੜਚਣਾਂ ਦੂਰ ਕਰਕੇ ਸਰਕਾਰੀ ਕਾਲਜਾਂ ਦੇ ਗੈਸਟ ਫਕੈਲਟੀ ਲੈਕਚਰਾਰਾਂ ਦੀ ਪ੍ਰਸੂਤੀ ਛੁੱਟੀ ਸਬੰਧੀ ਫ਼ੈਸਲੇ ਨੂੰ ਅਮਲੀ ਜਾਮਾ ਪਹਿਨਾਇਆ ਗਿਆ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.