ਚੰਡੀਗੜ੍ਹ: ਪੰਜਾਬ ਵਿੱਚ ਕਿਸਾਨਾਂ ਵੱਲੋਂ ਧਰਨਾ 8ਵੇਂ ਦਿਨ ਵੀ ਜਾਰੀ ਹੈ। ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਤੋਂ ਕਿਸਾਨ ਖਫ਼ਾ ਹਨ। ਇਸ ਦੇ ਨਾਲ ਹੀ, ਸੀਐਮ ਭਗਵੰਤ ਮਾਨ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਦਿੱਤੇ ਬਿਆਨ ਤੋਂ ਵੀ ਕਿਸਾਨਾਂ ਵਿੱਚ ਰੋਸ ਹੈ। ਇਨ੍ਹਾਂ ਕਾਰਨਾਂ ਕਰਕੇ ਕੇ ਉਹ ਸੰਘਰਸ਼ ਦਾ ਰਸਤਾ ਅਖ਼ਤਿਆਰ ਕਰ ਰਹੇ ਹਨ। ਇਸ ਦੇ ਰੋਸ ਵਜੋਂ BKU ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ 19 ਨਵੰਬਰ ਤੋਂ ਮਰਨ ਵਰਤ 'ਤੇ ਬੈਠ ਹਨ।
ਪੂਰੇ ਭਾਰਤ 'ਚ ਸੀਐਮ ਮਾਨ ਦਾ ਪੁਤਲਾ ਫੂਕ ਮੁਜ਼ਾਹਰਾ: ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਕਿਸਾਨ ਜਥੇਬੰਦੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਰੋਸ ਵਜੋਂ ਅੱਜ ਪੂਰੇ ਭਾਰਤ ਵਿੱਚ ਸੀਐਮ ਭਗਵੰਤ ਮਾਨ ਦੇ ਫੂਕੇ ਪੁੱਤਲੇ ਜਾਣਗੇ। ਦੱਸ ਦਈਏ ਕਿ ਭਗਵੰਤ ਮਾਨ ਨੇ ਕਿਹਾ ਸੀ ਕਿ ਕਿਸਾਨਾਂ ਵੱਲੋਂ ਧਰਨਾ ਦੇਣ ਦਾ ਰਿਵਾਜ਼ ਬਣ ਗਿਆ ਹੈ। ਇਸ ਬਿਆਨ ਤੋਂ ਬਾਅਦ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਮਰਨ ਵਰਤ 'ਤੇ ਬੈਠੇ ਡੱਲੇਵਾਲ ਦੀ ਹਾਲਤ ਨਾਜ਼ੁਕ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਿਸ਼ਵਾਸ਼ਘਾਤ ਅਤੇ ਕਿਸਾਨਾਂ ਪ੍ਰਤੀ ਵਰਤੀ ਗਈ ਘਟੀਆ ਸ਼ਬਦਾਵਲੀ ਦੇ ਰੋਸ ਵੱਜੋ 19 ਨਵੰਬਰ ਤੋਂ ਮਰਨ ਵਰਤ ਉੱਤੇ ਬੈਠੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੀਨੀਅਰ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਹੋ ਗਈ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦਾ ਚੈਕਅੱਪ ਕਰਨ 'ਤੇ ਉਨ੍ਹਾਂ ਦਾ ਸ਼ੂਗਰ ਲੈਵਲ ਸਿਰਫ 23 ਹੀ ਆਇਆ ਹੈ। ਉਨ੍ਹਾਂ ਦੀ ਜਾਨ ਨੂੰ ਖਤਰਾ ਦੇਖਦੇ ਹੋਏ ਡਾਕਟਰਾ ਅਤੇ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਨੂੰ ਮਰਨ ਵਰਤ ਖਤਮ ਕਰਨ ਲਈ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਉਨ੍ਹਾਂ ਵੱਲੋਂ ਆਪਣਾ ਮਰਨ ਵਰਤ ਖ਼ਤਮ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ।
ਕਿਸਾਨ ਆਗੂਆਂ ਦੀ ਮੁੱਖ ਮੰਗਾਂ:
- ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਫਰਦ ਤੋਂ ਰੈੱਡ ਐਂਟਰੀ ਹਟਾਉਣ ਦੀ ਮੰਗ।
- 7277 ਕੁਇੰਟਲ ਮੂੰਗੀ 4 ਹਜ਼ਾਰ ਰੁਪਏ ਦੀ ਤੈਅ ਕੀਮਤ ਤੱਕ ਵੇਚੀ ਗਈ, ਕਿਸਾਨਾਂ ਨੂੰ ਦਿੱਤਾ ਬੋਨਸ।
- ਕਣਕ ਦੀ ਘੱਟ ਪੈਦਾਵਾਰ ਲਈ ਬੋਨਸ ਮਿਲੇ।
- ਗੰਨਾ ਮਿੱਲਾਂ ਦਾ ਲੱਖਾਂ ਦਾ ਬਕਾਇਆ ਜਾਰੀ ਕੀਤਾ ਜਾਵੇ।
- ਚਾਈਨਾ ਵਾਇਰਸ ਕਾਰਨ ਹੋਈ ਕਣਕ ਦੇ ਨੁਕਸਾਨ ਦਾ ਮੁਆਵਜ਼ਾ।
- ਚਿੱਟੇ ਕੀੜੇ ਅਤੇ ਨਕਲੀ ਬੀਜਾਂ ਦੁਆਰਾ ਨੁਕਸਾਨੇ ਗਏ ਨਰਮ ਲੱਕੜ ਲਈ ਮੁਆਵਜ਼ਾ।
- ਚਮੜੀ ਦੀ ਬਿਮਾਰੀ ਨਾਲ ਮਰੀਆਂ ਹਜ਼ਾਰਾਂ ਗਾਵਾਂ ਲਈ ਮੁਆਵਜ਼ਾ।
- ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਅਤੇ ਹੋਰ ਮੁਆਵਜ਼ਾ ਦਿੱਤਾ ਜਾਵੇ
ਇਹ ਵੀ ਪੜ੍ਹੋ: ਦਿੱਲੀ 'ਚ ਨੌਜਵਾਨ ਨੇ ਮਾਂ ਬਾਪ ਸਮੇਤ ਪਰਿਵਾਰ ਦੇ ਚਾਰ ਜੀਆਂ ਦਾ ਕੀਤਾ ਕਤਲ