ਚੰਡੀਗੜ੍ਹ ਡੈਸਕ : ਜਲੰਧਰ ਵਿੱਚ ਜ਼ਿਮਨੀ ਚੋਣ ਮਗਰੋਂ ਪੀਐਸਪਸੀਐਲ ਵੱਲੋਂ ਬਿਜਲੀ ਦੀਆਂ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਬਿਜਲੀ ਦੀ ਵਧ ਖਪਤ ਨੂੰ ਦੇਖਦਿਆਂ ਪੀਐਸਪੀਸੀਐਲ ਨੇ ਇਹ ਦਰ ਵਧਾਈ ਹੈ। ਕਾਰਪੋਰੇਸ਼ਨ ਨੇ ਬਿਜਲੀ ਦਰਾਂ ਵਿੱਚ 56 ਪੈਸਿਆਂ ਦਾ ਵਾਧਾ ਕੀਤਾ ਹੈ।
2023-24 ਲਈ ਨਵੀਆਂ ਬਿਜਲੀ ਦਰਾਂ ਦਾ ਐਲਾਨ : ਜਾਣਕਾਰੀ ਅਨੁਸਾਰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ 2023-24 ਲਈ ਨਵੀਆਂ ਬਿਜਲੀ ਦਰਾਂ ਦਾ ਐਲਾਨ ਕੀਤਾ ਹੈ। ਜਲੰਧਰ 'ਚ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਆਉਣ 'ਤੇ ਬਿਜਲੀ ਦੀਆਂ ਨਵੀਆਂ ਦਰਾਂ ਦਾ ਐਲਾਨ ਕੀਤਾ ਗਿਆ। ਨਵੀਆਂ ਦਰਾਂ 16 ਮਈ ਤੋਂ ਹੀ ਲਾਗੂ ਹੋਣਗੀਆਂ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਆਮ ਖਪਤਕਾਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੇ ਫੈਸਲੇ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ, ਇਹ ਲਾਭ ਖਪਤਕਾਰਾਂ ਨੂੰ ਮਿਲਦਾ ਰਹੇਗਾ।
- ਡੇਰਾ ਪ੍ਰੇਮੀਆਂ ਨੇ ਸਲਾਬਤਪੁਰਾ ’ਚ ਭਲਾਈ ਕਾਰਜ ਕਰਕੇ ਮਨਾਇਆ ਡੇਰਾ ਸੱਚਾ ਸੌਦਾ ਦਾ ਸਥਾਪਨਾ ਦਿਵਸ, ਸੰਗਤ ਦਾ ਆਇਆ ਹੜ੍ਹ
- Patiala Big News: ਗੁਰਦੁਆਰਾ ਦੇ ਕੰਪਲੈਕਸ ਅੰਦਰ ਔਰਤ ਦਾ ਗੋਲੀਆਂ ਮਾਰ ਕੇ ਕਤਲ, ਸਰੋਵਰ ਕੋਲ ਬੈਠ ਕੇ ਸ਼ਰਾਬ ਪੀਣ ਦੇ ਇਲਜ਼ਾਮ
- Farmers Protest: ਜਿੱਤ ਵੱਲ ਵਧਿਆ ਭਾਕਿਯੂ ਡਕੌਂਦਾ ਦਾ ਸੰਘਰਸ਼, ਕੰਪਨੀ ਵੱਲੋਂ ਨਵੀਂ ਥਾਂ ਟੋਲ ਪਲਾਜ਼ਾ ਲਾਉਣ ਦੀ ਤਿਆਰੀ
300 ਤੋਂ ਵੱਧ ਯੂਨਿਟਾਂ ਦੀ ਖਪਤ 'ਤੇ 45 ਪੈਸੇ ਦਾ ਵਾਧਾ : 2 ਕਿਲੋਵਾਟ ਤੱਕ ਦੇ ਕੁਨੈਕਸ਼ਨਾਂ 'ਤੇ ਨਵੀਆਂ ਦਰਾਂ ਮੁਤਾਬਕ 0 ਤੋਂ 100 ਯੂਨਿਟ ਬਿਜਲੀ ਦੀ ਖਪਤ ਲਈ ਦਰ 4.19 ਰੁਪਏ ਹੋਵੇਗੀ। ਜਦੋਂ ਕਿ ਪਹਿਲਾਂ ਇਹ 3.49 ਰੁਪਏ ਸੀ। ਇਸ ਦਰ ਵਿੱਚ 70 ਪੈਸੇ ਦਾ ਵਾਧਾ ਕੀਤਾ ਗਿਆ ਹੈ। ਖਪਤਕਾਰਾਂ ਨੂੰ ਹੁਣ 101 ਤੋਂ 300 ਯੂਨਿਟ ਤੱਕ ਬਿਜਲੀ ਦੀ ਖਪਤ ਲਈ 6.64 ਰੁਪਏ ਅਦਾ ਕਰਨੇ ਪੈਣਗੇ। ਜਦਕਿ ਪਹਿਲਾਂ ਇਹ 5.84 ਰੁਪਏ ਸੀ। ਇਸ ਦਰ ਵਿੱਚ 80 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ ਹੈ। ਜਦੋਂ ਕਿ 300 ਤੋਂ ਵੱਧ ਯੂਨਿਟਾਂ ਦੀ ਖਪਤ 'ਤੇ 45 ਪੈਸੇ ਦਾ ਵਾਧਾ ਕੀਤਾ ਗਿਆ ਹੈ। ਪਹਿਲਾਂ ਇਹ 7.30 ਰੁਪਏ ਸੀ।
-
ਜਲ਼ੰਧਰ ਚੋਣਾਂ ਜਿੱਤਣ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਆਪ ਸਰਕਾਰ ਦੀ ਪਹਿਲੀ ਸੁਗਾਤ ।
— Amarinder Singh Raja Warring (@RajaBrar_INC) May 15, 2023 " class="align-text-top noRightClick twitterSection" data="
ਬਿਜਲੀ ਦੇ ਰੇਟਾਂ ਵਿੱਚ ਕੀਤਾ ਵਾਧਾ ।
ਪਾਵਰ ਕੰਪਨੀਆਂ ਨਾਲ ਹੋਏ ਐਗਰੀਮੈਂਟ ਕਦੋਂ ਕੈਂਸਲ ਕਰ ਰਹੇ ਹੋ ? pic.twitter.com/ZHmswrV9F1
">ਜਲ਼ੰਧਰ ਚੋਣਾਂ ਜਿੱਤਣ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਆਪ ਸਰਕਾਰ ਦੀ ਪਹਿਲੀ ਸੁਗਾਤ ।
— Amarinder Singh Raja Warring (@RajaBrar_INC) May 15, 2023
ਬਿਜਲੀ ਦੇ ਰੇਟਾਂ ਵਿੱਚ ਕੀਤਾ ਵਾਧਾ ।
ਪਾਵਰ ਕੰਪਨੀਆਂ ਨਾਲ ਹੋਏ ਐਗਰੀਮੈਂਟ ਕਦੋਂ ਕੈਂਸਲ ਕਰ ਰਹੇ ਹੋ ? pic.twitter.com/ZHmswrV9F1ਜਲ਼ੰਧਰ ਚੋਣਾਂ ਜਿੱਤਣ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਆਪ ਸਰਕਾਰ ਦੀ ਪਹਿਲੀ ਸੁਗਾਤ ।
— Amarinder Singh Raja Warring (@RajaBrar_INC) May 15, 2023
ਬਿਜਲੀ ਦੇ ਰੇਟਾਂ ਵਿੱਚ ਕੀਤਾ ਵਾਧਾ ।
ਪਾਵਰ ਕੰਪਨੀਆਂ ਨਾਲ ਹੋਏ ਐਗਰੀਮੈਂਟ ਕਦੋਂ ਕੈਂਸਲ ਕਰ ਰਹੇ ਹੋ ? pic.twitter.com/ZHmswrV9F1
