ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਹੱਦੀ ਜ਼ਿਲਿਆਂ ਦੇ ਨੌਜਵਾਨਾਂ ਦੇ ਸ਼ਸ਼ਕਤੀਕਰਨ ਦੇ ਉਦੇਸ਼ ਨਾਲ ਜ਼ਿਲਾ ਗੁਰਦਾਸਪੁਰ ਦੇ ਸਰਕਾਰੀ ਕਾਲਜ ਕਾਲਾ ਅਫਗਾਨਾ ਨੂੰ ਬਦਲਕੇ ਸਰੀਰਕ ਸਿੱਖਿਆ ਕਾਲਜ ਵਜੋਂ ਸਥਾਪਤ ਕੀਤਾ ਗਿਆ ਹੈ ਅਤੇ ਲੱਧੂਪੁਰ ਵਿਖੇ ਇੱਕ ਨਵਾਂ ਡਿਗਰੀ ਕਾਲਜ ਖੋਲਿਆ ਗਿਆ ਹੈ। ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ ਦੂਰਦਰਸ਼ੀ ਫੈਸਲੇ ਨਾਲ ਸਰਹੱਦੀ ਖੇਤਰ ਦੇ ਲੋਕਾਂ ਦੀ ਚਿਰਾਂ ਤੋਂ ਲੰਬਿਤ ਪਈ ਮੰਗ ਪੂਰੀ ਹੋਈ ਹੈ।
-
The #PunjabGovernment in an effort to empower the Youth of the border districts of the state has developed Government College Kala Afgana as a physical education college and opened a new degree college at Ladhupur in District Gurdaspur......(1)
— Government of Punjab (@PunjabGovtIndia) August 23, 2020 " class="align-text-top noRightClick twitterSection" data="
">The #PunjabGovernment in an effort to empower the Youth of the border districts of the state has developed Government College Kala Afgana as a physical education college and opened a new degree college at Ladhupur in District Gurdaspur......(1)
— Government of Punjab (@PunjabGovtIndia) August 23, 2020The #PunjabGovernment in an effort to empower the Youth of the border districts of the state has developed Government College Kala Afgana as a physical education college and opened a new degree college at Ladhupur in District Gurdaspur......(1)
— Government of Punjab (@PunjabGovtIndia) August 23, 2020
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਕਾਲਾ ਅਫਗਾਨਾ ਵਿਖੇ ਸਰੀਰਕ ਸਿੱਖਿਆ ਕਾਲਜ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਨਵੇਂ ਮੌਕੇ ਪ੍ਰਦਾਨ ਕਰੇਗਾ ਅਤੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਇਲਾਕੇ ਦਾ ਨਾਮ ਰੌਸ਼ਨ ਕਰਣਗੇ। ਉਨਾਂ ਅੱਗੇ ਦੱਸਿਆ ਕਿ ਇਸ ਕਾਲਜ ਨੂੰ ਪਟਿਆਲਾ ਵਿਖੇ ਨਵੀਂ ਸਥਾਪਿਤ ਕੀਤੀ ਖੇਡ ਯੂਨੀਵਰਸਿਟੀ ਦਾ ਕੰਸਟੀਚਿਉਂਟ ਕਾਲਜ ਬਣਾਇਆ ਗਿਆ ਹੈ।
ਬਾਜਵਾ ਨੇ ਦੱਸਿਆ ਕਿ ਲੱਧੂਪੁਰ ਵਿਖੇ ਸਥਾਪਤ ਕੀਤਾ ਨਵਾਂ ਡਿਗਰੀ ਕਾਲਜ ਵਿਦਿਆਰਥੀਆਂ ਵਿਸ਼ੇਸ਼ ਕਰਕੇ ਪੇਂਡੂ ਇਲਾਕੇ ਦੀਆਂ ਲੜਕੀਆਂ ਨੂੰ ਆਪਣੇ ਨੇੜਲੇ ਸਥਾਨ ਤੋਂ ਉਚੇਰੀ ਸਿੱਖਿਆ ਹਾਸਲ ਕਰਨ ਲਈ ਬਹੁਤ ਮਦਦਗਾਰ ਸਾਬਤ ਹੋਵੇਗਾ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਖੇਤਰ ਦੇ ਨੌਜਵਾਨਾਂ ਨੂੰ ਸਮੇਂ ਦਾ ਹਾਣੀ ਅਤੇ ਰੁਜਗਾਰ ਯੋਗ ਬਣਾਉਣ ਲਈ ਲੱਧੂਪੁਰ ਕਾਲਜ ਵਿਚ ਨਵੇਂ ਕਿੱਤਾ ਮੁਖੀ ਪੇਸ਼ੇਵਰ ਕੋਰਸ ਵੀ ਸ਼ੁਰੂ ਕਰੇਗੀ।
ਉਚੇਰੀ ਸਿੱਖਿਆ ਵਿਭਾਗ ਦੇ ਸਕੱਤਰ ਰਾਹੁਲ ਭੰਡਾਰੀ ਨੇ ਦੱਸਿਆ ਕਿ ਲੱਧੂਪੁਰ ਕਾਲਜ ਦੀ ਇਮਾਰਤ ਤਿਆਰ ਹੈ, ਸਟਾਫ ਉਪਲਬਧ ਹੈ ਅਤੇ ਇਸ ਸੈਸ਼ਨ ਤੋਂ ਹੀ ਕਲਾਸਾਂ ਸੁਰੂ ਹੋ ਜਾਣਗੀਆਂ। ਉਨਾਂ ਇਹ ਵੀ ਦੱਸਿਆ ਕਿ ਕਾਲਾ ਅਫਗਾਨਾ ਕਾਲਜ ਦਾ ਕੋਈ ਵੀ ਕਰਮਚਾਰੀ ਹਟਾਇਆ ਨਹੀਂ ਗਿਆ ਬਲਕਿ ਪੂਰੇ ਸਟਾਫ ਨੂੰ ਲੱਧੂਪੁਰ ਕਾਲਜ ਵਿੱਚ ਅਡਜਸਟ ਕਰ ਦਿੱਤਾ ਗਿਆ ਹੈ।