ਕਾਂਗਰਸ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਕੀਤਾ ਟਵੀਟ : ਜਲੰਧਰ ਉਪ ਚੋਣ ਹੁੰਦੇ ਹੀ ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ। ਦੂਜੇ ਪਾਸੇ ਵਿਰੋਧੀ ਧਿਰ ਨੇ ਇਸ 'ਤੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕੀਤਾ- "ਜਲੰਧਰ ਚੋਣਾਂ ਜਿੱਤਣ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਆਪ ਸਰਕਾਰ ਦੀ ਪਹਿਲੀ ਸੌਗਾਤ। ਬਿਜਲੀ ਦੇ ਰੇਟਾਂ ਵਿੱਚ ਕੀਤਾ ਵਾਧਾ। ਪਾਵਰ ਕੰਪਨੀਆਂ ਨਾਲ ਹੋਏ ਐਗਰੀਮੈਂਟ ਕਦੋਂ ਕੈਂਸਲ ਕਰ ਰਹੇ ਹੋ ?"।
-
ਬਿਜਲੀ ਦੀਆਂ ਦਰਾਂ ਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ ਇਸ ਦਾ ਆਮ ਲੋਕਾਂ ਤੇ ਕੋਈ ਬੋਝ ਨਹੀਂ ਪਵੇਗਾ…600 ਯੂਨਿਟ ਵਾਲੀ ਯੋਜਨਾ ਦੇ ਇੱਕ ਵੀ ਮੀਟਰ ਤੇ ਅਸਰ ਨਹੀ ਪਵੇਗਾ..
— Bhagwant Mann (@BhagwantMann) May 15, 2023 " class="align-text-top noRightClick twitterSection" data="
">ਬਿਜਲੀ ਦੀਆਂ ਦਰਾਂ ਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ ਇਸ ਦਾ ਆਮ ਲੋਕਾਂ ਤੇ ਕੋਈ ਬੋਝ ਨਹੀਂ ਪਵੇਗਾ…600 ਯੂਨਿਟ ਵਾਲੀ ਯੋਜਨਾ ਦੇ ਇੱਕ ਵੀ ਮੀਟਰ ਤੇ ਅਸਰ ਨਹੀ ਪਵੇਗਾ..
— Bhagwant Mann (@BhagwantMann) May 15, 2023ਬਿਜਲੀ ਦੀਆਂ ਦਰਾਂ ਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ ਇਸ ਦਾ ਆਮ ਲੋਕਾਂ ਤੇ ਕੋਈ ਬੋਝ ਨਹੀਂ ਪਵੇਗਾ…600 ਯੂਨਿਟ ਵਾਲੀ ਯੋਜਨਾ ਦੇ ਇੱਕ ਵੀ ਮੀਟਰ ਤੇ ਅਸਰ ਨਹੀ ਪਵੇਗਾ..
— Bhagwant Mann (@BhagwantMann) May 15, 2023
ਭਗਵੰਤ ਮਾਨ ਦਾ ਸਪੱਸ਼ਟੀਕਰਨ : ਬਿਜਲੀ ਦਰਾਂ ਵਿੱਚ ਹੋਏ ਵਾਧੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਸਪੱਸ਼ਟੀਕਰਨ ਦਿੱਤਾ ਹੈ। ਮਾਨ ਨੇ ਟਵੀਟ ਰਾਹੀਂ ਕਿਹਾ ਹੈ ਕਿ "ਬਿਜਲੀ ਦੀਆਂ ਦਰਾਂ ਵਿੱਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ ਇਸ ਦਾ ਆਮ ਲੋਕਾਂ ਉਤੇ ਕੋਈ ਬੋਝ ਨਹੀਂ ਪਵੇਗਾ…600 ਯੂਨਿਟ ਵਾਲੀ ਯੋਜਨਾ ਦੇ ਇੱਕ ਵੀ ਮੀਟਰ ਉਤੇ ਅਸਰ ਨਹੀਂ ਪਵੇਗਾ.."।